07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੰਜਾਬ ਰੋਡਵੇਜ਼ ਫ਼ਿਰੋਜ਼ਪੁਰ ਡਿਪੂ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ

ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)-ਪੰਜਾਬ ਰੋਡਵੇਜ਼, ਪਨਬਸ ਅਤੇ ਪੀ. ਆਰ.

Ad Position 21
No active advertisement
ਹੜਤਾਲ ਦੌਰਾਨ ਫਿਰੋਜ਼ਪੁਰ ਸ਼ਹਿਰ ਬੱਸ ਅੱਡੇ ’ਤੇ ਰੋਸ ਪ੍ਰਦਰਸ਼ਨ ਕਰਦੇ ਪੰਜਾਬ ਰੋਡਵੇਜ਼, ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂ ਅਤੇ ਵਰਕਰ। ਤਸਵੀਰ-ਗੁਰਿੰਦਰ ਸਿੰਘ 04-08-2026
ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)-ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ ਦੇ ਠੇਕਾ ਮੁਲਾਜ਼ਮਾਂ ਅਤੇ ਪੰਜਾਬ ਸਰਕਾਰ ਵਿਚਾਲੇ ਹੋਈ ਬੈਠਕ ਬੇਨਤੀਜਾ ਰਹਿਣ ਤੋਂ ਬਾਅਦ ਰੋਡਵੇਜ਼, ਪਨਬਸ-ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀ ਹੜਤਾਲ 5 ਅਗਸਤ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦਿੱਤੀ। ਸੋਮਵਾਰ ਨੂੰ ਫ਼ਿਰੋਜ਼ਪੁਰ ਡਿਪੂ ਵਿਚ ਮੁਕੰਮਲ ਹੜਤਾਲ ਰਹੀ। ਇਸ ਦੌਰਾਨ ਮੁਲਾਜ਼ਮਾਂ ਨੇ ਡਿਪੂ ਦੇ ਮੁੱਖ ਗੇਟ ’ਤੇ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਠੋਸ ਫ਼ੈਸਲਾ ਨਹੀਂ ਲੈਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਸਰਕਾਰ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਣ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਕੋਈ ਸਕਾਰਾਤਮਿਕ ਫ਼ੈਸਲਾ ਨਾ ਲਿਆ ਤਾਂ 5 ਅਗਸਤ ਨੂੰ ਮੁਹਾਲੀ ਤੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵੱਲ ਵਿਸ਼ਾਲ ਰੋਸ ਮਾਰਚ ਕੀਤਾ ਜਾਵੇਗਾ। ਉਧਰ ਬੱਸਾਂ ਦੀ ਹੜਤਾਲ ਕਾਰਨ ਫ਼ਿਰੋਜ਼ਪੁਰ ਡਿਪੂ ਸਮੇਤ ਸੂਬੇ ਭਰ ਵਿਚ ਸਰਕਾਰੀ ਬੱਸ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਰਹੀਆਂ। ਬੱਸਾਂ ਨਾ ਚੱਲਣ ਕਾਰਨ ਸੈਂਕੜੇ ਯਾਤਰੀ ਬੱਸ ਅੱਡਿਆਂ ’ਤੇ ਖ਼ੱਜਲ਼-ਖ਼ੁਆਰ ਹੁੰਦੇ ਨਜ਼ਰ ਆਏ। ਵਿਦਿਆਰਥੀਆਂ, ਨੌਕਰੀਪੇਸ਼ਾ ਲੋਕਾਂ ਅਤੇ ਦੂਜੇ ਸ਼ਹਿਰਾਂ ’ਤੇ ਸੂਬਿਆਂ ਵਿਚ ਜਾਣ ਵਾਲੇ ਯਾਤਰੀਆਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਈ ਯਾਤਰੀਆਂ ਨੂੰ ਨਿੱਜੀ ਬੱਸਾਂ ਅਤੇ ਹੋਰ ਆਵਾਜਾਈ ਦੇ ਸਾਧਨਾਂ ਦਾ ਸਹਾਰਾ ਲੈਣਾ ਪਿਆ, ਜਿਸ ਕਾਰਨ ਉਨ੍ਹਾਂ ਨੂੰ ਵਾਧੂ ਖ਼ਰਚ ਵੀ ਝੱਲਣਾ ਪਿਆ। ਯੂਨੀਅਨ ਆਗੂ ਫਿਰੋਜ਼ਪੁਰ ਡਿਪੂ ਦੇ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਇਸ ਸਾਲ ਆਪਣੀਆਂ ਮੰਗਾਂ ਨੂੰ ਲੈ ਕੇ ਕਈ ਵਾਰ ਸੰਘਰਸ਼ ਕੀਤਾ ਜਾ ਚੁੱਕਾ ਹੈ, ਪਰ ਸਰਕਾਰ ਵਲੋਂ ਅਜੇ ਤੱਕ ਕੋਈ ਢੁਕਵਾਂ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਮੰਗਾਂ ਮੰਨੇ ਜਾਣ ਤੱਕ ਹੜਤਾਲ ਅਤੇ ਸੰਘਰਸ਼ ਲਗਾਤਾਰ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਘੱਲ ਖ਼ੁਰਦ ਥਾਣੇ ਦਾ ਘਿਰਾਓ ਪੁਲਿਸ ’ਤੇ ਸੱਤਾਧਾਰੀ ਧਿਰ ਦੇ ਇਸ਼ਾਰੇ ਉੱਪਰ ਦੋਸ਼ੀਆਂ ’ਤੇ ਢੁਕਵੀਂ... ਅਗਲੀ ਖ਼ਬਰ 3.540 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ’ਚ ਪੁੱਛਗਿੱਛ ਦੌਰਾਨ ਤਸਕਰ ਦੇ ਘਰੋਂ 2 ਪਿਸਤੌਲ ਅਤੇ 4 ਜ਼ਿੰਦਾ ਰੌਂਦ ਬਰਾਮਦ
Ad Position 24
No active advertisement