01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਬੁਰਜ ਮੁਹਾਰ ਕਾਲੋਨੀ ਦੇ ਖੇਡ ਮੈਦਾਨ ’ਚ ਕਰਵਾਈ ਦੂਜੀ ਓਪਨ ਸਾਲਾਨਾ ਗਤਕਾ ਚੈਂਪੀਅਨਸ਼ਿਪ

ਅਬੋਹਰ, 1 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸਿੱਖ ਮਾਰਸ਼ਲ ਆਰਟ ਗਤਕੇ ਦੀ ਮਹਾਨ ਪਰੰਪਰਾ ਨੂੰ ਪ੍ਰਫੁੱਲਿਤ ਕਰਨ, ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡ ਬੁਰਜ ਮੁਹਾਰ ਕਾਲੋਨੀ ਦੇ ਖੇਡ ਮੈਦਾਨ ’ਚ ਦੂਜੀ ਓਪਨ ਸਾਲਾਨਾ ਜ਼ਿਲ੍ਹਾ ਪੱਧਰੀ ਗਤਕਾ ਚੈਂਪੀਅਨਸ਼ਿਪ ਸ਼ਾਨਦਾਰ ਢੰਗ ਨਾਲ ਕਰਵਾਈ ਗਈ। ਚੈਂਪੀਅਨਸ਼ਿਪ ’ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਗਤਕਾ ਅਕੈਡਮੀਆਂ ਦੀਆਂ ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਸ਼ਾਨਦਾਰ ਗਤਕਾ ਹੁਨਰ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 02-08-2026
ਅਬੋਹਰ, 1 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸਿੱਖ ਮਾਰਸ਼ਲ ਆਰਟ ਗਤਕੇ ਦੀ ਮਹਾਨ ਪਰੰਪਰਾ ਨੂੰ ਪ੍ਰਫੁੱਲਿਤ ਕਰਨ, ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡ ਬੁਰਜ ਮੁਹਾਰ ਕਾਲੋਨੀ ਦੇ ਖੇਡ ਮੈਦਾਨ ’ਚ ਦੂਜੀ ਓਪਨ ਸਾਲਾਨਾ ਜ਼ਿਲ੍ਹਾ ਪੱਧਰੀ ਗਤਕਾ ਚੈਂਪੀਅਨਸ਼ਿਪ ਸ਼ਾਨਦਾਰ ਢੰਗ ਨਾਲ ਕਰਵਾਈ ਗਈ। ਚੈਂਪੀਅਨਸ਼ਿਪ ’ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਗਤਕਾ ਅਕੈਡਮੀਆਂ ਦੀਆਂ ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਸ਼ਾਨਦਾਰ ਗਤਕਾ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਸੰਬੰਧੀ ਪ੍ਰਬੰਧਕ ਅੰਮ੍ਰਿਤਪਾਲ ਸਿੰਘ ਅਤੇ ਕੋਚ ਲਵਦੀਪ ਸਿੰਘ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਸਚਿਨਜੀਤ ਸਿੰਘ ਸੰਨ੍ਹੀ ਦੇ ਸਹਿਯੋਗ ਨਾਲ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨਾਂ ’ਚ ਸਿੱਖ ਵਿਰਸੇ, ਅਨੁਸ਼ਾਸਨ, ਸਰੀਰਕ ਤੰਦਰੁਸਤੀ ਅਤੇ ਸਵੈ-ਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਵਰਿੰਦਰ ਸਿੰਘ ਵਿਕੀ ਗਿੱਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਦਾ ਪਿੰਡ ਦੇ ਸਰਪੰਚ ਅਮਨਦੀਪ ਸਿੰਘ ਧਾਲੀਵਾਲ, ਗੁਲਜਿੰਦਰ ਸਿੰਘ ਬਰਾੜ ਸੈਕਟਰੀ ਅਤੇ ਪ੍ਰਬੰਧਕ ਕਮੇਟੀ ਵਲੋਂ ਫੁੱਲਾਂ ਦੇ ਗੁਲਦਸਤੇ ਅਤੇ ਸਿਰੋਪਾਓ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਚੈਂਪੀਅਨਸ਼ਿਪ ਦੀ ਸ਼ੁਰੂਆਤ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ, ਉਪਰੰਤ ਗੁਰਬਾਣੀ ਕੀਰਤਨ ਰਾਹੀਂ ਸਮਾਗਮ ਨੂੰ ਰੂਹਾਨੀ ਰੰਗ ਵਿਚ ਰੰਗਿਆ ਗਿਆ। ਇਸ ਤੋਂ ਬਾਅਦ ਵੱਖ-ਵੱਖ ਵਰਗਾਂ ਦੇ ਗਤਕਾ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਖਿਡਾਰੀਆਂ ਨੇ ਤਲਵਾਰ, ਸੋਟੀ ਅਤੇ ਹੋਰ ਰਵਾਇਤੀ ਗਤਕਾ ਕਲਾਵਾਂ ਦੇ ਸ਼ਾਨਦਾਰ ਜੌਹਰ ਦਿਖਾ ਕੇ ਦਰਸ਼ਕਾਂ ਦੀਆਂ ਭਰਪੂਰ ਤਾੜੀਆਂ ਹਾਸਲ ਕੀਤੀਆਂ। ਆਪਣੇ ਸੰਬੋਧਨ ਦੌਰਾਨ ਵਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਗਤਕਾ ਸਿਰਫ਼ ਇਕ ਖੇਡ ਨਹੀਂ, ਸਗੋਂ ਸਿੱਖ ਕੌਮ ਦੀ ਸ਼ਾਨ, ਵਿਰਾਸਤ ਅਤੇ ਸਵੈ-ਰੱਖਿਆ ਦੀ ਮਹਾਨ ਕਲਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਅਜਿਹੇ ਖੇਡ ਸਮਾਗਮ ਸਮੇਂ ਦੀ ਮੁੱਖ ਲੋੜ ਹਨ। ਇਸ ਮੌਕੇ ਬੱਲੂਆਣਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਇੰਚਾਰਜ ਬੀਬੀ ਰਾਜਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਹਰਚਰਨ ਸਿੰਘ ਪੱਪੂ, ਆਮ ਆਦਮੀ ਪਾਰਟੀ ਦੇ ਮਾਰਕੀਟ ਕਮੇਟੀ ਅਬੋਹਰ ਚੇਅਰਮੈਨ ਰਜਿੰਦਰ ਡੱਬੂ, ਐਡਵੋਕੇਟ ਦਵਿੰਦਰ ਸਿੰਘ ਸੰਧੂ, ਪਰਮਪਾਲ ਸਿੰਘ, ਕਰਮਪਾਲ ਸਿੰਘ, ਰਵਿੰਦਰ ਸਿੰਘ, ਅੰਸ਼ਦੀਪ ਸਿੰਘ, ਰਮਨਦੀਪ ਸਿੰਘ, ਸੁਰਿੰਦਰ ਸਿੰਘ ਚਲਾਣਾ, ਕੁਲਵੰਤ ਕੌਰ, ਸੁਰਿੰਦਰ ਕੌਰ, ਸਤਨਾਮ ਸਿੰਘ ਬੁਰਜਾਂ, ਕੁਲਬੀਰ ਸਿੰਘ, ਹਨੀ ਦਾਵੜਾ, ਰੋਕੀ ਬੇਦੀ, ਮੈਂਬਰ ਪੰਚਾਇਤ ਦਿਲਜੀਤ ਸਿੰਘ ਗਿੱਲ ਆਦਿ ਤੋਂ ਇਲਾਵਾ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਖੇਡ ਸੰਸਥਾਵਾਂ ਦੇ ਨੁਮਾਇੰਦੇ, ਖਿਡਾਰੀ, ਕੋਚ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਅੰਤ ਵਿਚ ਜੇਤੂ ਟੀਮਾਂ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਟਰਾਫ਼ੀਆਂ, ਤਗਮੇ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਨੇ ਸਮੂਹ ਮਹਿਮਾਨਾਂ, ਸਹਿਯੋਗੀਆਂ ਅਤੇ ਖਿਡਾਰੀਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਇਸ ਚੈਂਪੀਅਨਸ਼ਿਪ ਨੂੰ ਹੋਰ ਵਿਸ਼ਾਲ ਪੱਧਰ ’ਤੇ ਕਰਵਾਉਣ ਦਾ ਐਲਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ’ਚ ਚਿੱਤਰਕਲਾ ਮੁਕਾਬਲੇ ਕਰਵਾਏ ਅਗਲੀ ਖ਼ਬਰ ਜਲ ਸਪਲਾਈ ਅਤੇ ਸੈਨੀੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
Ad Position 24
No active advertisement