02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪਿੰਡ ਤਲਵੰਡੀ ਮੰਗੇ ਖਾਂ ਵਿਖੇ ਸਾਲਾਨਾ ਜੋੜ ਮੇਲਾ 15 ਤੋਂ

ਜ਼ੀਰਾ, 2 ਅਗਸਤ (ਹਰਜੀਤ ਸਿੰਘ ਗਿੱਲ)-ਜ਼ੀਰਾ ਨੇੜਲੇ ਪਿੰਡ ਤਲਵੰਡੀ ਮੰਗੇ ਖਾਂ ਵਿਖੇ ਬਾਬਾ ਹਰੀ ਸਿੰਘ ਜੀ ਦੀ ਯਾਦ ਵਿਚ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਪ੍ਰਧਾਨ ਭਾਈ ਹਰਪਾਲ ਸਿੰਘ, ਹੈੱਡ ਗ੍ਰੰਥੀ ਭਾਈ ਤਰਸੇਮ ਸਿੰਘ ਅਤੇ ਸਹਾਇਕ ਗ੍ਰੰਥੀ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਹਰੀ ਸਿੰਘ ਜੀ ਦੇ ਸਲਾਨਾ ਜੋੜ ਮੇਲੇ ਸਬੰਧੀ ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮਿਤੀ 15 ਅਗਸਤ ਨੂੰ ਸਵੇਰੇ 10 ਵਜੇ ਹੋਵੇਗੀ ਅਤੇ ਇਸੇ ਦਿਨ 15 ਸਾਲਾਂ ਦੇ ਛੋਟੇ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 03-08-2026
ਜ਼ੀਰਾ, 2 ਅਗਸਤ (ਹਰਜੀਤ ਸਿੰਘ ਗਿੱਲ)-ਜ਼ੀਰਾ ਨੇੜਲੇ ਪਿੰਡ ਤਲਵੰਡੀ ਮੰਗੇ ਖਾਂ ਵਿਖੇ ਬਾਬਾ ਹਰੀ ਸਿੰਘ ਜੀ ਦੀ ਯਾਦ ਵਿਚ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਪ੍ਰਧਾਨ ਭਾਈ ਹਰਪਾਲ ਸਿੰਘ, ਹੈੱਡ ਗ੍ਰੰਥੀ ਭਾਈ ਤਰਸੇਮ ਸਿੰਘ ਅਤੇ ਸਹਾਇਕ ਗ੍ਰੰਥੀ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਹਰੀ ਸਿੰਘ ਜੀ ਦੇ ਸਲਾਨਾ ਜੋੜ ਮੇਲੇ ਸਬੰਧੀ ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮਿਤੀ 15 ਅਗਸਤ ਨੂੰ ਸਵੇਰੇ 10 ਵਜੇ ਹੋਵੇਗੀ ਅਤੇ ਇਸੇ ਦਿਨ 15 ਸਾਲਾਂ ਦੇ ਛੋਟੇ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 16 ਅਗਸਤ ਨੂੰ 11 ਵਜੇ ਤੋਂ ਸ਼ਾਮ 6 ਵਜੇ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ ਵਿਚ ਗਿਆਨੀ ਮੱਸਾ ਸਿੰਘ ਸਭਰਾਂ ਵਾਲਿਆਂ ਦਾ ਜੱਥਾ ਸ਼ਿਰਕਤ ਕਰੇਗਾ। ਮਿਤੀ 17 ਅਗਸਤ ਨੂੰ ਸਵੇਰੇ 10:30 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ। ਇਨ੍ਹਾਂ ਧਾਰਮਿਕ ਦੀਵਾਨਾਂ ਵਿਚ ਭਾਈ ਜਸਵੰਤ ਸਿੰਘ ਮੰਜੀ ਸਾਹਿਬ ਵਾਲੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ । ਇਸ ਦੌਰਾਨ ਢਾਡੀ ਜਥਾ ਬੀਬੀ ਪੁਸ਼ਪਿੰਦਰ ਕੌਰ ਖ਼ਾਲਸਾ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇਗਾ। ਇਨ੍ਹਾਂ ਸਮਾਗਮਾਂ ਸਮੇਂ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਸਮਾਗਮਾਂ ਵਿਚ ਪੁੱਜਣ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਜੈਤੋ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੀ ਸ਼ਾਨਦਾਰ ਪ੍ਰਾਪਤੀ ਸਰਕਾਰ ਵਲੋਂ ਵਪਾਰਕ ਬਾਜ਼ਾਰਾਂ ਦੇ ਵਿ... ਅਗਲੀ ਖ਼ਬਰ ਕਾਂਗਰਸ ਦੀ ਜ਼ਿਲ੍ਹਾ ਪੱਧਰੀ ਮੀਟਿੰਗ 4 ਅਗਸਤ ਨੂੰ , ਸਮੁੱਚੀ ਹਾਈਕਮਾਨ ਕਰੇਗੀ ਸ਼ਿਰਕਤ ਬੂਥ ਤੋਂ ਜ਼ਿਲ੍ਹਾ ਪੱਧਰ ਤੱਕ ਦੀ ਲੀ...
Ad Position 24
No active advertisement