06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸ਼ਹਿਰ ਅੰਦਰ ਵੱਖ-ਵੱਖ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਸੂਬਾ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ-ਭੁੱਲਰ

ਫ਼ਿਰੋਜ਼ਪੁਰ,3 ਅਗਸਤ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਲੋਕਾਂ ਨੂੰ ਬਿਹਤਰ ਅਤੇ ਸੁਵਿਧਾਜਨਕ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ 3 ਮਹੱਤਵਪੂਰਨ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਵਿਚ ਮਖੂ ਗੇਟ ਤੋਂ ਆਰ.

Ad Position 21
No active advertisement
ਅਜੀਤ ਡੈਸਕ 04-08-2026
ਫ਼ਿਰੋਜ਼ਪੁਰ,3 ਅਗਸਤ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਲੋਕਾਂ ਨੂੰ ਬਿਹਤਰ ਅਤੇ ਸੁਵਿਧਾਜਨਕ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ 3 ਮਹੱਤਵਪੂਰਨ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਵਿਚ ਮਖੂ ਗੇਟ ਤੋਂ ਆਰ.ਐਸ.ਡੀ ਕਾਲਜ ਤੱਕ 24.75 ਲੱਖ ਦੀ ਲਾਗਤ, ਪ੍ਰੈੱਸ ਕਲੱਬ ਚੌਂਕ ਤੋਂ ਸ਼ਰਨਮ ਆਸ਼ਰਮ ਤੱਕ 20 ਲੱਖ ਦੀ ਲਾਗਤ ਅਤੇ ਮੁਲਾਤਾਨੀ ਗੇਟ ਰੇਲਵੇ ਕਰੋਸਿੰਗ ਤੋਂ ਬਾਰਡਰ ਰੋਡ ਤੱਕ 2 ਕਰੋੜ ਦੀ ਲਾਗਤ ਸੜਕ ਦਾ ਨਿਰਮਾਣ ਸ਼ਾਮਲ ਹੈ। ਵਿਧਾਇਕ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਆਵਾਜਾਈ ਹੋਰ ਸੁਗਮ ਅਤੇ ਸੁਰੱਖਿਅਤ ਬਣੇਗੀ ਅਤੇ ਲੋਕਾਂ ਨੂੰ ਆਵਾਜਾਈ ਵਿਚ ਇਹ ਰੋਡ ਬਣਨ ਨਾਲ ਕਾਫ਼ੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਭੁੱਲਰ ਨੇ ਕਿਹਾ ਕਿ ਹਲਕੇ ਦੇ ਹਰ ਖੇਤਰ ਵਿਚ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਹਿਮਾਂਸ਼ੂ ਠੱਕਰ, ਗੁਰਭੇਜ ਸਿੰਘ, ਬਲਰਾਜ ਸਿੰਘ ਕਟੋਰਾ ਚੇਅਰਮੈਨ ਮਾਰਕੀਟ ਕਮੇਟੀ ਸ਼ਹਿਰ, ਭਾਈ ਜਸਪਾਲ ਸਿੰਘ, ਸਾਬਕਾ ਐੱਮ.ਸੀ ਦਲਜੀਤ ਸਿੰਘ, ਦਰਸ਼ਨ ਸਿੰਘ, ਬੱਬੂ, ਪਰਮਿੰਦਰ ਸਿੰਘ ਮਨੀ, ਹਰਪਿੰਦਰ ਸਿੰਘ ਅਤੇ ਗੁਰਜੀਤ ਸਿੰਘ ਆਦਿ ਵੱਡੀ ਸੰਖਿਆ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਜਾਣ ਵਾਲਾ ਜਥਾ ਆਪਣੇ ਪਾਸਪੋਰਟ 10 ਤੱਕ ਜਮ੍ਹਾਂ ਕਰਵਾਉਣ-ਜਥੇ.ਸਤਪਾਲ ਸਿੰਘ ਅਗਲੀ ਖ਼ਬਰ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਨੇ ‘ਨਸ਼ਾ ਮੁਕਤ ਯੁਵਾ–ਵਿਕਸਿਤ ਭਾਰਤ’ ਸੰਕਲਪ ਅਭਿਆਨ ਤਹਿਤ ਪ੍ਰਧਾਨ ਮੰਤਰੀ ਦਾ ਸੰਬੋਧਨ...
Ad Position 24
No active advertisement