02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਐਲ. ਈ. ਡੀ. ਵੈਨ ਰਾਹੀਂ ਲੋਕਾਂ ਨੂੰ ਦਿਖਾਈ ਜਾ ਰਹੀ ਗੁਰੂ ਰਵਿਦਾਸ ਜੀ ’ਤੇ ਡਾਕੂਮੈਂਟਰੀ ਫ਼ਿਲਮ

ਮੱਲਾਂਵਾਲਾ, 1 ਅਗਸਤ (ਬਲਬੀਰ ਸਿੰਘ ਜੋਸਨ)-ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਐਲ. ਈ.

Ad Position 21
No active advertisement
ਅਜੀਤ ਡੈਸਕ 02-08-2026
ਮੱਲਾਂਵਾਲਾ, 1 ਅਗਸਤ (ਬਲਬੀਰ ਸਿੰਘ ਜੋਸਨ)-ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਐਲ. ਈ. ਡੀ. ਵੈਨ ਵਲੋਂ ਬੀਤੀ ਸ਼ਾਮ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਪਿੰਡ ਫਰੀਦੇਵਾਲਾ ਅਤੇ ਸੁੱਧ ਸਿੰਘ ਵਾਲਾ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਉਪਦੇਸ਼ਾਂ ਬਾਰੇ ਜਾਣੂ ਕਰਵਾਇਆ ਗਿਆ। ਇਹ ਜਾਣਕਾਰੀ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਦਿੱਤੀ। ਵਿਧਾਇਕ ਰਜਨੀਸ਼ ਦਹੀਯਾ ਨੇ ਕਿਹਾ ਕੇ ਪਿੰਡ-ਪਿੰਡ ਡਾਕੂਮੈਂਟਰੀ ਵੈਨਾਂ ਰਾਹੀਂ ਅੱਧੇ ਘੰਟੇ ਦੀ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਉਨ੍ਹਾਂ ਵਲੋਂ ਦਿੱਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸਰਬ-ਵਿਆਪੀ ਸੰਦੇਸ਼ ਨੂੰ ਦਰਸਾਉਂਦੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਵਿਚ ਪਿੰਡ ਵਾਸੀਆਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਅਤੇ ਸਮਾਜ ਵਿਚ ਬਰਾਬਰੀ ’ਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਮ ਲੋਕਾਂ, ਵਿਸ਼ੇਸ਼ ਤੌਰ ’ਤੇ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ ਅਤੇ ਆਪਸੀ ਸਤਿਕਾਰ ਦਾ ਰਾਹ ਦਿਖਾਉਂਦੀ ਹੈ, ਜਿਸ ਨਾਲ ਸਮਾਜ ਵਿਚ ਭਾਈਚਾਰਾ ਅਤੇ ਸਦਭਾਵਨਾ ਹੋਰ ਮਜ਼ਬੂਤ ਹੋਵੇਗੀ ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂਆਂ ਨੇ ਸ਼ਹੀਦ-ਏ-ਆਜ਼ਮ ਸ. ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਢੰਡਾਰੀ ਕਲਾਂ ਰੇਲਵੇ ਸਟੇਸ਼ਨ ’ਤੇ ‘ਰੇਲ ਵਨ ਐਪ’ ਤੋਂ ਟਿਕਟ ਖ਼ਰੀਦਣ ਲਈ ਯਾਤਰੀਆਂ ਨੂੰ ਕੀਤਾ ਜਾਗਰੂਕ
Ad Position 24
No active advertisement