07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਆਨਲਾਈਨ ਮੀਟਿੰਗ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਕੀਤਾ ਐਲਾਨ

ਫ਼ਿਰੋਜ਼ਪੁਰ, 3 ਅਗਸਤ (ਕੁਲਬੀਰ ਸਿੰਘ ਸੋਢੀ)-ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂਆਂ ਇਕ ਆਨਲਾਈਨ ਮੀਟਿੰਗ ‘ਜ਼ੂਮ ਐਪ’ ਰਾਹੀਂ ਹੋਈ, ਜਿਸ ਵਿਚ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਟਾਲ-ਮਟੋਲ ਵਾਲੇ ਰਵੱਈਏ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਗਈ। ਮੀਟਿੰਗ ਦੌਰਾਨ ਕੋਆਰਡੀਨੇਟਰ ਗੁਲਜ਼ਾਰ ਖ਼ਾਨ ਅਤੇ ਨਰਿੰਦਰ ਸ਼ਰਮਾ ਨੇ ਬੋਲਦਿਆਂ ਦੱਸਿਆ ਕਿ ਬੀਤੇ ਦਿਨੀਂ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਵਲੋਂ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਵਿਖੇ ਡਾਇਰੈਕਟਰ ਸਾਹਿਬਾ ਨੂੰ ਮਿਲ ਕੇ ਮੁਲਾਜ਼ਮਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਮੀਟਿੰਗ ਲਈ ਸਮਾਂ ਦੇਣ ਦੀ ਮੰਗ ਕੀਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 04-08-2026
ਫ਼ਿਰੋਜ਼ਪੁਰ, 3 ਅਗਸਤ (ਕੁਲਬੀਰ ਸਿੰਘ ਸੋਢੀ)-ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂਆਂ ਇਕ ਆਨਲਾਈਨ ਮੀਟਿੰਗ ‘ਜ਼ੂਮ ਐਪ’ ਰਾਹੀਂ ਹੋਈ, ਜਿਸ ਵਿਚ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਟਾਲ-ਮਟੋਲ ਵਾਲੇ ਰਵੱਈਏ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਗਈ। ਮੀਟਿੰਗ ਦੌਰਾਨ ਕੋਆਰਡੀਨੇਟਰ ਗੁਲਜ਼ਾਰ ਖ਼ਾਨ ਅਤੇ ਨਰਿੰਦਰ ਸ਼ਰਮਾ ਨੇ ਬੋਲਦਿਆਂ ਦੱਸਿਆ ਕਿ ਬੀਤੇ ਦਿਨੀਂ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਵਲੋਂ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਵਿਖੇ ਡਾਇਰੈਕਟਰ ਸਾਹਿਬਾ ਨੂੰ ਮਿਲ ਕੇ ਮੁਲਾਜ਼ਮਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਮੀਟਿੰਗ ਲਈ ਸਮਾਂ ਦੇਣ ਦੀ ਮੰਗ ਕੀਤੀ ਗਈ ਸੀ। ਪਰ ਬਹੁਤ ਹੀ ਅਫ਼ਸੋਸ ਦੀ ਗੱਲ ਹੈ ਕਿ ਕਰੀਬ 15 ਦਿਨਾਂ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਡਾਇਰੈਕਟਰ ਦਫ਼ਤਰ ਵਲੋਂ ਮੀਟਿੰਗ ਲਈ ਕੋਈ ਸਮਾਂ ਨਹੀਂ ਦਿੱਤਾ ਗਿਆ, ਜਿਸ ਕਰਕੇ ਸਮੁੱਚੇ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਥੇਬੰਦੀ ਦੇ ਆਗੂਆਂ ਨੇ ਇਸ ਵਿਸ਼ੇ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਹੈ ਅਤੇ ਐਕਸ਼ਨਾਂ ਦਾ ਐਲਾਨ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਕਿ ਸਮੂਹ ਪੈਰਾ ਮੈਡੀਕਲ ਮੁਲਾਜ਼ਮਾਂ ਵਲੋਂ ਮਿਤੀ 11 ਅਗਸਤ ਨੂੰ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਰੋਸ ਪ੍ਰਦਰਸ਼ਨ ਕਰਕੇ ਸਿਵਲ ਸਰਜਨਾਂ ਰਾਹੀਂ ਸਿਹਤ ਡਾਇਰੈਕਟਰ ਨੂੰ ਨੋਟਿਸ ਭੇਜੇ ਜਾਣਗੇ, ਮਿਤੀ 20 ਅਗਸਤ ਨੂੰ ਪੰਜਾਬ ਭਰ ਵਿਚੋਂ ਪੈਰਾ ਮੈਡੀਕਲ ਸਿਹਤ ਮੁਲਾਜ਼ਮਾਂ ਦਾ ਵੱਡਾ ਇਕੱਠ ਚੰਡੀਗੜ੍ਹ ਪਹੁੰਚ ਕੇ ਡਾਇਰੈਕਟਰ ਦਫ਼ਤਰ ਦੇ ਖ਼ਿਲਾਫ਼ ਧਰਨਾ ਦੇਵੇਗਾ ਅਤੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਮੀਟਿੰਗ ਵਿਚ ਹਾਜ਼ਰ ਬਾਕੀ ਸਾਥੀਆਂ ਨੇ ਕਿਹਾ ਕਿ ਜਦੋਂ ਤੱਕ ਮੁਲਾਜ਼ਮ ਮੰਗਾਂ ਦਾ ਹੱਲ ਨਹੀਂ ਹੁੰਦਾ ਉਦੋਂ ਤੱਕ ਜਥੇਬੰਦੀ ਪੰਜਾਬ ਸਰਕਾਰ ਅਤੇ ਡਾਇਰੈਕਟਰ ਦਫ਼ਤਰ ਖ਼ਿਲਾਫ਼ ਲਗਾਤਾਰ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਗਗਨਦੀਪ ਸਿੰਘ ਭੁੱਲਰ, ਸੁਖਵਿੰਦਰ ਦੋਦਾ, ਵਿਰਸਾ ਸਿੰਘ ਪੰਨੂ, ਮੁਨੱਵਰ ਜਹਾਂ, ਰਾਜਿੰਦਰ ਬੱਲੂਆਣਾ, ਸੁਨੀਲ ਤਰਗੋਤਰਾ, ਪ੍ਰੀਤ ਮੁਖੀਜ਼ਾ, ਹਰਜੀਤ ਸਿੰਘ ਤਰਨਤਾਰਨ, ਗੁਰਦੇਵ ਢਿੱਲੋਂ, ਜਸਮੇਲ ਸਿੰਘ ਦਿਓਲ, ਗੁਰਜਿੰਦਰ ਸਿੰਘ ਆਊਟਸੋਰਸ ਪ੍ਰਧਾਨ, ਸੁਰਿੰਦਰ ਸੋਨੀ, ਜਸਵਿੰਦਰ ਸਿੰਘ ਕੌੜਾ, ਹਰਮਿੰਦਰ ਪਾਲ ਫ਼ਤਿਹਗੜ੍ਹ, ਅਸ਼ੋਕ ਕੁਮਾਰ, ਚਮਕੌਰ ਸਿੰਘ, ਰਾਮ ਪ੍ਰਸ਼ਾਦ, ਜਸਮੇਲ ਜੱਸੀ ਫਰੀਦਕੋਟ, ਗੁਰਦੇਵ ਸਿੰਘ ਬੱਲ, ਸੰਦੀਪ ਸਿੰਘ ਸਿੱਧੂ, ਰਜਵੰਤ ਸਿੰਘ ਬਾਗੜੀਆ, ਅਮਨਦੀਪ ਸਿੰਘ, ਸੁਖਵੀਰ ਸਿੰਘ ਰੋਪੜ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਕਰਮਚਾਰੀ ਤਿੰਨ ਦਿਨਾ ਹੜਤਾਲ ’ਤੇ, ਬੱਸਾਂ ਬੰਦ, ਸਵਾਰੀਆਂ ਪ੍ਰੇਸ਼ਾਨ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀ ਜੈਅੰਤੀ ’ਤੇ ਆਈ ਕਲਸ਼ ਯਾਤਰਾ ਦਾ ਕੀਤਾ ਨਿੱਘਾ ਸਵਾਗਤ
Ad Position 24