ਜ਼ੋਨ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਿਵਾਲਿਕ ਹਿਲਜ਼ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਰਾਮਪੁਰਾ ਫੂਲ, 1 ਅਗਸਤ (ਹੇਮੰਤ ਕੁਮਾਰ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਪਿੰਡ ਵਿਖੇ ਆਯੋਜਿਤ ਜੋਨ ਪੱਧਰੀ ਮੁਕਾਬਲਿਆਂ ਵਿਚ ਸ਼ਿਵਾਲਿਕ ਹਿਲਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਇਆ। ਕੁਸ਼ਤੀ ਮੁਕਾਬਲਿਆਂ ਵਿਚ ਅੰਡਰ-17 ਹਰਸ਼ਵੀਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਲ ਕੀਤਾ।
ਰਾਮਪੁਰਾ ਫੂਲ, 1 ਅਗਸਤ (ਹੇਮੰਤ ਕੁਮਾਰ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਪਿੰਡ ਵਿਖੇ ਆਯੋਜਿਤ ਜੋਨ ਪੱਧਰੀ ਮੁਕਾਬਲਿਆਂ ਵਿਚ ਸ਼ਿਵਾਲਿਕ ਹਿਲਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਇਆ। ਕੁਸ਼ਤੀ ਮੁਕਾਬਲਿਆਂ ਵਿਚ ਅੰਡਰ-17 ਹਰਸ਼ਵੀਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਲ ਕੀਤਾ। ਅੰਡਰ-14 ਜਮਾਤ ਛੇਵੀਂ ਗੁਰਫਤਿਹ ਸਿੰਘ ਨੇ ਦੂਸਰਾ ਸਥਾਨ, ਅੰਡਰ-17 ਫੁੱਟਬਾਲ ਟੀਮ ਦੀਆਂ ਕੁੜੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਇਕਜੁੱਟਤਾ ਨਾਲ ਦੂਸਰਾ ਸਥਾਨ ਹਾਸਲ ਕਰਕੇ ਬਿਹਤਰੀਨ ਪ੍ਰਦਰਸ਼ਨ ਕੀਤ। ਅੰਡਰ-19 ਲੜਕੀਆਂ ਦੀ ਫੁੱਟਬਾਲ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਪੂਰੇ ਟੂਰਨਾਮੈਂਟ ਦੌਰਾਨ ਜੋਸ਼, ਦ੍ਰਿੜ੍ਹ ਇਰਾਦੇ ਅਤੇ ਉੱਚ ਕੋਟੀ ਦੀ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ, ਜਿਸ ਦੇ ਨਤੀਜੇ ਵਜੋਂ ਉਹ ਵੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣੀਆਂ ਗਈਆਂ। ਅੱਠਵੀਂ ਜਮਾਤ ਦੇ ਅੰਡਰ-1 4 ਲੜਕਿਆਂ ਨੇ ਸਖ਼ਤ ਮੁਕਾਬਲੇ ਵਿਚ ਦੂਜਾ ਸਥਾਨ ਇਨ੍ਹਾਂ ਸਾਰੀਆਂ ਟੀਮਾਂ ਦੀ ਸਫ਼ਲਤਾ ਨੇ ਨਾ ਸਿਰਫ਼ ਸਕੂਲ ਦਾ ਮਾਣ ਵਧਾਇਆ, ਸਗੋਂ ਇਹ ਸਾਬਿਤ ਕੀਤਾ ਕਿ ਸ਼ਿਵਾਲਿਕ ਹਿੱਲਜ਼ ਪਬਲਿਕ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਸਕੂਲ ਵਾਪਸੀ ’ਤੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਦਾ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਗਗਨਦੀਪ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਐਮ. ਡੀ. ਅਕਾਸ਼ਦੀਪ ਸ਼ਰਮਾ ਨੇ ਕਿਹਾ ਕਿ ਹਰ ਵਿਦਿਆਰਥੀ ਵਿਚ ਅਸੀਮ ਸੰਭਾਵਨਾਵਾਂ ਹੁੰਦੀਆਂ ਹਨ ਅਤੇ ਸਹੀ ਮਾਰਗਦਰਸ਼ਨ, ਨਿਰੰਤਰ ਅਭਿਆਸ ਅਤੇ ਮਿਹਨਤ ਨਾਲ ਉਹ ਕਿਸੇ ਵੀ ਮੰਜ਼ਿਲ ਨੂੰ ਹਾਸਲ ਕਰ ਸਕਦਾ ਹੈ। ਪ੍ਰਿੰਸੀਪਲ ਰਵਿੰਦਰਪਾਲ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਉਪਲੱਬਧੀ ਉਨ੍ਹਾਂ ਦੀ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਸਾਂਝਾ ਨਤੀਜਾ ਹੈ।