ਬੱਲੂਆਣਾ ਸਕੂਲ ਦੇ ਪ੍ਰਿੰਸੀਪਲ ਸਿੱਖਿਆ ਮੰਤਰੀ ਵਲੋਂ ਸਨਮਾਨਿਤ
ਬੱਲੂਆਣਾ, 1 ਅਗਸਤ (ਜਸਮੇਲ ਸਿੰਘ ਢਿੱਲੋਂ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਉਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਨੀਟ ਦੀ ਪ੍ਰੀਖਿਆ ਪਾਸ ਕੀਤੀ ਸੀ। ਇਸੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਦੇ ਪ੍ਰਿੰਸੀਪਲ ਬਾਬੂ ਸਿੰਘ ਧਾਲੀਵਾਲ ਨੂੰ ਵੀ ਸਿੱਖਿਆ ਮੰਤਰੀ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਅਜੀਤ ਡੈਸਕ
02-08-2026