ਸਫ਼ਾਈ ਸੇਵਕਾਂ ਨੇ ਹੜਤਾਲ ਖ਼ਤਮ ਹੋਣ ਬਾਅਦ ਸ਼ੁਰੂ ਕੀਤੀ ਸਫ਼ਾਈ
ਮੱਖੂ, 4 ਅਗਸਤ (ਵਰਿੰਦਰ ਮਨਚੰਦਾ)-ਸਮੁੱਚੇ ਪੰਜਾਬ ’ਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੋਣ ਉਪਰੰਤ ਹੁਣ ਸ਼ਹਿਰਾਂ ’ਚ ਲੱਗੇ ਕੂੜੇ ਦੇ ਢੇਰਾਂ ਨੂੰ ਹਟਾਉਣ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਤਹਿਤ ਨਗਰ ਪੰਚਾਇਤ ਮੱਖੂ ਦੇ ਸਫ਼ਾਈ ਸੇਵਕਾਂ ਵਲੋਂ ਪ੍ਰਧਾਨ ਰਾਜੂ ਮੇਟ ਦੀ ਅਗਵਾਈ ਹੇਠ ਸ਼ਹਿਰ ਅੰਦਰ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਚੱਲਦਿਆਂ ਸ਼ਹਿਰ ’ਚ ਲੱਗੇ ਵੱਡੇ-ਵੱਡੇ ਕੂੜੇ ਦੇ ਢੇਰਾਂ ਨੂੰ ਹਟਾਉਣ ਲਈ ਮਸ਼ੀਨਾਂ ਲਗਾ ਦਿੱਤੀਆਂ ਗਈਆਂ ਹਨ।
ਮੱਖੂ, 4 ਅਗਸਤ (ਵਰਿੰਦਰ ਮਨਚੰਦਾ)-ਸਮੁੱਚੇ ਪੰਜਾਬ ’ਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੋਣ ਉਪਰੰਤ ਹੁਣ ਸ਼ਹਿਰਾਂ ’ਚ ਲੱਗੇ ਕੂੜੇ ਦੇ ਢੇਰਾਂ ਨੂੰ ਹਟਾਉਣ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਤਹਿਤ ਨਗਰ ਪੰਚਾਇਤ ਮੱਖੂ ਦੇ ਸਫ਼ਾਈ ਸੇਵਕਾਂ ਵਲੋਂ ਪ੍ਰਧਾਨ ਰਾਜੂ ਮੇਟ ਦੀ ਅਗਵਾਈ ਹੇਠ ਸ਼ਹਿਰ ਅੰਦਰ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਚੱਲਦਿਆਂ ਸ਼ਹਿਰ ’ਚ ਲੱਗੇ ਵੱਡੇ-ਵੱਡੇ ਕੂੜੇ ਦੇ ਢੇਰਾਂ ਨੂੰ ਹਟਾਉਣ ਲਈ ਮਸ਼ੀਨਾਂ ਲਗਾ ਦਿੱਤੀਆਂ ਗਈਆਂ ਹਨ। ਮੌਨਸੂਨ ਦੇ ਮੌਸਮ ਦੌਰਾਨ ਬਾਜ਼ਾਰਾਂ, ਰਿਹਾਇਸ਼ੀ ਇਲਾਕਿਆਂ ਅਤੇ ਮੁੱਖ ਸੜਕਾਂ ’ਤੇ ਕੂੜਾ ਇਕੱਠਾ ਹੋਣ ਕਰਕੇ ਬਦਬੂ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਸੀ, ਜਿਸ ਨੂੰ ਦੇਖਦਿਆਂ ਸਫ਼ਾਈ ਸੇਵਕਾਂ ਨੇ ਵੱਡੇ ਪੱਧਰ ’ਤੇ ਸਫ਼ਾਈ ਮੁਹਿੰਮ ਵਿੱਢੀ ਹੈ। ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਸ਼ੁਰੂ ਹੋਣ ਤੋਂ ਪਹਿਲਾਂ ਮਸ਼ੀਨਾਂ ਰਾਹੀਂ ਪੁਰਾਣੇ ਢੇਰਾਂ ਨੂੰ ਸਾਫ਼ ਕੀਤਾ ਜਾ ਰਿਹਾ ਹੈ।