‘ਹਰ ਬੂਥ ਕਾਂਗਰਸ ਮਜ਼ਬੂਤ’ ਦਾ ਫ਼ਿਰੋਜ਼ਪੁਰ ਤੋਂ ਸ਼ੰਖਨਾਦ
2027 ’ਚ ਕਾਂਗਰਸ ਸਰਕਾਰ ਬਣਾਉਣ ਦਾ ਕੀਤਾ ਦਾਅਵਾ
ਫ਼ਿਰੋਜ਼ਪੁਰ, 4 ਅਗਸਤ (ਸੁਖਵਿੰਦਰ ਸਿੰਘ)–ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਨੂੰ ਹੋਰ ਗਤੀ ਦੇਣ ਦੇ ਉਦੇਸ਼ ਨਾਲ ਐੱਮ. ਕੇ.
ਫ਼ਿਰੋਜ਼ਪੁਰ, 4 ਅਗਸਤ (ਸੁਖਵਿੰਦਰ ਸਿੰਘ)–ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਨੂੰ ਹੋਰ ਗਤੀ ਦੇਣ ਦੇ ਉਦੇਸ਼ ਨਾਲ ਐੱਮ.ਕੇ. ਪੈਲੇਸ, ਲੁਧਿਆਣਾ ਰੋਡ, ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਵਿਸ਼ਾਲ ਰੈਲੀ ਕਰਵਾਈ ਗਈ। ਸਮਾਗਮ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਨਿਗਰਾਨੀ ਹੇਠ ਹੋਇਆ। ਜਦਕਿ ਮਹਿਲਾ ਵਿੰਗ ਦੀ ਸੀਨੀਅਰ ਉਪ ਪ੍ਰਧਾਨ ਬਲਜੀਤ ਕੌਰ ਬੰਗੜ ਅਤੇ ਫਿਰੋਜ਼ਪੁਰ ਦੇ ਹਲਕਾ ਇੰਚਾਰਜ ਅਮਨਦੀਪ ਸਿੰਘ ਆਸ਼ੂ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਰੈਲੀ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਅਰਮਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਮੌਜੂਦਾ ਸਰਕਾਰ ਅਤੇ ਭਾਜਪਾ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜਿਸ ਸਰਕਾਰ ਨੇ ਨਸ਼ਾ ਖਤਮ ਕਰਨ ਦੇ ਵਾਅਦੇ ਕੀਤੇ ਸਨ,ਜੋ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰੀ। ਉਨ੍ਹਾਂ ਸਰਕਾਰੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦਾ ਮੁੱਦਾ ਵੀ ਉਠਾਉਂਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਰਹੇਗੀ। ਰਾਜਾ ਵੜਿੰਗ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦੀ ਅਸਲੀ ਤਾਕਤ ਉਸ ਦੇ ਸਮਰਪਿਤ ਵਰਕਰ ਹਨ ਅਤੇ ਮਜ਼ਬੂਤ ਬੂਥ ਕਮੇਟੀਆਂ ਹੀ ਚੋਣਾਂ ਵਿਚ ਜਿੱਤ ਦੀ ਬੁਨਿਆਦ ਹੁੰਦੀਆਂ ਹਨ। ਭੁਪੇਸ਼ ਬਘੇਲ ਨੇ ਵੀ ਵਰਕਰਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ, ਨੌਜਵਾਨਾਂ, ਮਹਿਲਾਵਾਂ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਵਰਗੇ ਮੁੱਦਿਆਂ ’ਤੇ ਕਾਂਗਰਸ ਲੋਕਾਂ ਦੀ ਆਵਾਜ਼ ਬਣ ਕੇ ਲੜਾਈ ਲੜੇਗੀ। ਇਸ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦੇ ਵਰਕਰਾਂ ਵਿਚ ਬਹੁਤ ਜੋਸ਼ ਹੈ ਅਤੇ ਪੰਜਾਬ ਦੇ ਲੋਕ ਬਦਲਾ ਚਾਹੁੰਦੇ ਹਨ ਪਿੰਕੀ ਨੇ ਪੰਜਾਬ ਦੇ ਮੌਜੂਦਾ ਸਰਕਾਰ ਦੀ ਆਲੋਚਨਾ ਕਰਦਿਆਂ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਦੀ ਉਮੀਦਾਂ ਤੇ ਖਰੀ ਨਹੀਂ ਉਤਰੀ ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਮਜਬੂਤ ਬਣਾਉਣ ਅਤੇ ਵਰਕਰਾਂ ਨੂੰ ਇਕੱਠੇ ਰਹਿਣ ਦੀ ਅਪੀਲ ਕੀਤੀ। (ਬਾਕੀ ਸਫਾ 6 ’ਤੇ)