16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਸੀ.ਐੱਚ.ਓ. ਵਲੋਂ ਸੰਕੇਤਿਕ ਭੁੱਖ ਹੜਤਾਲ ਤੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 1 ਅਗਸਤ (ਕੁਲਬੀਰ ਸਿੰਘ ਸੋਢੀ)-ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਫ਼ਿਰੋਜ਼ਪੁਰ ਸਿਵਲ ਹਸਪਤਾਲ ਵਿਖੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਸੰਕੇਤਿਕ ਭੁੱਖ ਹੜਤਾਲ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਭੁੱਖ ਹੜਤਾਲ ’ਤੇ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 02-08-2026
ਫ਼ਿਰੋਜ਼ਪੁਰ, 1 ਅਗਸਤ (ਕੁਲਬੀਰ ਸਿੰਘ ਸੋਢੀ)-ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਫ਼ਿਰੋਜ਼ਪੁਰ ਸਿਵਲ ਹਸਪਤਾਲ ਵਿਖੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਸੰਕੇਤਿਕ ਭੁੱਖ ਹੜਤਾਲ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਭੁੱਖ ਹੜਤਾਲ ’ਤੇ ਡਾ.ਗੁਰਬਚਨ ਸਿੰਘ, ਡਾ.ਆਕਾਸ਼ ਲੂਣਾ, ਡਾ.ਗੁਰਵਿੰਦਰ ਸਿੰਘ, ਅਮਰੀਕ ਸਿੰਘ ਅਤੇ ਹਰਮਨਦੀਪ ਸਿੰਘ ਬੈਠੇ ਹੋਏ ਸਨ। ਧਰਨੇ ਦੌਰਾਨ ਸੀ.ਐੱਚ.ਓ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਯੂਨੀਅਨ ਆਗੂ ਡਾ.ਪ੍ਰੀਤ ਮਖ਼ੀਜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਕਰਕੇ ਸਿਰਫ਼ ਭਰੋਸੇ ਦਿੱਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਮਿਤੀ 29 ਜੁਲਾਈ ਨੂੰ ਯੂਨੀਅਨ ਨਾਲ ਮੀਟਿੰਗ ਕਰਨ ਦਾ ਸਮਾਂ ਦਿੱਤਾ ਗਿਆ ਸੀ, ਪਰ ਯੂਨੀਅਨ ਦੇ ਆਗੂ ਚੰਡੀਗੜ੍ਹ ਪਹੁੰਚਣ ਦੇ ਬਾਵਜੂਦ ਮੁੱਖ ਮੰਤਰੀ ਵਲੋਂ ਉਨ੍ਹਾਂ ਨਾਲ ਕੋਈ ਮੁਲਾਕਾਤ ਨਹੀਂ ਕੀਤੀ ਗਈ। ਜਿਸ ਕਰਕੇ ਜਥੇਬੰਦੀ ਵਿਚ ਭਾਰੀ ਰੋਸ ਅਤੇ ਨਿਰਾਸ਼ਾ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਪੈਰਾ ਮੈਡੀਕਲ ਯੂਨੀਅਨ ਆਗੂ ਨਰਿੰਦਰ ਸ਼ਰਮਾ ਨੇ ਕਿਹਾ ਕਿ ਸਰਕਾਰ ਪਹਿਲ ਦੇ ਆਧਾਰ ’ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ। ਯੂਨੀਅਨ ਆਗੂ ਕਰਨਜੀਤ ਸਿੰਘ, ਜਸਵਿੰਦਰ ਸਿੰਘ ਕੌੜਾ ਅਤੇ ਏਡਜ਼ ਕੰਟਰੋਲ ਸੋਸਾਇਟੀ ਦੇ ਆਗੂ ਮੈਡਮ ਮੋਨਿਕਾ ਬੇਦੀ, ਗੁਰਦੇਵ ਸਿੰਘ, ਸਤਿਨਾਮ ਸਿੰਘ, ਪ੍ਰਵੀਨ ਬਾਲਾ, ਅਮਨਦੀਪ ਕੌਰ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 4 ਅਗਸਤ ਨੂੰ ਵਾਲੀ ਮੀਟਿੰਗ ਤੋਂ ਸੀ.ਐੱਚ.ਓ ਬਹੁਤ ਉਮੀਦ ਰੱਖਦੇ ਹਨ, ਪਰ ਜੇਕਰ ਇਸ ਮੀਟਿੰਗ ਵਿਚ ਵੀ ਸਰਕਾਰ ਨੇ ਸਿਰਫ਼ ਭਰੋਸੇ ਅਤੇ ਲਾਰੇ ਹੀ ਦਿੱਤੇ ਅਤੇ ਮੰਗਾਂ ਦੇ ਹੱਲ ਲਈ ਕੋਈ ਠੋਸ ਫ਼ੈਸਲਾ ਨਾ ਕੀਤਾ, ਤਾਂ ਇਸ ਤੋਂ ਬਾਅਦ ਪੰਜਾਬ ਸਰਕਾਰ ਵਿਰੁੱਧ ਪੱਕਾ ਧਰਨਾ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ। ਧਰਨੇ ਵਿਚ ਗੌਰਵ ਦਾਸ, ਸਾਈਮਨ, ਬਲਦੇਵ ਸਿੰਘ, ਰਾਜਵਿੰਦਰ ਕੌਰ, ਮਨੀਸ਼ਾ, ਰਮਨਪ੍ਰੀਤ ਕੌਰ ਅਤੇ ਵੱਡੀ ਸੰਖਿਆ ਵਿਚ ਸੀ.ਐੱਚ.ਓ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਲੋਕਾਂ ਦਾ ਭਾਜਪਾ ਪ੍ਰਤੀ ਵਧਿਆ ਭਰੋਸਾ ਲਿਆਵੇਗਾ ਵੱਡਾ ਬਦਲਾਅ-ਰਾਜਵਿੰਦਰ ਕੌਰ ਸਿਆਲ ਅਗਲੀ ਖ਼ਬਰ ਟਰਾਲੀ ਚੋਰ ਤੋਂ ਮੋਟਰ ਚੋਰ ਤੱਕ ਪਹੁੰਚੀ ਸਰਕਾਰ ਦੀ ਕਾਰਗੁਜ਼ਾਰੀ-ਜਿੰਦੂ
Ad Position 24