ਕਾਂਗਰਸੀ ਆਗੂਆਂ ਨੇ ਸ਼ਹੀਦ-ਏ-ਆਜ਼ਮ ਸ. ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਸ਼ਹੀਦ-ਏ-ਆਜ਼ਮ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਫ਼ਾਜ਼ਿਲਕਾ ਵਿਖੇ ਕਾਂਗਰਸ ਪਾਰਟੀ ਵਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਂਗਰਸੀ ਆਗੂਆਂ ਨੇ ਸ਼ਹੀਦ ਊਧਮ ਸਿੰਘ ਚੌਂਕ ਪਹੁੰਚ ਕੇ ਉਨ੍ਹਾਂ ਦੇ ਬੁੱਤ ’ਤੇ ਫੁੱਲ ਮਾਲਾਵਾਂ ਅਰਪਿਤ ਕੀਤੀਆਂ।
ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਸ਼ਹੀਦ-ਏ-ਆਜ਼ਮ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਫ਼ਾਜ਼ਿਲਕਾ ਵਿਖੇ ਕਾਂਗਰਸ ਪਾਰਟੀ ਵਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਂਗਰਸੀ ਆਗੂਆਂ ਨੇ ਸ਼ਹੀਦ ਊਧਮ ਸਿੰਘ ਚੌਂਕ ਪਹੁੰਚ ਕੇ ਉਨ੍ਹਾਂ ਦੇ ਬੁੱਤ ’ਤੇ ਫੁੱਲ ਮਾਲਾਵਾਂ ਅਰਪਿਤ ਕੀਤੀਆਂ। ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਅਤੇ ਸੀਨੀਅਰ ਆਗੂ ਸਮਰਬੀਰ ਸਿੰਘ ਸਿੱਧੂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਜੀਵਨ ਸਾਹਸ, ਦੇਸ਼ ਭਗਤੀ ਅਤੇ ਕੁਰਬਾਨੀ ਦੀ ਅਦੁੱਤੀ ਮਿਸਾਲ ਹੈ, ਜਿਨ੍ਹਾਂ ਨੇ ਲੰਡਨ ਵਿਚ ਮਾਈਕਲ ਓਡਵਾਇਰ ਨੂੰ ਮਾਰ ਕੇ ਜੱਲਿਆਂਵਾਲਾ ਬਾਗ਼ ਦੇ ਸਾਕੇ ਦਾ ਬਦਲਾ ਲਿਆ ਸੀ। ਸਾਬਕਾ ਜ਼ਿਲ੍ਹਾ ਪ੍ਰਧਾਨ ਕੌਸ਼ਲ ਬੂਕ ਨੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਅਨਿਆਂ ਵਿਰੁੱਧ ਲੜਨ ਦੀ ਪ੍ਰੇਰਨਾ ਦਿੰਦੀ ਰਹੇਗੀ। ਇਸ ਮੌਕੇ ਯੂਥ ਕਾਂਗਰਸ ਪ੍ਰਧਾਨ ਬਲਦੇਵ ਸਿੰਘ ਭੱਟੀ, ਹਰਬੰਸ ਸਿੰਘ ਐਡਵੋਕੇਟ, ਰਿਤੇਸ਼ ਗਗਨੇਜਾ, ਮੈਂਡੀ ਵਧਾਵਨ ਅਤੇ ਹੋਰ ਆਗੂ ਵੀ ਹਾਜ਼ਰ ਸਨ।