ਸੰਤ ਕਬੀਰ ਕਾਲਜ ਜ਼ੀਰਾ ਦੇ ਪ੍ਰਬੰਧਕਾਂ ਨੂੰ ਸਦਮਾ, ਬਲਵਿੰਦਰ ਕੌਰ ਦਾ ਦਿਹਾਂਤ
ਜ਼ੀਰਾ, 1 ਅਗਸਤ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਦੀ ਪ੍ਰਬੰਧਕ ਕਮੇਟੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਦੀ ਧਰਮ ਪਤਨੀ, ਡਾਇਰੈਕਟਰ ਡਾ. ਸੁਖਦੇਵ ਸਿੰਘ ਅਤੇ ਸਵਰਨ ਸਿੰਘ ਦੀ ਮਾਤਾ ਸਰਦਾਰਨੀ ਬਲਵਿੰਦਰ ਕੌਰ (60) ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ।
ਜ਼ੀਰਾ, 1 ਅਗਸਤ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਦੀ ਪ੍ਰਬੰਧਕ ਕਮੇਟੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਦੀ ਧਰਮ ਪਤਨੀ, ਡਾਇਰੈਕਟਰ ਡਾ. ਸੁਖਦੇਵ ਸਿੰਘ ਅਤੇ ਸਵਰਨ ਸਿੰਘ ਦੀ ਮਾਤਾ ਸਰਦਾਰਨੀ ਬਲਵਿੰਦਰ ਕੌਰ (60) ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ’ਤੇ ਸਥਾਨਕ ਸ਼ਹਿਰ ਦੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਸਮਾਜਿਕ ਜਥੇਬੰਦੀਆਂ ਪ੍ਰਕਿਰਤੀ ਕਲੱਬ ਜ਼ੀਰਾ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ, ਸਹਾਰਾ ਕਲੱਬ ਜ਼ੀਰਾ ਦੇ ਪ੍ਰਧਾਨ ਗੁਰਤੇਜ ਸਿੰਘ ਗਿੱਲ, ਜ਼ੀਰਾ ਵਿਕਾਸ ਪ੍ਰੀਸ਼ਦ ਦੇ ਸਰਪ੍ਰਸਤ ਸੁਖਦੇਵ ਬਿੱਟੂ ਵਿੱਜ, ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ, ਜਨਰਲ ਸਕੱਤਰ ਜਗਦੇਵ ਸ਼ਰਮਾ,ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਜ਼ੀਰਾ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ, ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੇ ਪ੍ਰਿੰਸੀਪਲ ਕਰਮਜੀਤ ਸਿੰਘ ਜੋਸਨ ਤੋਂ ਇਲਾਵਾ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।