01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਜ਼ੋਨਲ ਚੈੱਸ ਮੁਕਾਬਲੇ ’ਚ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੀਆਂ ਵਿਦਿਆਰਥਣਾਂ ਅੱਵਲ

ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਖੇਡਾਂ ਤਹਿਤ ਕਰਵਾਈ ਗਈ ਜ਼ੋਨਲ ਪੱਧਰੀ ਸ਼ਤਰੰਜ ਪ੍ਰਤੀਯੋਗਤਾ ਵਿਚ ਜੀ. ਏ.

Ad Position 21
No active advertisement
ਅਜੀਤ ਡੈਸਕ 02-08-2026
ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਖੇਡਾਂ ਤਹਿਤ ਕਰਵਾਈ ਗਈ ਜ਼ੋਨਲ ਪੱਧਰੀ ਸ਼ਤਰੰਜ ਪ੍ਰਤੀਯੋਗਤਾ ਵਿਚ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਤੀਯੋਗਤਾ ਦੇ ਅੰਡਰ-17 ਲੜਕੀਆਂ ਦੇ ਵਰਗ ਵਿਚ ਮਿਸ਼ਠੀ, ਨਵਿਆ, ਯਾਸ਼ੀ ਅਤੇ ਗੁਰਨੂਰ ਕੰਬੋਜ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦੋਂ ਕਿ ਅੰਡਰ-14 ਲੜਕਿਆਂ ਦੇ ਵਰਗ ਵਿਚ ਯੋਗੇਸ਼, ਅਰਨਵ ਨਾਗਪਾਲ, ਸਹਜਵੀਰ ਸਿੰਘ, ਸਹਜਦੀਪ ਸਿੰਘ ਅਤੇ ਦੇਵ ਕੁਮਾਰ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਅਨਿਲ ਜੈਨ, ਪ੍ਰਿੰਸੀਪਲ ਨਰੇਸ਼ ਸਪੜਾ ਅਤੇ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਜੇਤੂ ਖਿਡਾਰੀਆਂ, ਕੋਚਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਆਉਣ ਵਾਲੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਇੰਪੀਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਆਰ.ਐੱਸ.ਡੀ ਰਾਜ ਰਤਨ ਪਬਲਿਕ ਸਕੂਲ ’ਚ ਤੀਆਂ ਦੇ ਮੇਲੇ ਦੀਆਂ ਰੌਣਕਾਂ
Ad Position 24
No active advertisement