02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸੇਵਾ ਭਾਰਤੀ ਨੇ ਸਰਕਾਰੀ ਹਸਪਤਾਲ ਦੇ ਵਿਹੜੇ ’ਚ ਲਗਾਏ ਬੂਟੇ

ਫ਼ਾਜ਼ਿਲਕਾ,1 ਅਗਸਤ (ਦਵਿੰਦਰ ਪਾਲ ਸਿੰਘ)-ਸੇਵਾ ਭਾਰਤੀ ਫ਼ਾਜ਼ਿਲਕਾ ਵਲੋਂ ਸਰਕਾਰੀ ਹਸਪਤਾਲ ਦੇ ਵਿਹੜੇ ਵਿਚ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸੰਸਥਾ ਦੇ ਮੈਂਬਰਾਂ ਅਤੇ ਹਸਪਤਾਲ ਪ੍ਰਬੰਧਕਾਂ ਨੇ ਲਗਾਏ ਗਏ ਬੂਟਿਆਂ ਦੀ ਨਿਯਮਤ ਦੇਖਭਾਲ ਕਰਨ ਦਾ ਸੰਕਲਪ ਵੀ ਲਿਆ।

Ad Position 21
No active advertisement
ਅਜੀਤ ਡੈਸਕ 02-08-2026
ਫ਼ਾਜ਼ਿਲਕਾ,1 ਅਗਸਤ (ਦਵਿੰਦਰ ਪਾਲ ਸਿੰਘ)-ਸੇਵਾ ਭਾਰਤੀ ਫ਼ਾਜ਼ਿਲਕਾ ਵਲੋਂ ਸਰਕਾਰੀ ਹਸਪਤਾਲ ਦੇ ਵਿਹੜੇ ਵਿਚ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸੰਸਥਾ ਦੇ ਮੈਂਬਰਾਂ ਅਤੇ ਹਸਪਤਾਲ ਪ੍ਰਬੰਧਕਾਂ ਨੇ ਲਗਾਏ ਗਏ ਬੂਟਿਆਂ ਦੀ ਨਿਯਮਤ ਦੇਖਭਾਲ ਕਰਨ ਦਾ ਸੰਕਲਪ ਵੀ ਲਿਆ। ਪ੍ਰਕਲਪ ਇੰਚਾਰਜ ਵਿਜੇ ਅੰਗੀ, ਰਵੀ ਅਰੋੜਾ, ਰਮਾ ਭਾਰਤੀ ਸ਼ਰਮਾ ਅਤੇ ਸਕੱਤਰ ਨੀਰਜ ਸਚਦੇਵਾ ਨੇ ਕਿਹਾ ਕਿ ਵਧਦਾ ਪ੍ਰਦੂਸ਼ਣ ਇਕ ਗੰਭੀਰ ਚੁਨੌਤੀ ਹੈ, ਇਸ ਲਈ ਹਰ ਵਿਅਕਤੀ ਨੂੰ ਘੱਟੋ-ਘੱਟ ਇਕ ਬੂਟਾ ਲਗਾ ਕੇ ਉਸ ਦੀ ਦੇਖਭਾਲ ਕਰਨੀ ਚਾਹੀਦੀ ਹੈ। ਹਸਪਤਾਲ ਦੇ ਐੱਸ.ਐਮ.ਓ. ਡਾ.ਐਡੀਸਨ ਐਰਿਕ ਨੇ ਸੇਵਾ ਭਾਰਤੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਸਪਤਾਲ ਵਰਗੀਆਂ ਜਨਤਕ ਥਾਵਾਂ ’ਤੇ ਹਰਿਆਵਲ ਵਧਣ ਨਾਲ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਵੀ ਸਾਫ਼ ਅਤੇ ਸਕਾਰਾਤਮਿਕ ਮਾਹੌਲ ਮਿਲਦਾ ਹੈ। ਇਸ ਮੌਕੇ ਰਤਨ ਕਟਾਰੀਆ, ਜਗਦੀਸ਼ ਕਟਾਰੀਆ, ਪੰਕਜ ਗਰਗ ਸਮੇਤ ਹਸਪਤਾਲ ਦਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਅਲਿਆਣਾ ਵਿਖੇ ਜ਼ੋਨ ਪੱਧਰੀ ਕਬੱਡੀ ਮੁਕਾਬਲਿਆਂ ਦੀ ਸ਼ੁਰੂਆਤ ਅਗਲੀ ਖ਼ਬਰ 7 ਦੀ ਚੰਡੀਗੜ੍ਹ ਮਹਾਂ ਰੈਲੀ ਨੂੰ ਸਫਲ ਬਣਾਉਣ ਲਈ ਮੁਲਾਜ਼ਮ ਜਥੇਬੰਦੀਆਂ ਨੇ ਵਿੱਢੀ ਤਿਆਰੀ
Ad Position 24
No active advertisement