ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵਲੋਂ ਸਮਾਜ ਸੇਵੀ ਚੰਦੂ ਨੂੰ ਕੀਤਾ ਸਨਮਾਨਿਤ
ਫਿਰੋਜ਼ਪੁਰ, 2 ਅਗਸਤ (ਸੁਖਵਿੰਦਰ ਸਿੰਘ)-ਇੰਟਰਨੈਸ਼ਨਲ ਭਾਈ ਮਰਦਾਨਾ ਕੀਰਤਨ ਦਰਬਾਰ ਸੁਸਾਇਟੀ ਵਲੋਂ ਸਮਾਜ ਸੇਵੀ ਚੰਦਨ ਉਪ ਚੰਦੂ ਨੂੰ ਸਨਮਾਨਿਤ ਕੀਤਾ ਗਿਆ ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਭਾਈ ਮਰਦਾਨਾ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਆਖਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਸਮਾਜ ਸੇਵੀ ਚੰਦਨ ਉਰਫ਼ ਚੰਦੂ ਸਮਾਜਿਕ ਅਤੇ ਧਾਰਮਿਕ ਕੰਮ ਕਰ ਰਹੇ ਹਨ। ਸਮਾਜ ਵਿਚ ਅਤੇ ਜਨਤਾ ਵਿਚ ਜਾ ਕੇ ਉਨ੍ਹਾਂ ਦੀਆਂ ਜ਼ਰੂਰਤਾਂ ਉਨ੍ਹਾਂ ਦੇ ਮੁਸ਼ਕਲਾਂ ਨੂੰ ਹੱਲ ਕਰਦੇ ਹਨ।
ਮ
ਮਰਦਾਨਾ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਸਮਾਜ ਸੇਵੀ ਚੰਦਨ ਉਰਫ਼ ਚੰਦੂ ਨੂੰ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ
03-08-2026
ਫਿਰੋਜ਼ਪੁਰ, 2 ਅਗਸਤ (ਸੁਖਵਿੰਦਰ ਸਿੰਘ)-ਇੰਟਰਨੈਸ਼ਨਲ ਭਾਈ ਮਰਦਾਨਾ ਕੀਰਤਨ ਦਰਬਾਰ ਸੁਸਾਇਟੀ ਵਲੋਂ ਸਮਾਜ ਸੇਵੀ ਚੰਦਨ ਉਪ ਚੰਦੂ ਨੂੰ ਸਨਮਾਨਿਤ ਕੀਤਾ ਗਿਆ ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਭਾਈ ਮਰਦਾਨਾ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਆਖਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਸਮਾਜ ਸੇਵੀ ਚੰਦਨ ਉਰਫ਼ ਚੰਦੂ ਸਮਾਜਿਕ ਅਤੇ ਧਾਰਮਿਕ ਕੰਮ ਕਰ ਰਹੇ ਹਨ। ਸਮਾਜ ਵਿਚ ਅਤੇ ਜਨਤਾ ਵਿਚ ਜਾ ਕੇ ਉਨ੍ਹਾਂ ਦੀਆਂ ਜ਼ਰੂਰਤਾਂ ਉਨ੍ਹਾਂ ਦੇ ਮੁਸ਼ਕਲਾਂ ਨੂੰ ਹੱਲ ਕਰਦੇ ਹਨ। ਮਿਊਂਸੀਪਲ ਕਮੇਟੀ ਦੇ ਇਲੈਕਸ਼ਨਾਂ ਵਿਚ ਵੀ ਇਨ੍ਹਾਂ ਨੇ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਸਨ ਦੋ ਉਮੀਦਵਾਰ ਇਨ੍ਹਾਂ ਦੇ ਜਿੱਤੇ ਅਤੇ ਵੋਟ ਪ੍ਰਤੀਸ਼ਤ ਇਨ੍ਹਾਂ ਦਾ ਵਧਿਆ ਹੈ। ਫਿਰੋਜ਼ਪੁਰ ਦੇ ਲੋਕ ਵਿਕਾਸ ਚਾਹੁੰਦੇ ਹਨ ਵਿਕਾਸ ਦਾ ਮਤਲਬ ਕੀ ਇਕ ਉਹ ਚਿਹਰਾ ਸਾਹਮਣੇ ਹੋਵੇ ਜੋ ਲੋਕਾਂ ਦੇ ਵਿਚ ਜਾ ਕੇ ਉਨ੍ਹਾਂ ਦੇ ਅੰਦਰ ਵੜ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਆਪਣੀ ਮੁਸ਼ਕਿਲ ਸਮਝ ਕੇ ਹੱਲ ਕਰੇ। ਸਮਾਜਿਕ ਕੰਮਾਂ ਵਿਚ ਸਮਾਜ ਸੇਵੀ ਚੰਦੂ ਆਪਣਾ ਪੂਰਾ ਯੋਗਦਾਨ ਪਾ ਰਹੇ ਹਨ। ਜਗਜੀਤ ਸਿੰਘ ਭੁੱਲਰ ਵਲੋਂ ਇਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਇਨ੍ਹਾਂ ਨੇ ਬਹੁਤ ਹੀ ਪਿਆਰ ਸਤਿਕਾਰ ਦਿੱਤਾ ਅਤੇ ਅਸੀਂ ਇਨ੍ਹਾਂ ਨੂੰ ਭਾਈ ਮਰਦਾਨਾ ਯਾਦਗਾਰ ਉੱਪਰ ਆਣ ਦਾ ਸੱਦਾ ਵੀ ਦਿੱਤਾ ਜੋ ਇਨ੍ਹਾਂ ਨੇ ਮਨਜ਼ੂਰ ਕੀਤਾ। ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਇਕ ਧਾਰਮਿਕ ਅਤੇ ਸਮਾਜਿਕ ਸੁਸਾਇਟੀ ਹੈ ਜਿਸ ਦਾ ਰਾਜਨੀਤੀ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਇਸ ਮੌਕੇ ਦਿਨੇਸ਼ ਕੁਮਾਰ ਬੱਬੂ ਟੋਕਰੀ ਬਾਜ਼ਾਰ, ਰਣਜੀਤ ਸਿੰਘ, ਨਰਿੰਦਰ ਕੁਮਾਰ, ਬਲਦੇਵ ਸਿੰਘ, ਜੋਗਾ ਸਿੰਘ ਆਦਿ ਹਾਜਰ ਸਨ।