07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਕਿਸਾਨ ਜਥੇਬੰਦੀਆਂ ਵਲੋਂ ਘੱਲ ਖ਼ੁਰਦ ਥਾਣੇ ਦਾ ਘਿਰਾਓ ਪੁਲਿਸ ’ਤੇ ਸੱਤਾਧਾਰੀ ਧਿਰ ਦੇ ਇਸ਼ਾਰੇ ਉੱਪਰ ਦੋਸ਼ੀਆਂ ’ਤੇ ਢੁਕਵੀਂ ਕਾਰਵਾਈ ਨਾ ਕਰਨ ਦਾ ਦੋਸ਼

ਤਲਵੰਡੀ ਭਾਈ/ਫ਼ਿਰੋਜ਼ਸ਼ਾਹ, 3 ਅਗਸਤ (ਕੁਲਜਿੰਦਰ ਸਿੰਘ ਗਿੱਲ/ਸਰਬਜੀਤ ਸਿੰਘ ਧਾਲੀਵਾਲ)-ਥਾਣਾ ਘੱਲ ਖ਼ੁਰਦ ਅਧੀਨ ਪੈਂਦੇ ਪਿੰਡਾਂ ਦੇ ਕਿਸਾਨਾਂ ਦੀਆਂ ਵੱਡੀ ਗਿਣਤੀ ਵਿਚ ਮੋਟਰਾਂ ਚੋਰੀ ਹੋਣ ਤੋਂ ਬਾਅਦ ਉਸ ਮਾਮਲੇ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਸਬੰਧਿਤ ਇਕ ਆਗੂ ਦੀ ਸ਼ਮੂਲੀਅਤ ਨੇ ਲੋਕਾਂ ਵਿਚ ਹੜਕੰਪ ਮਚਾ ਕੇ ਰੱਖ ਦਿੱਤਾ। ਭਾਵੇਂ ਕਿ ਉਕਤ ਆਗੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਪ੍ਰੰਤੂ ਕਿਸਾਨ ਪੁਲਿਸ ਦੀ ਕਾਰਵਾਈ ਤੋਂ ਅਜੇ ਸੰਤੁਸ਼ਟ ਨਜ਼ਰ ਨਹੀਂ ਆ ਰਹੇ।

Ad Position 21
No active advertisement
ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਅਤੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਥਾਣਾ ਘੱਲ ਖ਼ੁਰਦ ਮੂਹਰੇ ਮਾਰੇ ਧਰਨੇ ਦਾ ਦ੍ਰਿਸ਼। ਤਸਵੀਰ-ਕੁਲਜਿੰਦਰ ਸਿੰਘ ਗਿੱਲ 04-08-2026
ਤਲਵੰਡੀ ਭਾਈ/ਫ਼ਿਰੋਜ਼ਸ਼ਾਹ, 3 ਅਗਸਤ (ਕੁਲਜਿੰਦਰ ਸਿੰਘ ਗਿੱਲ/ਸਰਬਜੀਤ ਸਿੰਘ ਧਾਲੀਵਾਲ)-ਥਾਣਾ ਘੱਲ ਖ਼ੁਰਦ ਅਧੀਨ ਪੈਂਦੇ ਪਿੰਡਾਂ ਦੇ ਕਿਸਾਨਾਂ ਦੀਆਂ ਵੱਡੀ ਗਿਣਤੀ ਵਿਚ ਮੋਟਰਾਂ ਚੋਰੀ ਹੋਣ ਤੋਂ ਬਾਅਦ ਉਸ ਮਾਮਲੇ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਸਬੰਧਿਤ ਇਕ ਆਗੂ ਦੀ ਸ਼ਮੂਲੀਅਤ ਨੇ ਲੋਕਾਂ ਵਿਚ ਹੜਕੰਪ ਮਚਾ ਕੇ ਰੱਖ ਦਿੱਤਾ। ਭਾਵੇਂ ਕਿ ਉਕਤ ਆਗੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਪ੍ਰੰਤੂ ਕਿਸਾਨ ਪੁਲਿਸ ਦੀ ਕਾਰਵਾਈ ਤੋਂ ਅਜੇ ਸੰਤੁਸ਼ਟ ਨਜ਼ਰ ਨਹੀਂ ਆ ਰਹੇ। ਜਿਸ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਅਤੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਥਾਣਾ ਘੱਲ ਖ਼ੁਰਦ ਦੇ ਮੂਹਰੇ ਧਰਨਾ ਮਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਮੋਟਰਾਂ ਚੋਰੀ ਕਰਨ ਵਾਲੇ ਵਿਅਕਤੀ ’ਤੇ ਪੁਲਿਸ ਵਲੋਂ ਪੁਖ਼ਤਾ ਕਾਰਵਾਈ ਨਹੀਂ ਜਾ ਰਹੀ ਅਤੇ ਇਸ ਮਾਮਲੇ ਵਿਚ ਪੂਰੇ ਗਰੋਹ ਅਤੇ ਕਬਾੜੀਆਂ ਦੀ ਭੂਮਿਕਾ ਹੋਣ ਦੇ ਬਾਵਜੂਦ ਸਿਰਫ਼ ਇਕ ਵਿਅਕਤੀ ’ਤੇ ਹੀ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਸੱਤਾਧਾਰੀ ਆਗੂ ਮੁਲਜ਼ਮ ਨੂੰ ਬਚਾਉਣ ਵਿਚ ਲੱਗੇ ਹੋਏ ਹਨ। ਜਦਕਿ ਇਸ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਸੂਬਾ ਉਪ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ, ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਸੂਬਾ ਸੀਨੀਅਰ ਮੀਤ ਗੁਰਮੀਤ ਸਿੰਘ ਗੋਲੇ ਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੱਤਾਧਾਰੀ ਧਿਰ ਵਲੋਂ ਮੋਟਰਾਂ ਚੋਰੀ ਕਰਨ ਵਾਲੇ ਨੂੰ ਅਜੇ ਤੱਕ ਨਾ ਤਾਂ ਪਾਰਟੀ ’ਚੋਂ ਕੱਢਿਆ ਗਿਆ ਹੈ ਅਤੇ ਨਾ ਹੀ ਚੇਅਰਮੈਨੀ ਦੇ ਅਹੁਦੇ ਤੋਂ ਹਟਾਇਆ ਗਿਆ, ਜੋ ਕਿ ਸਮੁੱਚੇ ਕਿਸਾਨ ਭਾਈਚਾਰੇ ਨੂੰ ਅੰਗੂਠਾ ਵਿਖਾਉਣ ਦੇ ਬਰਾਬਰ ਹੈ। ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਫਰੀਦੇ ਵਾਲਾ ਅਤੇ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਹਿਜ਼ ਖਾਨਾਪੂਰਤੀ ਵਾਲੀ ਕਾਰਵਾਈ ਦੀ ਬਜਾਇ ਠੋਸ ਕਾਰਵਾਈ ਨਾ ਕੀਤੀ ਤਾਂ ਪੁਲਿਸ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ। ਇਸ ਸਮੇਂ ਜ਼ਿਲ੍ਹਾ ਸਕੱਤਰ ਗੁਰਭਾਗ ਸਿੰਘ ਮਰੂੜ , ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜੁਗਰਾਜ ਸਿੰਘ ਫੇਰੋਕੇ, ਜ਼ਿਲ੍ਹਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਅਲੀਪੁਰ, ਹਰਪ੍ਰੀਤ ਸਿੰਘ ਲੋਗੋਦੇਵਾ, ਬਲਾਕ ਪ੍ਰਧਾਨ ਰਤਨ ਸਿੰਘ ਭਾਂਗਰ, ਸੁਖਪਾਲ ਸਿੰਘ ਸੰਤੂ ਵਾਲਾ, ਰਾਜਪਾਲ ਸਿੰਘ ਠੇਠਰ ਕਲਾਂ, ਗੁਰਵਿੰਦਰ ਸਿੰਘ ਠੇਠਰ ਕਲਾਂ, ਚਰਨਜੀਤ ਸਿੰਘ ਬੱਲ, ਗੁਲਾਬ ਸਿੰਘ ਤਲਵੰਡੀ ਜੱਲੇ ਖਾਂ, ਗੁਲਜ਼ਾਰ ਸਿੰਘ ਗੋਗੋਆਣੀ, ਬਚਿੱਤਰ ਸਿੰਘ ਫਰੀਦੇ ਵਾਲਾ, ਅਨੋਖ ਸਿੰਘ ਫਰੀਦੇ ਵਾਲਾ, ਰਾਮਪਾਲ ਸਿੰਘ ਠੇਠਰ ਕਲਾਂ, ਰਾਜਕਰਨ ਸਿੰਘ ਕਰਮੂਵਾਲਾ, ਬਲਵੰਤ ਸਿੰਘ ਡਕੌਂਦਾ, ਸ਼ਿੰਦਰ ਸਿੰਘ ਕੋਟ ਕਰੋੜ, ਅਮਨਦੀਪ ਸਿੰਘ ਭੰਬਾ ਲੰਡਾ, ਰਾਜਿੰਦਰਪਾਲ ਸਿੰਘ ਲਾਡਾ ਸੁਲਹਾਨੀ, ਮੇਲਾ ਸਿੰਘ ਭੋਲੂਵਾਲਾ, ਜੂਰ ਸਿੰਘ ਮਿਸ਼ਰੀਵਾਲਾ, ਮਨਪ੍ਰੀਤ ਸਿੰਘ ਘੱਲ ਖ਼ੁਰਦ, ਰੂਪ ਸਿੰਘ ਫ਼ਿਰੋਜ਼ਸ਼ਾਹ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਿਲ ਸਨ। ਇਸ ਮੌਕੇ ’ਤੇ ਪਹੁੰਚੇ ਪੁਲਿਸ ਸਬ ਡਵੀਜਨ ਫ਼ਿਰੋਜਪੁਰ ਦਿਹਾਤੀ ਦੇ ਉਪ ਪੁਲਿਸ ਕਪਤਾਨ ਕਰਨ ਸ਼ਰਮਾ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਢਿੱਲਮੱਠ ਨਹੀਂ ਕੀਤੀ ਜਾਵੇਗੀ ਅਤੇ ਇਸ ਮਾਮਲੇ ਵਿਚ ਹੋਰ ਮੁਲਜ਼ਮ ਵੀ ਸ਼ਾਮਿਲ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼-ਡਿਪਟੀ ਕਮਿਸ਼ਨਰ ਰਾਜ ਪੱਧਰੀ ਸੁਤੰਤਰਤਾ ਦਿਵਸ... ਅਗਲੀ ਖ਼ਬਰ ਪੰਜਾਬ ਰੋਡਵੇਜ਼ ਫ਼ਿਰੋਜ਼ਪੁਰ ਡਿਪੂ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ
Ad Position 24
No active advertisement