16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸਿੱਖਿਆ ਵਿਭਾਗ ਵਲੋਂ 3 ਤੋਂ 10 ਅਗਸਤ ਤੱਕ ਮਨਾਇਆ ਜਾਵੇਗਾ ‘ਕੁਦਰਤ ਸੰਭਾਲ ਸਪਤਾਹ’

ਫਿਰੋਜ਼ਪੁਰ, 1 ਅਗਸਤ (ਗੁਰਿੰਦਰ ਸਿੰਘ)-ਵਾਤਾਵਰਣ ਦੀ ਸੰਭਾਲ ਅਤੇ ਵਿਦਿਆਰਥੀਆਂ ਵਿਚ ਕੁਦਰਤ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਫਿਰੋਜ਼ਪੁਰ ਵਲੋਂ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਨੂੰ 3 ਤੋਂ 10 ਅਗਸਤ ਤੱਕ ‘ਕੁਦਰਤ ਸੰਭਾਲ ਸਪਤਾਹ’ ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਸੰਦੇਸ਼ ‘ਇਕ ਪੌਦਾ, ਇਕ ਸੰਕਲਪ, ਇਕ ਹਰਿਆ-ਭਰਿਆ ਭਵਿੱਖ’ ਰੱਖਿਆ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 02-08-2026
ਫਿਰੋਜ਼ਪੁਰ, 1 ਅਗਸਤ (ਗੁਰਿੰਦਰ ਸਿੰਘ)-ਵਾਤਾਵਰਣ ਦੀ ਸੰਭਾਲ ਅਤੇ ਵਿਦਿਆਰਥੀਆਂ ਵਿਚ ਕੁਦਰਤ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਫਿਰੋਜ਼ਪੁਰ ਵਲੋਂ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਨੂੰ 3 ਤੋਂ 10 ਅਗਸਤ ਤੱਕ ‘ਕੁਦਰਤ ਸੰਭਾਲ ਸਪਤਾਹ’ ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਸੰਦੇਸ਼ ‘ਇਕ ਪੌਦਾ, ਇਕ ਸੰਕਲਪ, ਇਕ ਹਰਿਆ-ਭਰਿਆ ਭਵਿੱਖ’ ਰੱਖਿਆ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ.ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਵਲੋਂ ਜਾਰੀ ਅਪੀਲ ਵਿਚ ਕਿਹਾ ਵਾਤਾਵਰਨ ਦੀ ਸ਼ੁੱਧਤਾ ਲਈ ਹਰ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਉਹ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਨਿਯਮਿਤ ਸੰਭਾਲ ਨੂੰ ਵੀ ਯਕੀਨੀ ਬਣਾਵੇ। ਉਨ੍ਹਾਂ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਇਸ ਹਫ਼ਤੇ ਦੌਰਾਨ ਸਕੂਲ ਕੈਂਪਸ ਅਤੇ ਆਲੇ-ਦੁਆਲੇ ਵੱਡੇ ਪੱਧਰ ’ਤੇ ਪੌਦੇ ਲਗਾਏ ਜਾਣ ਅਤੇ ਉਨ੍ਹਾਂ ਦੀ ਦੇਖਭਾਲ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾਵੇ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਵਾਤਾਵਰਣ ਸੁਰੱਖਿਆ ਨਾਲ ਜੋੜਨ ਲਈ ਰੁੱਖ ਲਗਾਓ ਮੁਹਿੰਮ, ਜਾਗਰੂਕਤਾ ਰੈਲੀਆਂ, ਭਾਸ਼ਣ, ਪੋਸਟਰ ਮੇਕਿੰਗ, ਲੇਖ ਲੇਖਨ, ਕੁਇਜ਼ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਉਨ੍ਹਾਂ ਵਿਚ ਕੁਦਰਤ ਪ੍ਰਤੀ ਪਿਆਰ, ਜ਼ਿੰਮੇਵਾਰੀ ਅਤੇ ਸੰਭਾਲ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਐਨ.ਐੱਸ.ਕਿਯੂ.ਐਫ. ਅਧਿਆਪਕਾਂ ਨੂੰ ਸਿੱਖਿਆ ਵਿਭਾਗ ’ਚ ਮਰਜ਼ ਕੀਤਾ ਜਾਵੇ-ਮਹਿਤਾਬ ਸਿੰਘ, ਬਲਜੀਤ ਸਿੰਘ ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਯ ਚੋਣ ਪ੍ਰੀਖਿਆ ਦੀ ਆਨਲਾਈਨ ਰਜਿਸਟ੍ਰਰੇਸ਼ਨ ਦੀ ਮਿਤੀ ’ਚ ਵਾਧਾ
Ad Position 24