ਸਾਈਬਰ ਠੱਗਾਂ ਨੇ ਬੈਂਕ ਖਾਤੇ ’ਚੋਂ 7.16 ਲੱਖ ਰੁਪਏ ਉਡਾਏ
1930 ਹੈਲਪਲਾਈਨ ’ਤੇ ਸ਼ਿਕਾਇਤ ਤੋਂ ਬਾਅਦ ਸਾਈਬਰ ਪੁਲਿਸ ਵਲੋਂ ਅਣਪਛਾਤੇ ਖ਼ਿਲਾਫ਼ ਕੇਸ
ਫ਼ਿਰੋਜ਼ਪੁਰ, 4 ਅਗਸਤ (ਰਾਕੇਸ਼ ਚਾਵਲਾ)-ਜ਼ਿਲ੍ਹਾ ਫਿਰੋਜ਼ਪੁਰ ਵਿਚ ਸਾਈਬਰ ਅਪਰਾਧ ਦਾ ਇਕ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਆਨਲਾਈਨ ਠੱਗਾਂ ਨੇ ਇਕ ਵਿਅਕਤੀ ਦੇ ਬੈਂਕ ਖਾਤੇ ’ਚੋਂ 7 ਲੱਖ ਰੁਪਏ ਤੋਂ ਵੱਧ ਦੀ ਰਕਮ ਧੋਖੇ ਨਾਲ ਕੱਢ ਲਈ। ਘਟਨਾ ਤੋਂ ਬਾਅਦ ਪੀੜ੍ਤ ਵਲੋਂ ਤੁਰੰਤ ਸਾਈਬਰ ਹੈਲਪਲਾਈਨ 1930 ’ਤੇ ਸ਼ਿਕਾਇਤ ਦਰਜ ਕਰਵਾਈ ਗਈ।
ਫ਼ਿਰੋਜ਼ਪੁਰ, 4 ਅਗਸਤ (ਰਾਕੇਸ਼ ਚਾਵਲਾ)-ਜ਼ਿਲ੍ਹਾ ਫਿਰੋਜ਼ਪੁਰ ਵਿਚ ਸਾਈਬਰ ਅਪਰਾਧ ਦਾ ਇਕ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਆਨਲਾਈਨ ਠੱਗਾਂ ਨੇ ਇਕ ਵਿਅਕਤੀ ਦੇ ਬੈਂਕ ਖਾਤੇ ’ਚੋਂ 7 ਲੱਖ ਰੁਪਏ ਤੋਂ ਵੱਧ ਦੀ ਰਕਮ ਧੋਖੇ ਨਾਲ ਕੱਢ ਲਈ। ਘਟਨਾ ਤੋਂ ਬਾਅਦ ਪੀੜ੍ਤ ਵਲੋਂ ਤੁਰੰਤ ਸਾਈਬਰ ਹੈਲਪਲਾਈਨ 1930 ’ਤੇ ਸ਼ਿਕਾਇਤ ਦਰਜ ਕਰਵਾਈ ਗਈ। ਜਿਸ ਉਪਰੰਤ ਥਾਣਾ ਸਾਈਬਰ ਕ੍ਰਾਈਮ ਫਿਰੋਜ਼ਪੁਰ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਰਾਜੇਸ਼ ਕੱਕੜ ਪੁੱਤਰ ਸ਼ਾਮ ਲਾਲ ਵਾਸੀ ਮੁਹੱਲਾ ਸ਼ਾਹਗੰਜ ਤੂੜੀ ਬਾਜ਼ਾਰ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦਾ ਆਈ.ਡੀ.ਬੀ.ਆਈ ਬੈਂਕ ’ਚ ਬਚਤ ਖਾਤਾ ਚੱਲ ਰਿਹਾ ਹੈ। ਉਸ ਨੇ ਦੱਸਿਆ ਕਿ 29 ਜੁਲਾਈ 2026 ਨੂੰ ਜਦੋਂ ਉਸ ਨੇ ਆਪਣਾ ਬੈਂਕ ਬੈਲੇਂਸ ਚੈੱਕ ਕੀਤਾ ਤਾਂ ਉਸ ਦੇ ਹੋਸ਼ ਉੱਡ ਗਏ। ਖਾਤੇ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ 26 ਜੁਲਾਈ 2026 ਨੂੰ ਉਸ ਦੇ ਖਾਤੇ ’ਚੋਂ ਪੰਜ ਵੱਖ-ਵੱਖ ਆਨਲਾਈਨ ਟਰਾਂਜ਼ੈਕਸ਼ਨਾਂ ਰਾਹੀਂ ਕੁੱਲ 7,16,036.26 ਰੁਪਏ ਦੀ ਰਕਮ ਅਣਪਛਾਤੇ ਸਾਈਬਰ ਠੱਗਾਂ ਵਲੋਂ ਕੱਢ ਲਈ ਗਈ ਸੀ। ਪੀੜਤ ਨੇ ਤੁਰੰਤ ਸਾਈਬਰ ਹੈਲਪਲਾਈਨ ਨੰਬਰ 1930 ’ਤੇ ਆਪਣੀ ਸ਼ਿਕਾਇਤ ਦਰਜ ਕਰਵਾਈ, ਜਿਸ ਦੀ ਰਜਿਸਟਰੇਸ਼ਨ ਵੀ ਕੀਤੀ ਗਈ। ਇਸ ਤੋਂ ਬਾਅਦ ਸਟੇਟ ਸਾਈਬਰ (ਬਾਕੀ ਸਫ਼ਾ 6 ’ ਤੇ )