07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਜੂਨੀਅਰ ਸਟੇਟ ਬਾਸਕਟਬਾਲ ਚੈਂਪੀਅਨਸ਼ਿਪ (ਲੜਕੇ- ਲੜਕੀਆਂ) ਲਈ ਫਿਰੋਜ਼ਪੁਰ ਜ਼ਿਲ੍ਹਾ ਟੀਮਾਂ ਦੀ ਚੋਣ ਕੱਲ੍ਹ ਨੂੰ

ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)-ਪੰਜਾਬ ਬਾਸਕਟਬਾਲ ਐਸੋਸੀਏਸ਼ਨ ਵਲੋਂ 6 ਅਗਸਤ ਤੋਂ ਬਠਿੰਡਾ ਵਿਖੇ ਕਰਵਾਈ ਜਾ ਰਹੀ ਜੂਨੀਅਰ ਸਟੇਟ ਲੈਵਲ ਬਾਸਕਟਬਾਲ (ਲੜਕੇ ਅਤੇ ਲੜਕੀਆਂ) ਚੈਂਪੀਅਨਸ਼ਿਪ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਟੀਮ ਦੀ ਚੋਣ ਸਬੰਧੀ ਟਰਾਇਲ 5 ਅਗਸਤ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਸ਼ਾਮ 5 ਵਜੇ ਕਰਵਾਏ ਜਾਣਗੇ। ਜ਼ਿਲ੍ਹਾ ਬਾਸਕਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਮਰੀਕ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਵਿਖੇ ਹੋਣ ਵਾਲੀ ਰਾਜ ਪੱਧਰੀ ਚੈਂਪੀਅਨਸ਼ਿਪ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਭਾਗ ਲੈਣਗੀਆਂ।

Ad Position 21
No active advertisement
ਅਜੀਤ ਡੈਸਕ 04-08-2026
ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)-ਪੰਜਾਬ ਬਾਸਕਟਬਾਲ ਐਸੋਸੀਏਸ਼ਨ ਵਲੋਂ 6 ਅਗਸਤ ਤੋਂ ਬਠਿੰਡਾ ਵਿਖੇ ਕਰਵਾਈ ਜਾ ਰਹੀ ਜੂਨੀਅਰ ਸਟੇਟ ਲੈਵਲ ਬਾਸਕਟਬਾਲ (ਲੜਕੇ ਅਤੇ ਲੜਕੀਆਂ) ਚੈਂਪੀਅਨਸ਼ਿਪ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਟੀਮ ਦੀ ਚੋਣ ਸਬੰਧੀ ਟਰਾਇਲ 5 ਅਗਸਤ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਸ਼ਾਮ 5 ਵਜੇ ਕਰਵਾਏ ਜਾਣਗੇ। ਜ਼ਿਲ੍ਹਾ ਬਾਸਕਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਮਰੀਕ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਵਿਖੇ ਹੋਣ ਵਾਲੀ ਰਾਜ ਪੱਧਰੀ ਚੈਂਪੀਅਨਸ਼ਿਪ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਭਾਗ ਲੈਣਗੀਆਂ। ਇਸ ਲਈ ਯੋਗ ਅਤੇ ਪ੍ਰਤਿਭਾਸ਼ਾਲੀ ਖਿਡਾਰੀਆਂ ਦੀ ਚੋਣ ਨਿਰਪੱਖ ਟਰਾਇਲਾਂ ਦੇ ਆਧਾਰ ’ਤੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਾਸਕਟਬਾਲ ਖੇਡ ਨਾਲ ਜੁੜੇ ਸਾਰੇ ਯੋਗ ਖਿਡਾਰੀ ਨਿਰਧਾਰਿਤ ਸਮੇਂ ’ਤੇ ਆਪਣੀ ਖੇਡ ਕਿੱਟ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਟਰਾਇਲ ਵਿਚ ਹਾਜ਼ਰ ਹੋਣ। ਚੁਣੇ ਗਏ ਖਿਡਾਰੀ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਨੁਮਾਇੰਦਗੀ ਕਰਦੇ ਹੋਏ ਰਾਜ ਪੱਧਰੀ ਮੁਕਾਬਲਿਆਂ ਵਿਚ ਆਪਣਾ ਹੁਨਰ ਵਿਖਾਉਣਗੇ। ਅਮਰੀਕ ਸਿੰਘ ਸਿੱਧੂ ਨੇ ਕਿਹਾ ਕਿ ਜ਼ਿਲ੍ਹੇ ਦੇ ਉੱਭਰਦੇ ਬਾਸਕਟਬਾਲ ਖਿਡਾਰੀਆਂ ਲਈ ਇਹ ਸੁਨਹਿਰੀ ਮੌਕਾ ਹੈ। ਉਨ੍ਹਾਂ ਸਮੂਹ ਕੋਚਾਂ, ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ ਟਰਾਇਲ ਵਿਚ ਸ਼ਮੂਲੀਅਤ ਕਰਕੇ ਜ਼ਿਲ੍ਹੇ ਦੀ ਮਜ਼ਬੂਤ ਟੀਮ ਦੀ ਚੋਣ ਵਿਚ ਸਹਿਯੋਗ ਦੇਣ ਤਾਂ ਜੋ ਫ਼ਿਰੋਜ਼ਪੁਰ ਦੀ ਟੀਮ ਰਾਜ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰ ਸਕੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੀ ਜੈਅੰਤੀ ’ਤੇ ਆਈ ਕਲਸ਼ ਯਾਤਰਾ ਦਾ ਕੀਤਾ ਨਿੱਘਾ ਸਵਾਗਤ ਅਗਲੀ ਖ਼ਬਰ ਮਾਤਾ ਚਿੰਤਪੁਰਨੀ ਦੇ ਤੀਸਰੇ ਵਿਸ਼ਾਲ ਲੰਗਰ ਭੰਡਾਰੇ ਲਈ ਬਜੀਦਪੁਰ ਤੋਂ ਸਮੱਗਰੀ ਨਾਲ ਭਰੇ ਵਾਹਨ ਰਵਾਨਾ 7 ਅਗਸਤ ਤੱਕ ਗਗਰੇਟ...
Ad Position 24