02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਮੈਡਮ ਖ਼ੁਸ਼ਬੂ ਸਵਨਾ ਵਲੋਂ ਪਿੰਡ ਸੈਣੀਆਂ ਅਤੇ ਸੁਰੇਸ਼ ਵਾਲਾ ਤੋਂ ਧਾਰਮਿਕ ਅਸਥਾਨਾਂ ਲਈ ਦੋ ‘ਤੀਰਥ ਯਾਤਰਾ ਬੱਸਾਂ’ ਰਵਾਨਾ

ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ-ਪਤਨੀ ਮੈਡਮ ਖ਼ੁਸ਼ਬੂ ਸਵਨਾ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕੇ ਦੇ ਪਿੰਡ ਸੈਣੀਆਂ ਅਤੇ ਸੁਰੇਸ਼ ਵਾਲਾ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਹ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਿਰ ਅਤੇ ਵਾਹਗਾ ਬਾਰਡਰ ਦੇ ਦਰਸ਼ਨ ਕਰਵਾਉਣਗੀਆਂ।

Ad Position 21
No active advertisement
ਅਜੀਤ ਡੈਸਕ 02-08-2026
ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ-ਪਤਨੀ ਮੈਡਮ ਖ਼ੁਸ਼ਬੂ ਸਵਨਾ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕੇ ਦੇ ਪਿੰਡ ਸੈਣੀਆਂ ਅਤੇ ਸੁਰੇਸ਼ ਵਾਲਾ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਹ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਿਰ ਅਤੇ ਵਾਹਗਾ ਬਾਰਡਰ ਦੇ ਦਰਸ਼ਨ ਕਰਵਾਉਣਗੀਆਂ। ਮੈਡਮ ਖ਼ੁਸ਼ਬੂ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਯੋਜਨਾ ਤਹਿਤ ਯਾਤਰੀਆਂ ਲਈ ਰਹਿਣ-ਸਹਿਣ, ਖਾਣ-ਪੀਣ ਅਤੇ ਆਵਾਜਾਈ ਦੇ ਸਾਰੇ ਪ੍ਰਬੰਧ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮੁੱਖ ਮਨੋਰਥ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਸੁਖਾਲੇ ਤੇ ਸੁਰੱਖਿਅਤ ਢੰਗ ਨਾਲ ਤੀਰਥ ਯਾਤਰਾ ਕਰਵਾਉਣਾ ਹੈ। ਇਸ ਮੌਕੇ ਸਰਪੰਚ ਸੁਧੀਰ ਕੁਮਾਰ, ਸਰਪੰਚ ਕੁਲਵੰਤ ਕੌਰ ਸਮੇਤ ਵੱਡੀ ਗਿਣਤੀ ’ਚ ਪੰਚ - ਸਰਪੰਚ, ਆਗੂ ਅਤੇ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 38 ਸਾਲਾਂ ਦੀ ਸ਼ਾਨਦਾਰ ਰੇਲ ਸੇਵਾ ਤੋਂ ਬਾਅਦ ਰਮੇਸ਼ ਕੁਮਾਰ ਹੋਏ ਸੇਵਾ ਮੁਕਤ ਅਗਲੀ ਖ਼ਬਰ ਕਾਂਗਰਸੀ ਆਗੂਆਂ ਨੇ ਸ਼ਹੀਦ-ਏ-ਆਜ਼ਮ ਸ. ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ
Ad Position 24
No active advertisement