02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਵਿਧਾਇਕ ਦਹੀਯਾ ਵਲੋਂ ਲੋਕ ਮਿਲਣੀ ਦੌਰਾਨ 3 ਪਿੰਡਾਂ ਦੀਆਂ ਪੰਚਾਇਤਾਂ ਨੂੰ ਦਿੱਤੇ 19 ਲੱਖ ਦੀਆਂ ਗ੍ਰਾਂਟਾਂ ਦੇ ਚੈੱਕ

ਫ਼ਿਰੋਜ਼ਪੁਰ, 1 ਅਗਸਤ (ਕੁਲਬੀਰ ਸਿੰਘ ਸੋਢੀ)-ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਦੇ ਉਦੇਸ਼ ਨਾਲ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਹਲਕਾ ਦਿਹਾਤੀ ਵਿਧਾਇਕ ਰਜਨੀਸ਼ ਦਹੀਯਾ ਨੇ ਤਿੰਨ ਵੱਖ-ਵੱਖ ਪਿੰਡਾਂ ਨੂੰ ਗ੍ਰਾਮ ਪੰਚਾਇਤਾਂ ਲਈ ਕੁੱਲ 19 ਲੱਖ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਜਾਰੀ ਕੀਤੀਆਂ। ਇਸ ਮੌਕੇ ਉਨ੍ਹਾਂ ਪਿੰਡ ਆਲੇਵਾਲਾ ਦੀ ਗ੍ਰਾਮ ਪੰਚਾਇਤ ਨੂੰ 6 ਲੱਖ ਰੁਪਏ, ਗ੍ਰਾਮ ਪੰਚਾਇਤ ਪਾਇਨਰ ਕਾਲੋਨੀ ਨੂੰ 5 ਲੱਖ ਰੁਪਏ ਅਤੇ ਗ੍ਰਾਮ ਪੰਚਾਇਤ ਨਿਊ ਕਾਲੋਨੀ ਆਲੇਵਾਲਾ ਨੂੰ 8 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਦਿੱਤੇ ਗਏ।

Ad Position 21
No active advertisement
ਅਜੀਤ ਡੈਸਕ 02-08-2026
ਫ਼ਿਰੋਜ਼ਪੁਰ, 1 ਅਗਸਤ (ਕੁਲਬੀਰ ਸਿੰਘ ਸੋਢੀ)-ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਦੇ ਉਦੇਸ਼ ਨਾਲ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਹਲਕਾ ਦਿਹਾਤੀ ਵਿਧਾਇਕ ਰਜਨੀਸ਼ ਦਹੀਯਾ ਨੇ ਤਿੰਨ ਵੱਖ-ਵੱਖ ਪਿੰਡਾਂ ਨੂੰ ਗ੍ਰਾਮ ਪੰਚਾਇਤਾਂ ਲਈ ਕੁੱਲ 19 ਲੱਖ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਜਾਰੀ ਕੀਤੀਆਂ। ਇਸ ਮੌਕੇ ਉਨ੍ਹਾਂ ਪਿੰਡ ਆਲੇਵਾਲਾ ਦੀ ਗ੍ਰਾਮ ਪੰਚਾਇਤ ਨੂੰ 6 ਲੱਖ ਰੁਪਏ, ਗ੍ਰਾਮ ਪੰਚਾਇਤ ਪਾਇਨਰ ਕਾਲੋਨੀ ਨੂੰ 5 ਲੱਖ ਰੁਪਏ ਅਤੇ ਗ੍ਰਾਮ ਪੰਚਾਇਤ ਨਿਊ ਕਾਲੋਨੀ ਆਲੇਵਾਲਾ ਨੂੰ 8 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਦਿੱਤੇ ਗਏ। ਵਿਧਾਇਕ ਦਹੀਯਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਮੁੱਢਲੀਆਂ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗ੍ਰਾਂਟਾਂ ਨਾਲ ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਹੋਰ ਲੋੜੀਂਦੇ ਵਿਕਾਸ ਕਾਰਜਾਂ ਨੂੰ ਗਤੀ ਮਿਲੇਗੀ, ਜਿਸ ਨਾਲ ਪਿੰਡ ਵਾਸੀਆਂ ਨੂੰ ਸਿੱਧਾ ਲਾਭ ਹੋਵੇਗਾ। ਇਸ ਮੌਕੇ ਵਿਧਾਇਕ ਦਹੀਯਾ ਨੇ ਵਿਕਾਸ ਕਾਰਜਾਂ ਲਈ ਲਗਾਤਾਰ ਸਹਿਯੋਗ ਦੇਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼ਾਮ ਸਿੰਘ ਮੁਦਕਾ ਬਲਾਕ ਸਮਿਤੀ ਮੈਂਬਰ, ਜਗਤਾਰ ਸਿੰਘ ਮੁਦਕਾ ਸਰਪੰਚ ਮੱਲਵਾਲ ਕਦੀਮ, ਸੁਖਦੀਪ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਰਾਜਿੰਦਰ ਸ਼ਰਮਾ ਜ਼ਿਲ੍ਹਾ ਚੇਅਰਮੈਨ ਬ੍ਰਾਹਮਣ ਵੈਲਫੇਅਰ ਬੋਰਡ, ਸਰਪੰਚ ਬਲਵਿੰਦਰ ਸਿੰਘ ਲਾਡੀ, ਟੋਨੀ ਸ਼ਰਮਾ, ਪਰਮਜੀਤ ਸਿੰਘ ਜੰਮੂ ਮੈਂਬਰ ਕੰਬੋਜ ਵੈਲਫੇਅਰ ਬੋਰਡ, ਸਰਪੰਚ ਮਨਦੀਪ ਸਿੰਘ ਪਿਆਰੇਆਣਾ, ਮਨੀ ਸੰਧੂ ਹਲਕਾ ਕੋਆਰਡੀਨੇਟਰ ਲੋਕ ਮਿਲਣੀ ਪ੍ਰੋਗਰਾਮ, ਮਲਕੀਤ ਸਿੰਘ ਬਰਾੜ ਬਲਾਕ ਸਮਿਤੀ ਮੈਂਬਰ, ਕਾਕਾ ਸੰਧੂ ਬੂਟੇ ਵਾਲਾ, ਗੋਪਾਲ ਕ੍ਰਿਸ਼ਨ ਬਲਾਕ ਸਮਿਤੀ ਮੈਂਬਰ, ਮੇਜਰ ਸਿੰਘ ਬੁਰਜੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਮਦੋਟ, ਸਰਪੰਚ ਮੱਸਾ ਸਿੰਘ ਪੀਰੁ ਵਾਲਾ, ਹਰਜਿੰਦਰ ਸਿੰਘ ਸਾਬਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ (ਛਾਉਣੀ), ਬਲਾਕ ਸੰਮਤੀ ਮੈਂਬਰ ਹਰਵੰਤ ਸਿੰਘ ਭੁੱਲਰ ਅਤੇ ਬਲਾਕ ਸੰਮਤੀ ਮੈਂਬਰ ਪਰਮਪਾਲ ਸਿੰਘ ਗਿੱਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 7 ਦੀ ਚੰਡੀਗੜ੍ਹ ਮਹਾਂ ਰੈਲੀ ਨੂੰ ਸਫਲ ਬਣਾਉਣ ਲਈ ਮੁਲਾਜ਼ਮ ਜਥੇਬੰਦੀਆਂ ਨੇ ਵਿੱਢੀ ਤਿਆਰੀ ਅਗਲੀ ਖ਼ਬਰ 38 ਸਾਲਾਂ ਦੀ ਸ਼ਾਨਦਾਰ ਰੇਲ ਸੇਵਾ ਤੋਂ ਬਾਅਦ ਰਮੇਸ਼ ਕੁਮਾਰ ਹੋਏ ਸੇਵਾ ਮੁਕਤ
Ad Position 24
No active advertisement