07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

3.540 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ’ਚ ਪੁੱਛਗਿੱਛ ਦੌਰਾਨ ਤਸਕਰ ਦੇ ਘਰੋਂ 2 ਪਿਸਤੌਲ ਅਤੇ 4 ਜ਼ਿੰਦਾ ਰੌਂਦ ਬਰਾਮਦ

ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 3 ਕਿੱਲੋ 540 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਹੋਰ ਅਹਿਮ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਮੁਲਜ਼ਮ ਦੇ ਘਰ ਦੀ ਤਲਾਸ਼ੀ ਦੌਰਾਨ 2 ਪਿਸਤੌਲ (.

Ad Position 21
No active advertisement
ਪੈ੍ੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਨਾਲ ਐੱਸ.ਪੀ (ਡੀ) ਮਨਜੀਤ ਸਿੰਘ ਅਤੇ ਹੋਰ। ਬਰਾਮਦ ਪਿਸਤੌਲ ਅਤੇ ਜ਼ਿੰਦਾ ਰੌਂਦ। ਤਸਵੀਰਾਂ-ਗੁਰਿੰਦਰ ਸਿੰਘ 04-08-2026
ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 3 ਕਿੱਲੋ 540 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਹੋਰ ਅਹਿਮ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਮੁਲਜ਼ਮ ਦੇ ਘਰ ਦੀ ਤਲਾਸ਼ੀ ਦੌਰਾਨ 2 ਪਿਸਤੌਲ (.30 ਬੋਰ), 4 ਜ਼ਿੰਦਾ ਰੌਂਦ ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਹਨ। ਕਾਬੂ ਕੀਤਾ ਗਿਆ ਮੁਲਜ਼ਮ ਫ਼ਿਰੋਜ਼ਪੁਰ ਸਿਟੀ ਪੁਲਿਸ ਵਲੋਂ 4 ਕਿਲੋ 254 ਗ੍ਰਾਮ ਹੈਰੋਇਨ ਬਰਾਮਦਗੀ ਦੇ ਮਾਮਲੇ ਵਿਚ ਵੀ ਲੋੜੀਂਦਾ ਚੱਲ ਰਿਹਾ ਸੀ। ਪੈ੍ੱਸ ਕਾਨਫ਼ਰੰਸ ਦੌਰਾਨ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਸੀ.ਆਈ.ਏ. ਜ਼ੀਰਾ ਦੇ ਇੰਚਾਰਜ ਐੱਸ.ਆਈ. ਗੁਰਮੀਤ ਸਿੰਘ ਦੀ ਟੀਮ ਨੇ 1 ਅਗਸਤ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਖਾਈ ਫੇਮੇ ਕੀ ਦੇ ਰਹਿਣ ਵਾਲੇ ਗੁਰਜੀਤ ਸਿੰਘ ਉਰਫ਼ ਜੀਤਾ ਨੂੰ ਦਰਗਾਹ ਬਾਬਾ ਮਲੰਗ ਸ਼ਾਹ ਨੇੜੇ ਫ਼ਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ ਤੋਂ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 3 ਕਿਲੋ 540 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਅਤੇ ਮੁਲਜ਼ਮ ਦੇ ਇੰਕਸ਼ਾਫ਼ ਦੇ ਆਧਾਰ ’ਤੇ ਉਸ ਦੇ ਘਰ ਦੀ ਤਲਾਸ਼ੀ ਲਈ ਗਈ, ਜਿੱਥੋਂ 2 ਪਿਸਤੌਲ (.30 ਬੋਰ), 4 ਜ਼ਿੰਦਾ ਰੌਂਦ ਅਤੇ 2 ਮੋਬਾਈਲ ਫੋਨ ਬਰਾਮਦ ਹੋਏ। ਇਸ ਸਬੰਧੀ ਪਹਿਲਾਂ ਦਰਜ ਐਨ.ਡੀ.ਪੀ.ਐਸ ਐਕਟ ਦੇ ਮੁਕੱਦਮੇ ਦੀ ਤਫ਼ਤੀਸ਼ ਜਾਰੀ ਹੈ ਅਤੇ ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖ਼ੁਲਾਸੇ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਰਿਕਾਰਡ ਅਨੁਸਾਰ ਗੁਰਜੀਤ ਸਿੰਘ ਉਰਫ਼ ਜੀਤਾ ਖ਼ਿਲਾਫ਼ ਪਹਿਲਾਂ ਵੀ ਚੋਰੀ ਅਤੇ ਐਨ.ਡੀ.ਪੀ.ਐਸ ਐਕਟ ਤਹਿਤ ਕਈ ਮਾਮਲੇ ਦਰਜ ਹਨ ਅਤੇ ਉਹ ਥਾਣਾ ਸਿਟੀ ਫ਼ਿਰੋਜ਼ਪੁਰ ਵਿਚ ਦਰਜ 4 ਕਿਲੋ 254 ਗ੍ਰਾਮ ਹੈਰੋਇਨ ਬਰਾਮਦਗੀ ਵਾਲੇ ਮੁਕੱਦਮੇ ਵਿਚ ਵੀ ਲੋੜੀਂਦਾ ਸੀ। ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਉਨ੍ਹਾਂ ਨਾਲ ਐੱਸ.ਪੀ (ਡੀ) ਮਨਜੀਤ ਸਿੰਘ, ਡੀ.ਐੱਸ.ਪੀ (ਡੀ) ਬਰਜਿੰਦਰ ਸਿੰਘ ਸਰਾਂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਫ਼ਿਰੋਜ਼ਪੁਰ ਡਿਪੂ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਅਗਲੀ ਖ਼ਬਰ ਸਫਾਈ ਸੇਵਕਾਂ ਦੇ ਧਰਨੇ ਨੂੰ ਸਮਰਥਨ ਦੇਣ ਪਹੁੰਚੇ ਚੰਨੀ ਨੇ ‘ਆਪ’ ਸਰਕਾਰ ਨੂੰ ਦੱਸਿਆ ਝੂਠ ਦੀ ਪੰਡ
Ad Position 24
No active advertisement