ਜਲ ਸਪਲਾਈ ਅਤੇ ਸੈਨੀੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
ਗੋਲੂ ਕਾ ਮੋੜ, 1 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ. 31) ਦੇ ਫ਼ੈਸਲੇ ਤਹਿਤ ਹਲਕਾ ਗੁਰੂਹਰਸਹਾਏ ਬ੍ਰਾਂਚ ਕਮੇਟੀ ਵਲੋਂ ਹਲਕਾ ਵਿਧਾਇਕ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਮੰਗ ਪੱਤਰ ਦਿੱਤਾ ਗਿਆ।
ਗੋਲੂ ਕਾ ਮੋੜ, 1 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਦੇ ਫ਼ੈਸਲੇ ਤਹਿਤ ਹਲਕਾ ਗੁਰੂਹਰਸਹਾਏ ਬ੍ਰਾਂਚ ਕਮੇਟੀ ਵਲੋਂ ਹਲਕਾ ਵਿਧਾਇਕ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਪੈ੍ੱਸ ਨੋਟ ਰਾਹੀਂ ਸੂਬਾ ਆਗੂ ਰੁਪਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ, ਬ੍ਰਾਂਚ ਪ੍ਰਧਾਨ ਮਲਕੀਤ ਚੰਦ, ਜਨਰਲ ਸਕੱਤਰ ਮਲਕੀਤ ਸਿੰਘ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀਆਂ ਜਲ ਸਪਲਾਈ ਸਕੀਮਾਂ ਰਾਹੀ ਲੋਕਾਂ ਦੇ ਘਰ-ਘਰ ਪਹੁੰਚਾਉਣ ਲਈ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਉਟਸੋਰਸ ਅਧੀਨ ਇਕ ਵਰਕਰ ਦੇ ਰੂਪ ਵਿਚ ਕਾਮਿਆਂ ਦੀ ਭਰਤੀ ਕੀਤੀ ਗਈ ਸੀ, ਵਿਭਾਗ ਦੇ ਅਧਿਕਾਰੀਆਂ ਵਲੋਂ ਉਪਰੋਕਤ ਵਰਕਰਾਂ ਨੂੰ ਇਨਲਿਸਟਮੈਂਟ ਪਾਲਿਸੀ ਅਧੀਨ ਵਰਕਰਾਂ ਨੂੰ ਖੁਦ ਠੇਕੇਦਾਰ ਬਣਾ ਦਿੱਤਾ ਗਿਆ। ਵਰਤਮਾਨ ਸਮੇਂ ਦੌਰਾਨ ਵੀ ਇਨਲਿਸਟਮੈਂਟ ਪਾਲਿਸੀ ਅਧੀਨ ਰੈਗੂਲਰ ਮੁਲਾਜ਼ਮਾਂ ਵਾਂਗ ਹੀ ਲਗਾਤਾਰ ਸੇਵਾਵਾਂ ਨਿਭਾਅ ਰਹੇ ਹਨ। ਇਸ ਸਮੇਂ ਵਿਭਾਗ ’ਚ ਇਨਲਿਸਟਮੈਂਟ ਅਤੇ ਆਊਟਸੋਰਸ ਅਧੀਨ ਕਾਮੇ ਸੇਵਾਵਾਂ ਦੇ ਰਹੇ ਹਨ। ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਲਿਆਂਦੇ ਜਾ ਰਹੇ ਆਰਡੀਨੈਂਸ ਵਿਚ ਇਨਲਿਸਟਮੈਂਟ ਵਰਕਰਾਂ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਹੈ। ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਵਿਧਾਇਕਾਂ/ਮੰਤਰੀਆਂ ਰਾਹੀ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜੇ ਜਾ ਰਹੇ ਹਨ ਅਤੇ ਮੰਗ ਕੀਤੀ ਜਾ ਰਹੀ ਹੈ ਕਿ 3 ਅਗਸਤ 2026 ਤੋਂ 10 ਅਗਸਤ 2026 ਤੱਕ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੌਰਾਨ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਪਾਸ ਕੀਤੇ ਜਾ ਰਹੇ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ-2026 ਅਤੇ ‘ਪੰਜਾਬ ਕੰਟਰੈਕਚੁਅਲ ਪ੍ਰਸੋਨਲ ਬਿੱਲ 2026 ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਵਰਕਰਾਂ ਨੂੰ ਵੀ ਸ਼ਾਮਿਲ ਕੀਤਾ ਜਾਵੇ।