02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਮੰਗਲ ਸਿੰਘ ਸੰਧੂ ਸ਼ਾਹਵਾਲਾ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਵਿਚ ਸ਼ਾਮਿਲ

ਜ਼ੀਰਾ, 2 ਅਗਸਤ (ਹਰਜੀਤ ਸਿੰਘ ਗਿੱਲ)-ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਨਾਲ ਸੰਘਰਸ਼ ਕਰ ਰਹੇ ਕਿਸਾਨ ਆਗੂ ਮੰਗਲ ਸਿੰਘ ਸੰਧੂ ਸ਼ਾਹਵਾਲਾ ਆਪਣੇ ਸੈਂਕੜੇ ਸਾਥੀਆਂ ਨਾਲ ਸ਼ੇਰ-ਏ ਪੰਜਾਬ ਕਿਸਾਨ ਯੂਨੀਅਨ ਵਿਚ ਸ਼ਾਮਲ ਹੋ ਹੋਏ। ਇਸ ਮੌਕੇ ਉਨ੍ਹਾਂ ਦੇ ਗ੍ਰਹਿ ਵਿਖੇ ਵੱਡਾ ਇਕੱਠ ਹੋਇਆ, ਜਿਸ ਵਿਚ ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਅਤੇ ਯੂਨੀਅਨ ਸੂਬੇ ਦੇ ਹੋਰਨਾਂ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 03-08-2026
ਜ਼ੀਰਾ, 2 ਅਗਸਤ (ਹਰਜੀਤ ਸਿੰਘ ਗਿੱਲ)-ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਨਾਲ ਸੰਘਰਸ਼ ਕਰ ਰਹੇ ਕਿਸਾਨ ਆਗੂ ਮੰਗਲ ਸਿੰਘ ਸੰਧੂ ਸ਼ਾਹਵਾਲਾ ਆਪਣੇ ਸੈਂਕੜੇ ਸਾਥੀਆਂ ਨਾਲ ਸ਼ੇਰ-ਏ ਪੰਜਾਬ ਕਿਸਾਨ ਯੂਨੀਅਨ ਵਿਚ ਸ਼ਾਮਲ ਹੋ ਹੋਏ। ਇਸ ਮੌਕੇ ਉਨ੍ਹਾਂ ਦੇ ਗ੍ਰਹਿ ਵਿਖੇ ਵੱਡਾ ਇਕੱਠ ਹੋਇਆ, ਜਿਸ ਵਿਚ ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਅਤੇ ਯੂਨੀਅਨ ਸੂਬੇ ਦੇ ਹੋਰਨਾਂ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਇਕੱਠੇ ਹੋਏ ਕਿਸਾਨਾਂ-ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਨੇ ਕਿਹਾ ਕਿ ਮੰਗਲ ਸਿੰਘ ਸੰਧੂ ਸ਼ਾਹਵਾਲਾ ਪਿਛਲੇ ਲੰਬੇ ਸਮੇਂ ਤੋਂ ਕਿਸਾਨੀ ਦੀ ਸੇਵਾ ਕਰ ਰਿਹਾ ਹੈ ਅਤੇ ਹੁਣ ਤੱਕ ਉਨ੍ਹਾਂ ਨੇ ਅਨੇਕਾਂ ਸੰਘਰਸ਼ਾਂ ਦੇ ਵਿਚ ਹਿੱਸਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਮੰਗਲ ਸਿੰਘ ਸੰਧੂ ਪਹਿਲਾਂ ਹੀ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਨਾਲ ਰਲ ਕੇ ਕੰਮ ਕਰ ਰਹੇ ਸਨ ਅਤੇ ਹੁਣ ਉਨ੍ਹਾਂ ਦੀ ਪੂਰੀ ਟੀਮ ਨੇ ਸਾਡੀ ਜਥੇਬੰਦੀ ਦੇ ਨਾਲ ਚੱਲਣ ਦਾ ਫੈਸਲਾ ਕੀਤਾ ਹੈ। ਸੂਬਾ ਪ੍ਰਧਾਨ ਨੇ ਆਪਣੀ ਯੂਨੀਅਨ ਵਲੋਂ ਉਨ੍ਹਾਂ ਨੂੰ ਜੀ ਆਇਆਂ। ਇਸ ਮੌਕੇ ਮੰਗਲ ਸਿੰਘ ਸੰਧੂ ਪ੍ਰੈੱਸ ਸਕੱਤਰ ਪੰਜਾਬ, ਦੀਪਕ ਭਾਰਗੋ ਮੀਡੀਆ ਇੰਚਾਰਜ ਪੰਜਾਬ, ਬਲਰਾਜ ਸਿੰਘ ਸਿੱਧੂ ਜ਼ਿਲ੍ਹਾ ਕਮੇਟੀ ਮੈਂਬਰ, ਲਖਵੀਰ ਸਿੰਘ ਲੰਬਰਦਾਰ ਜ਼ਿਲ੍ਹਾ ਸਲਾਹਕਾਰ, ਬਲਜਿੰਦਰ ਸਿੰਘ ਸੰਧੂ ਬਲਾਕ ਜ਼ੀਰਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਗੁਰਮੇਲ ਸਿੰਘ ਸਰਪੰਚ ਮੈਂਬਰ, ਬਲਰਾਜ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਭੁੱਲਰ, ਲਖਬੀਰ ਸਿੰਘ ਲੰਬਰਦਾਰ, ਹਰਿਮੰਦਰ ਸਿੰਘ, ਬਲਜਿੰਦਰ ਸਿੰਘ, ਕੌਰਾ ਸਿੰਘ, ਗੁਰਪ੍ਰੀਤ ਸਿੰਘ ਬਰਾੜ, ਰਣਜੋਧ ਸਿੰਘ, ਸੇਵਕ ਸਿੰਘ ਕੱਚਰਭੰਨ, ਮਨਿੰਦਰ ਸਿੰਘ ਸ਼ਾਹਵਾਲਾ, ਨਿਰਮਲ ਸਿੰਘ ਫ਼ੌਜੀ, ਪਰਗਟ ਸਿੰਘ, ਸੁਖਵਿੰਦਰ ਸਿੰਘ, ਦਲਜੀਤ ਸਿੰਘ ਸੰਧੂ, ਮਨਪ੍ਰੀਤ ਸਿੰਘ ਗਿੱਲ ਸੂਬਾ ਮੀਤ ਪ੍ਰਧਾਨ, ਕੁਲਵੰਤ ਸਿੰਘ ਖੋਸਾ ਫ਼ੌਜੀ ਸੂਬਾ ਮੀਤ ਪ੍ਰਧਾਨ, ਆਤਮਾ ਸਿੰਘ ਧੂੜਕੋਟ ਜ਼ਿਲ੍ਹਾ ਪ੍ਰਧਾਨ ਮੋਗਾ, ਸੁਖਚੈਨ ਸਿੰਘ ਜਰਨਲ ਸੈਕਟਰੀ ਮੋਗਾ, ਸੇਵਕ ਸਿੰਘ ਧੂੜਕੋਟ, ਕਰਨੈਲ ਸਿੰਘ ਕੈਲੀ, ਰੁਪਿੰਦਰ ਸਿੰਘ ਕਾਲਾ, ਜਰਮਨ ਸਿੰਘ, ਦੁੱਲਾ ਸਿੰਘ ਪ੍ਰਧਾਨ ਸਾਹਿਬ ਸਿੰਘ, ਕੁਲਵੰਤ ਸਿੰਘ ਕਾਂਤਾ ਅਤੇ ਕਾਲਾ ਸਿੰਘ ਨੰਗਲ ਆਦਿ ਆਗੂ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਜੋਗਿੰਦਰ ਸਿੰਘ ਜਿੰਦੂ ਨੇ ‘ਆਪ’ ਪਾਰਟੀ ’ਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਨੂੰ ਕੀਤਾ ਰੱਦ ਆਖ਼ਰੀ ਸਾਹ ਤੱਕ ਅਕਾਲੀ ਦਲ ’ਚ ਰਹ... ਅਗਲੀ ਖ਼ਬਰ ਜ਼ੀਰਾ ਤੋਂ ‘ਆਪ’ ਆਗੂ ਕਰਨ ਸੰਧੂ ਵਲੋਂ ਤੀਰਥ ਯਾਤਰਾ ਲਈ ਸ਼ਰਧਾਂਜਲੂਆਂ ਦੀ ਬੱਸ ਝੰਡੀ ਦੇ ਕੇ ਰਵਾਨਾ
Ad Position 24
No active advertisement