05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੰਜਾਬ ਰੋਡਵੇਜ਼ ਦੀ ਹੜਤਾਲ ਕਾਰਨ ਫ਼ਿਰੋਜ਼ਪੁਰ ’ਚ ਦੂਜੇ ਦਿਨ ਵੀ ਸੇਵਾਵਾਂ ਰਹੀਆਂ ਪ੍ਰਭਾਵਿਤ ਚੰਡੀਗੜ੍ਹ ਰੋਸ ਮਾਰਚ ਕਾਰਨ ਨਹੀਂ ਚੱਲੀਆਂ ਸਰਕਾਰੀ ਬੱਸਾਂ, ਕੱਲ੍ਹ ਤੋਂ ਬੱਸਾਂ ਆਮ ਵਾਂਗ ਚੱਲਣ ਦੀ ਉਮੀਦ

ਫ਼ਿਰੋਜ਼ਪੁਰ, 4 ਅਗਸਤ (ਗੁਰਿੰਦਰ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਵਿਚ ਹੋ ਰਹੀ ਦੇਰੀ ਅਤੇ ਸਰਕਾਰ ਨਾਲ ਹੋਈਆਂ ਮੀਟਿੰਗਾਂ ਦੇ ਬੇਨਤੀਜਾ ਰਹਿਣ ਕਾਰਨ ਪੰਜਾਬ ਰੋਡਵੇਜ਼, ਪਨਬਸ ਅਤੇ ਪੀ. ਆਰ.

Ad Position 21
No active advertisement
ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਕਾਰਨ ਸੁੰਨਸਾਨ ਪਿਆ ਫ਼ਿਰੋਜ਼ਪੁਰ ਸ਼ਹਿਰ ਦਾ ਬੱਸ ਅੱਡਾ ਅਤੇ ਖੱਜਲ ਖੁਆਰ ਹੁੰਦੀਆਂ ਸਵਾਰੀਆਂ। ਤਸਵੀਰ-ਗੁਰਿੰਦਰ ਸਿੰਘ 05-08-2026
ਫ਼ਿਰੋਜ਼ਪੁਰ, 4 ਅਗਸਤ (ਗੁਰਿੰਦਰ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਵਿਚ ਹੋ ਰਹੀ ਦੇਰੀ ਅਤੇ ਸਰਕਾਰ ਨਾਲ ਹੋਈਆਂ ਮੀਟਿੰਗਾਂ ਦੇ ਬੇਨਤੀਜਾ ਰਹਿਣ ਕਾਰਨ ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ ਦੇ ਕੰਟਰੈਕਟ ਵਰਕਰਾਂ ਵਲੋਂ ਦਿੱਤੇ ਤਿੰਨ ਦਿਨਾਂ ਦੇ ਚੱਕਾ ਜਾਮ ਦੇ ਸੱਦੇ ਦਾ ਅਸਰ ਮੰਗਲਵਾਰ ਨੂੰ ਦੂਜੇ ਦਿਨ ਵੀ ਫ਼ਿਰੋਜ਼ਪੁਰ ਵਿਚ ਸਪੱਸ਼ਟ ਤੌਰ ’ਤੇ ਵੇਖਣ ਨੂੰ ਮਿਲਿਆ। ਸਰਕਾਰੀ ਬੱਸਾਂ ਦੇ ਪਹੀਏ ਠੱਪ ਰਹਿਣ ਕਾਰਨ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਜਦਕਿ ਟਾਵੀਂ-ਟਾਵੀਂ ਚੱਲ ਰਹੀਆਂ ਪ੍ਰਾਈਵੇਟ ਬੱਸਾਂ ’ਤੇ ਵੀ ਯਾਤਰੀਆਂ ਦੀ ਭਾਰੀ ਭੀੜ ਰਹੀ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਡਿਪੂ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ 3 ਅਗਸਤ ਨੂੰ ਪੰਜਾਬ ਭਰ ਵਿਚ ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ ਦੀ ਕੋਈ ਵੀ ਸਰਕਾਰੀ ਬੱਸ ਸੜਕਾਂ ’ਤੇ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਸਵੀਕਾਰ ਕਰਦਿਆਂ ਵਿਭਾਗੀ ਅਧਿਕਾਰੀਆਂ ਨੂੰ ਜਲਦੀ ਲਾਗੂ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ, ਜਿਸ ਤੋਂ ਬਾਅਦ ਯੂਨੀਅਨ ਨੇ ਹੜਤਾਲ ਵਾਪਸ ਲੈਣ ਦਾ ਫ਼ੈਸਲਾ ਕੀਤਾ। ਉਨ੍ਹਾਂ ਦੱਸਿਆ ਕਿ ਭਾਵੇਂ ਹੜਤਾਲ ਖ਼ਤਮ ਕਰ ਦਿੱਤੀ ਗਈ ਸੀ, ਪਰ ਸਮੂਹ ਮੁਲਾਜ਼ਮ ਚੰਡੀਗੜ੍ਹ ਵਿਚ ਰੱਖੇ ਗਏ ਧਰਨੇ ਅਤੇ ਰੋਸ ਮਾਰਚ ਵਿਚ ਸ਼ਮੂਲੀਅਤ ਕਰਨ ਲਈ ਰਵਾਨਾ ਹੋ ਗਏ ਸਨ। ਇਸ ਕਾਰਨ ਫ਼ਿਰੋਜ਼ਪੁਰ ਸਮੇਤ ਕਈ ਥਾਵਾਂ ’ਤੇ ਦੂਜੇ ਦਿਨ ਵੀ ਸਰਕਾਰੀ ਬੱਸਾਂ ਆਪਣੇ ਰੂਟਾਂ ’ਤੇ ਨਹੀਂ ਚੱਲ ਸਕੀਆਂ ਅਤੇ ਯਾਤਰੀਆਂ ਨੂੰ ਨਿੱਜੀ ਵਾਹਨਾਂ ਜਾਂ ਪ੍ਰਾਈਵੇਟ ਬੱਸਾਂ ਦਾ ਸਹਾਰਾ ਲੈਣਾ ਪਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਗ ਸੀ ਕਿ ਸਰਕਾਰ ਵਲੋਂ ਮੰਨੀਆਂ ਗਈਆਂ ਮੰਗਾਂ ਸਬੰਧੀ 11 ਅਗਸਤ ਤੱਕ ਪੱਤਰ ਜਾਰੀ ਕਰਨ ਦੀ ਸਪੱਸ਼ਟ ਸਮਾਂ-ਸੀਮਾ ਸਰਕਾਰੀ ਪੱਤਰ ਵਿਚ ਦਰਜ ਕੀਤੀ ਜਾਵੇ, ਪਰ ਵਿਭਾਗੀ ਅਧਿਕਾਰੀਆਂ ਵਲੋਂ ਜਾਰੀ ਕੀਤੇ ਪੱਤਰ ਵਿਚ ਇਸ ਨੁਕਤੇ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਇਸ ਦੇ ਬਾਵਜੂਦ ਯਾਤਰੀਆਂ ਨੂੰ ਹੋ ਰਹੀ ਭਾਰੀ ਪ੍ਰੇਸ਼ਾਨੀ ਨੂੰ ਦੇਖਦਿਆਂ ਯੂਨੀਅਨ ਨੇ ਬੁੱਧਵਾਰ ਤੋਂ ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ ਦੀਆਂ ਬੱਸ ਸੇਵਾਵਾਂ ਮੁੜ ਆਮ ਵਾਂਗ ਚਲਾਉਣ ਦਾ ਫ਼ੈਸਲਾ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭਾਵੜਾ ਆਜ਼ਮਸ਼ਾਹ ਦੇ ਨੌਜਵਾਨ ਦੀ ਅਮਰੀਕਾ ’ਚ ਮੌਤ ਵੱਖ-ਵੱਖ ਆਗੂਆਂ ਵਲੋਂ ਖਾਰ੍ਹਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਮਾਂ ਦੀ ਮੌਕੇ ’ਤੇ ਮੌਤ ਅਤੇ ਪੁੱਤਰ ਨੇ ਹਸਪਤਾਲ ਜਾ ਕੇ ਤੋੜਿਆ ਦਮ
Ad Position 24
No active advertisement