02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਨੱਥੂਵਾਲਾ ਦੇ ਨੰਨ੍ਹੇ ਸੇਵਾਦਾਰਾਂ ਨੇ ਫਲਦਾਰ ਬੂਟੇ ਲਗਾ ਕੇ ਹਰਿਆਵਲ ਮੁਹਿੰਮ ਨੂੰ ਦਿੱਤਾ ਹੁਲਾਰਾ ਪਿੰਡ ਦੇ ਖੇਡ ਮੈਦਾਨ ਵਿਚ ਫਲਦਾਰ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਦਿੱਤਾ ਸੰਦੇਸ਼

ਫ਼ਿਰੋਜ਼ਪੁਰ, 2 ਅਗਸਤ (ਗੁਰਿੰਦਰ ਸਿੰਘ)-ਵਾਤਾਵਰਨ ਦੀ ਸੰਭਾਲ, ਹਰਿਆਵਲ ਨੂੰ ਪ੍ਰਫੁੱਲਿਤ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਰੁੱਖਾਂ ਦੀ ਮਹੱਤਤਾ ਨਾਲ ਜੋੜਨ ਦੇ ਉਦੇਸ਼ ਨਾਲ ਅੱਜ ਨਜ਼ਦੀਕੀ ਪਿੰਡ ਨੱਥੂਵਾਲਾ ਵਿਖੇ ਨੰਨ੍ਹੇ ਸੇਵਾਦਾਰਾਂ ਵਲੋਂ ਪਿੰਡ ਦੇ ਖੇਡ ਮੈਦਾਨ ਵਿਚ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਦੌਰਾਨ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਕਿੰਨੂ, ਅੰਬ, ਅਮਰੂਦ, ਲੀਚੀ ਅਤੇ ਅਨਾਰ ਦੇ ਬੂਟੇ ਲਗਾਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਵੀ ਸੰਕਲਪ ਲਿਆ।

Ad Position 21
No active advertisement
ਅਜੀਤ ਡੈਸਕ 03-08-2026
ਫ਼ਿਰੋਜ਼ਪੁਰ, 2 ਅਗਸਤ (ਗੁਰਿੰਦਰ ਸਿੰਘ)-ਵਾਤਾਵਰਨ ਦੀ ਸੰਭਾਲ, ਹਰਿਆਵਲ ਨੂੰ ਪ੍ਰਫੁੱਲਿਤ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਰੁੱਖਾਂ ਦੀ ਮਹੱਤਤਾ ਨਾਲ ਜੋੜਨ ਦੇ ਉਦੇਸ਼ ਨਾਲ ਅੱਜ ਨਜ਼ਦੀਕੀ ਪਿੰਡ ਨੱਥੂਵਾਲਾ ਵਿਖੇ ਨੰਨ੍ਹੇ ਸੇਵਾਦਾਰਾਂ ਵਲੋਂ ਪਿੰਡ ਦੇ ਖੇਡ ਮੈਦਾਨ ਵਿਚ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਦੌਰਾਨ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਕਿੰਨੂ, ਅੰਬ, ਅਮਰੂਦ, ਲੀਚੀ ਅਤੇ ਅਨਾਰ ਦੇ ਬੂਟੇ ਲਗਾਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਵੀ ਸੰਕਲਪ ਲਿਆ। ਇਸ ਉਪਰਾਲੇ ਨੂੰ ਸਫਲ ਬਣਾਉਣ ਲਈ ਪਿੰਡ ਦੇ ਸਰਪੰਚ ਗੁਰਮੇਜ ਸਿੰਘ ਅਤੇ ਮਾਸਟਰ ਸਤਨਾਮ ਸਿੰਘ ਸੰਧਾ ਨੇ ਬੂਟੇ ਖ਼ਰੀਦਣ ਲਈ ਆਰਥਿਕ ਸਹਿਯੋਗ ਦਿੱਤਾ ਜਦੋਂ ਕਿ ਵੀਰ ਨਿਸ਼ਾਨ ਸਿੰਘ ਥਿੰਦ ਅਤੇ ਗੁਰਜੰਟ ਸਿੰਘ ਖਿੰਡਾ ਨੇ ਬੂਟਿਆਂ ਨੂੰ ਖੇਡ ਮੈਦਾਨ ਤੱਕ ਪਹੁੰਚਾਉਣ ਅਤੇ ਪ੍ਰਬੰਧਾਂ ਵਿਚ ਅਹਿਮ ਭੂਮਿਕਾ ਨਿਭਾਈ। ਮਾਸਟਰ ਜਗੀਰ ਸਿੰਘ ਅਤੇ ਬਲਵਿੰਦਰ ਸਿੰਘ (ਸੋਨੂੰ) ਦੀ ਦੇਖ-ਰੇਖ ਹੇਠ ਨੰਨ੍ਹੇ ਸੇਵਾਦਾਰਾਂ ਨੇ ਵਿਧੀਵਤ ਢੰਗ ਨਾਲ ਬੂਟੇ ਲਗਾਏ। ਇਸ ਮੌਕੇ ਬੱਚਿਆਂ ਨੂੰ ਰੁੱਖਾਂ ਦੀ ਮਹੱਤਤਾ, ਵਾਤਾਵਰਨ ਸੰਭਾਲ ਅਤੇ ਹਰਿਆਵਲ ਵਧਾਉਣ ਸਬੰਧੀ ਜਾਣਕਾਰੀ ਵੀ ਦਿੱਤੀ ਗਈ। ਬੁਲਾਰਿਆਂ ਨੇ ਕਿਹਾ ਕਿ ਰੁੱਖ ਮਨੁੱਖੀ ਜੀਵਨ ਲਈ ਅਨਮੋਲ ਧਰੋਹਰ ਹਨ, ਜੋ ਸਾਨੂੰ ਸ਼ੁੱਧ ਹਵਾ, ਫਲ, ਛਾਂ ਅਤੇ ਸੰਤੁਲਿਤ ਵਾਤਾਵਰਨ ਪ੍ਰਦਾਨ ਕਰਦੇ ਹਨ। ਇਸ ਲਈ ਹਰ ਵਿਅਕਤੀ ਨੂੰ ਆਪਣੇ ਜੀਵਨ ਵਿਚ ਘੱਟੋ-ਘੱਟ ਇਕ ਰੁੱਖ ਜ਼ਰੂਰ ਲਗਾਉਣਾ ਅਤੇ ਉਸ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਵਿਚ ਸੇਵਾ ਭਾਵਨਾ ਅਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਅਜਿਹੇ ਉਪਰਾਲੇ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ। ਜੇਕਰ ਹਰ ਪਿੰਡ ਅਤੇ ਹਰ ਸਕੂਲ ਇਸ ਤਰ੍ਹਾਂ ਦੀ ਮੁਹਿੰਮ ਨਾਲ ਜੁੜੇ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਇਆ ਜਾ ਸਕਦਾ ਹੈ। ਇਸ ਮੌਕੇ ਫ਼ਿਰੋਜ਼ਪੁਰ ਸ਼ਹਿਰ ਅਤੇ ਆਲੇ-ਦੁਆਲੇ ਦੇ ਖੇਤਰ ਵਿਚ ਚੱਲ ਰਹੀ ਹਰਿਆਵਲ ਮੁਹਿੰਮ ਵਿਚ ਅਹਿਮ ਯੋਗਦਾਨ ਪਾ ਰਹੇ ਕੁਲਜੀਤ ਸਿੰਘ ਕੇ.ਜੀ.ਐਸ.ਟੀਮ ਫਾਊਂਡੇਸ਼ਨ ਅਤੇ ਸੁਖਵਿੰਦਰ ਸਿੰਘ ਨੱਥੂਵਾਲਾ ਦੇ ਯਤਨਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ ਗਈ। ਹਾਜ਼ਰ ਸ਼ਖ਼ਸੀਅਤਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਚਲਾਈ ਜਾ ਰਹੀ ਮੁਹਿੰਮ ਹੋਰਨਾਂ ਲਈ ਵੀ ਪੇ੍ਰਰਨਾ ਸਰੋਤ ਹੈ ਅਤੇ ਆਸ ਪ੍ਰਗਟਾਈ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਮਾਜ ਨੂੰ ਹਰਿਆਵਲ ਨਾਲ ਜੋੜਨ ਲਈ ਨਿਰੰਤਰ ਕਾਰਜਸ਼ੀਲ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਭਾਰਤ ਦੇ ਮੁੱਖ ਜੱਜ ਨਾਲ ਮੀਟਿੰਗ ਦੇ ਮੱਦੇਨਜ਼ਰ ਅੱਜ ਲਈ ਬਹਾਲ ਰਹੇਗਾ ਅਦਾਲਤੀ ਕੰਮਕਾਜ ਨੋ ਵਰਕ ਅੰਦੋਲਨ ਅਗਲੇ ਹੁਕਮਾਂ ਤੱ... ਅਗਲੀ ਖ਼ਬਰ ਗੱਡੀ ਬੇਕਾਬੂ ਹੋ ਕੇ ਦਰੱਖ਼ਤ ਵਿਚ ਵੱਜੀ, 1 ਜ਼ਖ਼ਮੀ
Ad Position 24
No active advertisement