ਗ੍ਰੈਂਡ ਪੈਲਸ ਨੇੜੇ 5 ਗ੍ਰਾਮ ਹੈਰੋਇਨ ਸਮੇਤ 4 ਨੌਜਵਾਨ ਕਾਬੂ
ਫਿਰੋਜ਼ਪੁਰ, 2 ਅਗਸਤ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫਿਰੋਜ਼ਪੁਰ ਦੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਦੌਰਾਨੇ ਗਸ਼ਤ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਸਲੀਮ ਉਰਫ਼ ਸਲੀਮੀ ਪੁੱਤਰ ਛਿੰਦਾ ਵਾਸੀ ਬਸਤੀ ਆਵਾ ਥਾਣਾ ਸਿਟੀ ਫਿਰੋਜ਼ਪੁਰ, ਲੱਖਣ ਪੁੱਤਰ ਰੂਪਲਾਲ ਵਾਸੀ ਭੰਡਾਰੀਆਂ ਵਾਲੀ ਗਲੀ ਬਸਤੀ ਭੱਟੀਆਂ ਵਾਲੀ ਥਾਣਾ ਸਿਟੀ ਫਿਰੋਜ਼ਪੁਰ, ਗੌਰਵ ਭੱਟੀ ਪੁੱਤਰ ਮਹਿੰਦਰ ਵਾਸੀ ਬਸਤੀ ਸ਼ੇਖਾਂਵਾਲੀ ਥਾਣਾ ਸਿਟੀ ਫਿਰੋਜ਼ਪੁਰ, ਰਜਿੰਦਰ ਪੁੱਤਰ ਅਸ਼ੋਕ ਕੁਮਾਰ ਵਾਸੀ ਬਸਤੀ ਆਵਾ ਥਾਣਾ ਸਿਟੀ ਫਿਰੋਜ਼ਪੁਰ ਅਤੇ ਹੈਰੋਇਨ ਵੇਚਣ ਦੇ ਆਦੀ ਹਨ।
ਫਿਰੋਜ਼ਪੁਰ, 2 ਅਗਸਤ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫਿਰੋਜ਼ਪੁਰ ਦੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਦੌਰਾਨੇ ਗਸ਼ਤ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਸਲੀਮ ਉਰਫ਼ ਸਲੀਮੀ ਪੁੱਤਰ ਛਿੰਦਾ ਵਾਸੀ ਬਸਤੀ ਆਵਾ ਥਾਣਾ ਸਿਟੀ ਫਿਰੋਜ਼ਪੁਰ, ਲੱਖਣ ਪੁੱਤਰ ਰੂਪਲਾਲ ਵਾਸੀ ਭੰਡਾਰੀਆਂ ਵਾਲੀ ਗਲੀ ਬਸਤੀ ਭੱਟੀਆਂ ਵਾਲੀ ਥਾਣਾ ਸਿਟੀ ਫਿਰੋਜ਼ਪੁਰ, ਗੌਰਵ ਭੱਟੀ ਪੁੱਤਰ ਮਹਿੰਦਰ ਵਾਸੀ ਬਸਤੀ ਸ਼ੇਖਾਂਵਾਲੀ ਥਾਣਾ ਸਿਟੀ ਫਿਰੋਜ਼ਪੁਰ, ਰਜਿੰਦਰ ਪੁੱਤਰ ਅਸ਼ੋਕ ਕੁਮਾਰ ਵਾਸੀ ਬਸਤੀ ਆਵਾ ਥਾਣਾ ਸਿਟੀ ਫਿਰੋਜ਼ਪੁਰ ਅਤੇ ਹੈਰੋਇਨ ਵੇਚਣ ਦੇ ਆਦੀ ਹਨ। ਮੁਖ਼ਬਰ ਨੇ ਇਹ ਵੀ ਦੱਸਿਆ ਕਿ ਉਕਤ ਵਿਅਕਤੀ ਗ੍ਰੈਂਡ ਪੈਲਸ ਦੀ ਬੈਕ ਸਾਈਡ ਨੇੜੇ ਹੈਰੋਇਨ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਹੇ ਹਨ। ਸੂਚਨਾ ਨੂੰ ਭਰੋਸੇਯੋਗ ਮੰਨਦਿਆਂ ਪੁਲਿਸ ਨੇ ਤੁਰੰਤ ਰੇਡ ਕਰਕੇ ਚਾਰਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ ਕੁੱਲ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਸਿਟੀ ਥਾਣਾ ਫਿਰੋਜ਼ਪੁਰ ਵਿਚ ਐਨ.ਡੀ.ਪੀ.ਐੱਸ. ਐਕਟ ਦੀ ਧਾਰਾ 21/ 61/85 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।