ਹਲਕਾ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਕੀਤੀ ਲੋਕ ਮਿਲਣੀ
ਗੋਲੂ ਕਾ ਮੋੜ, 1 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਖੇ ਲੋਕ ਮਿਲਣੀਆਂ ਕਰਦਿਆਂ ਵਿਚਾਰ-ਵਟਾਂਦਰਾ ਕੀਤਾ ਅਤੇ ਲੋਕਾਂ ਦੀਆ ਮੁਸ਼ਕਿਲ ਸੁਣੀਆਂ ਗਈਆਂ। ਇਸ ਮੌਕੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਵਚਨਬੱਧ ਹੈ।
ਗੋਲੂ ਕਾ ਮੋੜ, 1 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਖੇ ਲੋਕ ਮਿਲਣੀਆਂ ਕਰਦਿਆਂ ਵਿਚਾਰ-ਵਟਾਂਦਰਾ ਕੀਤਾ ਅਤੇ ਲੋਕਾਂ ਦੀਆ ਮੁਸ਼ਕਿਲ ਸੁਣੀਆਂ ਗਈਆਂ। ਇਸ ਮੌਕੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਦਿਆਂ ਹਰ ਖੇਤਰ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅਮਲੀ ਰੂਪ ਦੇਣਾ ਹੈ। ਇਸੇ ਲੜੀ ਤਹਿਤ ਪਿੰਡ ਸੈਦੇ ਕੇ ਮੋਹਣ ਅਤੇ ਪਿੰਡ ਜੀਵਾਂ ਆਰਈ ਵਿਖ਼ੇ ਲੋਕ ਮਿਲਨੀ ਕੀਤੀ। ਇਸ ਮੌਕੇ ਪਿੰਡ ਜੀਵਾਂ ਰਾਹੀਂ ਵਿਖੇ ਸਰਪੰਚ ਉਡੀਕ ਸਿੰਘ, ਅਮਰੀਕ ਸਿੰਘ ਪਿੰਡ ਦੇ ਪਤਵੰਤੇ, ਪਾਰਟੀ ਆਗੂ ਅਤੇ ਲੋਕ ਹਾਜ਼ਰ ਸਨ।