07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼-ਡਿਪਟੀ ਕਮਿਸ਼ਨਰ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਹਿਰਾਉਣਗੇ ਰਾਸ਼ਟਰੀ ਝੰਡਾ

ਫ਼ਿਰੋਜ਼ਪੁਰ,3 ਅਗਸਤ (ਸੁਖਵਿੰਦਰ ਸਿੰਘ)-ਇਸ ਸਾਲ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ 15 ਅਗਸਤ ਨੂੰ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਬਾਰੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕਰਨ ਮੌਕੇ ਕੀਤਾ।

Ad Position 21
No active advertisement
ਅਜੀਤ ਡੈਸਕ 04-08-2026
ਫ਼ਿਰੋਜ਼ਪੁਰ,3 ਅਗਸਤ (ਸੁਖਵਿੰਦਰ ਸਿੰਘ)-ਇਸ ਸਾਲ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ 15 ਅਗਸਤ ਨੂੰ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਬਾਰੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕਰਨ ਮੌਕੇ ਕੀਤਾ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰਾਜ ਪੱਧਰੀ ਸੁਤੰਤਰਤਾ ਸਮਾਰੋਹ ਦੇ ਸਮੁੱਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਵਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪਾਰਕਿੰਗ, ਸਟੇਜ ਸਜਾਵਟ, ਬੈਠਣ ਦੇ ਪ੍ਰਬੰਧਾਂ, ਸਾਫ਼-ਸਫ਼ਾਈ, ਸਨਮਾਨ ਚਿੰਨ੍ਹ, ਪ੍ਰਸੰਸਾ ਪੱਤਰ ਅਤੇ ਸਰਟੀਫਿਕੇਟਾਂ ਦੀ ਵੰਡ, ਪੀਣ ਵਾਲੇ ਪਾਣੀ, ਸਾਊਂਡ, ਰਿਫਰੈਸ਼ਮੈਂਟ, ਮੁੱਢਲੀ ਸਹਾਇਤਾ, ਟ੍ਰੈਫਿਕ ਪ੍ਰਬੰਧਾਂ ਸਮੇਤ ਵੱਖ-ਵੱਖ ਕੰਮਾਂ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਦਿਨ ਵਧੀਆ ਸੇਵਾ ਕਰਨ ਵਾਲੇ ਅਧਿਕਾਰੀ, ਕਰਮਚਾਰੀ, ਵਿਦਿਆਰਥੀ, ਖਿਡਾਰੀ, ਅਧਿਆਪਕਾਂ, ਸੁਤੰਤਰਤਾ ਸੰਗਰਾਮੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਰਾਜ ਪੱਧਰੀ ਸਮਾਗਮ ਨੂੰ ਪੂਰੇ ਜੋਸ਼ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਵਿਚ ਆਪਣੀ ਸੋ ਫੀਸਦੀ ਭਾਗੀਦਾਰੀ ਬਣਾਉਣ ਦੀ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਐਸ.ਡੀ.ਐਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐਸ.ਡੀ.ਐਮ. ਜ਼ੀਰਾ ਸੂਰਜ, ਐਸ.ਪੀ. (ਐਚ.) ਧਰਮਵੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਨੀਤਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ, ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਨਿਜ਼ਾਮਵਾਲਾ ਵਲੋਂ ਸਰਕਾਰੀ ਸਕੂਲਾਂ ਨੂੰ ਖੇਡ ਕਿੱਟਾਂ ਭੇਟ, ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਘੱਲ ਖ਼ੁਰਦ ਥਾਣੇ ਦਾ ਘਿਰਾਓ ਪੁਲਿਸ ’ਤੇ ਸੱਤਾਧਾਰੀ ਧਿਰ ਦੇ ਇਸ਼ਾਰੇ ਉੱਪਰ ਦੋਸ਼ੀਆਂ ’ਤੇ ਢੁਕਵੀਂ...
Ad Position 24
No active advertisement