02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਟਰੈਫ਼ਿਕ ਲਾਈਟਾਂ ਬੰਦ ਹੋਣ ਨਾਲ ਫ਼ਿਰੋਜ਼ਪੁਰ ਛਾਉਣੀ ਵਿਚ ਵਧਿਆ ਹਾਦਸਿਆਂ ਦਾ ਖ਼ਤਰਾ

ਫ਼ਿਰੋਜ਼ਪੁਰ 2 ਅਗਸਤ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਛਾਉਣੀ ਦੇ ਮੁੱਖ ਚੌਰਾਹਿਆਂ ’ਤੇ ਲੱਗੀਆਂ ਟਰੈਫ਼ਿਕ ਲਾਈਟਾਂ ਲੰਬੇ ਸਮੇਂ ਤੋਂ ਬੰਦ ਪਈਆਂ ਹੋਣ ਅਤੇ ਟਰੈਫ਼ਿਕ ਕਰਮਚਾਰੀਆਂ ਦੀ ਨਿਯਮਿਤ ਡਿਊਟੀ ਨਾ ਹੋਣ ਕਾਰਨ ਆਵਾਜਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਕਾਰਨ ਹਰ ਰੋਜ਼ ਟਰੈਫ਼ਿਕ ਜਾਮ, ਹਾਦਸਿਆਂ ਦਾ ਖ਼ਤਰਾ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 03-08-2026

ਫ਼ਿਰੋਜ਼ਪੁਰ 2 ਅਗਸਤ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਛਾਉਣੀ ਦੇ ਮੁੱਖ ਚੌਰਾਹਿਆਂ ’ਤੇ ਲੱਗੀਆਂ ਟਰੈਫ਼ਿਕ ਲਾਈਟਾਂ ਲੰਬੇ ਸਮੇਂ ਤੋਂ ਬੰਦ ਪਈਆਂ ਹੋਣ ਅਤੇ ਟਰੈਫ਼ਿਕ ਕਰਮਚਾਰੀਆਂ ਦੀ ਨਿਯਮਿਤ ਡਿਊਟੀ ਨਾ ਹੋਣ ਕਾਰਨ ਆਵਾਜਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਕਾਰਨ ਹਰ ਰੋਜ਼ ਟਰੈਫ਼ਿਕ ਜਾਮ, ਹਾਦਸਿਆਂ ਦਾ ਖ਼ਤਰਾ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖੱਤਰੀ ਸਭਾ ਦੇ ਆਗੂਆਂ ਨੇ ਇਸ ਮਾਮਲੇ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਛਾਉਣੀ ਦੇ ਰੁੱਸ ਵਾਲੇ ਚੌਰਾਹਿਆਂ ’ਤੇ ਟਰੈਫ਼ਿਕ ਲਾਈਟਾਂ ਬੰਦ ਹੋਣ ਕਰਕੇ ਵਾਹਨ ਚਾਲਕਾਂ ਨੂੰ ਆਪਣੀ ਮਰਜ਼ੀ ਨਾਲ ਲੰਘਣਾ ਪੈਂਦਾ ਹੈ, ਜਿਸ ਨਾਲ ਕਈ ਵਾਰ ਟੱਕਰਾਂ ਅਤੇ ਤਕਰਾਰ ਦੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ, ਬਜ਼ੁਰਗਾਂ ਅਤੇ ਮਹਿਲਾਵਾਂ ਲਈ ਸੜਕ ਪਾਰ ਕਰਨਾ ਵੀ ਜੋਖ਼ਮ ਭਰਿਆ ਬਣ ਗਿਆ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਜਿਨ੍ਹਾਂ ਥਾਵਾਂ ’ਤੇ ਹਰ ਵੇਲੇ ਟਰੈਫ਼ਿਕ ਪੁਲਿਸ ਕਰਮਚਾਰੀ ਤਾਇਨਾਤ ਹੋਣੇ ਚਾਹੀਦੇ ਹਨ, ਉੱਥੇ ਅਕਸਰ ਕੋਈ ਕਰਮਚਾਰੀ ਮੌਜ਼ੂਦ ਨਹੀਂ ਹੁੰਦਾ। ਇਸ ਕਾਰਨ ਲੋਕਾਂ ਨੂੰ ਬੇਤਰਤੀਬ ਟਰੈਫ਼ਿਕ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਐਮਰਜੈਂਸੀ ਵਾਹਨਾਂ ਨੂੰ ਵੀ ਲੰਘਣ ਵਿਚ ਦਿੱਕਤ ਆਉਂਦੀ ਹੈ। ਖੱਤਰੀ ਸਭਾ ਦੇ ਨੁਮਾਇੰਦਿਆਂ ਨੇ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਤੋਂ ਮੰਗ ਕੀਤੀ ਕਿ ਬੰਦ ਪਈਆਂ ਟਰੈਫ਼ਿਕ ਲਾਈਟਾਂ ਨੂੰ ਤੁਰੰਤ ਚਾਲੂ ਕਰਵਾਇਆ ਜਾਵੇ ਅਤੇ ਰਸ਼ ਵਾਲੇ ਚੌਰਾਹਿਆਂ ’ਤੇ ਨਿਯਮਿਤ ਤੌਰ ’ਤੇ ਟਰੈਫ਼ਿਕ ਪੁਲਿਸ ਕਰਮਚਾਰੀਆਂ ਦੀ ਡਿਊਟੀ ਯਕੀਨੀ ਬਣਾਈ ਜਾਵੇ, ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਸ਼ਹਿਰ ਵਿਚ ਸੁਚਾਰੂ ਆਵਾਜਾਈ ਪ੍ਰਬੰਧ ਕਾਇਮ ਰਹੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਖੱਤਰੀ ਸਭਾ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ, ਜਿਸ ਦੀ ਜ਼ਿੰਮੇਵਾਰੀ ਸਬੰਧਤ ਵਿਭਾਗ ਦੀ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰੀ ਦੀ ਮੁਖ਼ਬਰੀ ਦੇ ਸ਼ੱਕ ਹੇਠ ਘਰ ’ਚ ਦਾਖ਼ਲ ਹੋ ਕੇ ਜਾਨਲੇਵਾ ਹਮਲਾ, ਫਾਇਰਿੰਗ ਦੇ ਦੋਸ਼ ਪਿਉ-ਪੁੱਤ ਅਤੇ ਦੋ ਔਰਤਾਂ... ਅਗਲੀ ਖ਼ਬਰ ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ
Ad Position 24
No active advertisement