05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਫਿਰੋਜ਼ਪੁਰ, 4 ਅਗਸਤ (ਰਾਕੇਸ਼ ਚਾਵਲਾ)-ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸਫਲਤਾ ਹਾਸਿਲ ਕਰਦਿਆਂ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਸੰਬੰਧਿਤ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 05-08-2026
ਫਿਰੋਜ਼ਪੁਰ, 4 ਅਗਸਤ (ਰਾਕੇਸ਼ ਚਾਵਲਾ)-ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸਫਲਤਾ ਹਾਸਿਲ ਕਰਦਿਆਂ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਸੰਬੰਧਿਤ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਪਾਰਟੀ ਨਾਲ ਇਲਾਕੇ ’ਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਇਕ ਭਰੋਸੇਯੋਗ ਸੂਚਨਾ ਮਿਲੀ ਕਿ ਮੋਹਿਤ ਉਰਫ਼ ਲਾਟੂ ਪੁੱਤਰ ਓਮ ਪ੍ਰਕਾਸ਼ ਵਾਸੀ 82 ਨੰਬਰ ਬਿਲਡਿੰਗ, ਗਵਾਲ ਮੰਡੀ, ਫਿਰੋਜ਼ਪੁਰ ਕੈਂਟ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ ਅਤੇ ਉਸ ਸਮੇਂ ਸ਼ਮਸ਼ਾਨਘਾਟ ਰੋਡ ਨੇੜੇ ਝਾੜੀਆਂ ਦੀ ਆੜ ਵਿਚ ਸ਼ਰਾਬ ਰੱਖ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਨੇ ਤੁਰੰਤ ਮੌਕੇ ’ਤੇ ਛਾਪੇਮਾਰੀ ਕੀਤੀ। ਕਾਰਵਾਈ ਦੌਰਾਨ ਮੁਲਜ਼ਮ ਨੂੰ ਮੌਕੇ ਤੋਂ ਹੀ ਕਾਬੂ ਕਰ ਲਿਆ ਗਿਆ। ਤਲਾਸ਼ੀ ਲੈਣ ’ਤੇ ਉਸ ਕੋਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ, ਜਿਨ੍ਹਾਂ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਆਬਕਾਰੀ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਇਹ ਸ਼ਰਾਬ ਕਿੱਥੋਂ ਲਿਆਉਂਦਾ ਸੀ ਅਤੇ ਇਸ ਦੇ ਨੈੱਟਵਰਕ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ। ਥਾਣਾ ਕੈਂਟ ਪੁਲਿਸ ਨੇ ਕਿਹਾ ਕਿ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਪੇਟ ਦੇ ਕੀੜੇ ਮੁਕਤੀ ਦਿਵਸ ਦੀਆਂ ਤਿਆਰੀਆਂ ਲਈ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ’ਚ ਸ਼ਾਮਿਲ ਹੋਣ ਲਈ ਜ਼ੀਰਾ ਦੀ ਅਗਵਾਈ ’ਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਵੱਡਾ...
Ad Position 24
No active advertisement