10 ਅਗਸਤ ਦੇ ਤਹਿਸੀਲ ਪੱਧਰੀ ਧਰਨਿਆਂ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ
ਫ਼ਿਰੋਜ਼ਪੁਰ, 4 ਅਗਸਤ (ਕੁਲਬੀਰ ਸਿੰਘ ਸੋਢੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ ਅਤੇ ਜਰਨਲ ਸਕੱਤਰ ਗੁਰਚਰਨ ਸਿੰਘ ਮਲਸੀਆਂ ਕਲਾਂ ਦੀ ਅਗਵਾਈ ਹੇਠ ਗੁਰਦੁਆਰਾ ਜਾਮਨੀ ਸਾਹਿਬ ਬਜ਼ੀਦਪੁਰ ਵਿਖ਼ੇ ਹੋਈ। ਜਿਸ ਵਿਚ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾਂ ਅਤੇ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ ਵੀ ਸ਼ਾਮਲ ਹੋਏ।
ਫ਼ਿਰੋਜ਼ਪੁਰ, 4 ਅਗਸਤ (ਕੁਲਬੀਰ ਸਿੰਘ ਸੋਢੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ ਅਤੇ ਜਰਨਲ ਸਕੱਤਰ ਗੁਰਚਰਨ ਸਿੰਘ ਮਲਸੀਆਂ ਕਲਾਂ ਦੀ ਅਗਵਾਈ ਹੇਠ ਗੁਰਦੁਆਰਾ ਜਾਮਨੀ ਸਾਹਿਬ ਬਜ਼ੀਦਪੁਰ ਵਿਖ਼ੇ ਹੋਈ। ਜਿਸ ਵਿਚ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾਂ ਅਤੇ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ ਵੀ ਸ਼ਾਮਲ ਹੋਏ। ਮੰਗਾਂ ਮਸਲਿਆ ’ਤੇ ਵਿਚਾਰ ਚਰਚਾ ਕਰਕੇ 10 ਅਗਸਤ ਨੂੰ ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨ ਦੇ ਸਾਂਝੇ ਸੱਦੇ ਉੱਪਰ ਤਹਿਸੀਲ ਪੱਧਰੇ ਧਰਨੇ ਦੇਣ ਦੀਆਂ ਤਿਆਰੀਆਂ ਕੀਤੀਆਂ ਗਈਆਂ। ਜਾਣਕਾਰੀ ਦਿੰਦਿਆਂ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਕਿਸਾਨ ਜਥੇਬੰਦੀਆਂ ਅਤੇ ਮਜ਼ਦੂਰ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵਲੋਂ ਭਾਰਤ ਅਮਰੀਕਾ ਟਰੇਡ ਡੀਲ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਦੀਆਂ ਮੰਗਾਂ ਜੋ ਸੂਬਾ ਸਰਕਾਰ ਨਾਲ਼ ਉਨ੍ਹਾਂ ਲਈ 1 ਸਤੰਬਰ ਨੂੰ ਇਕ ਹਫ਼ਤੇ ਲਈ ਚੰਡੀਗੜ੍ਹ ਮੋਰਚਾ ਲਾਇਆ ਜਾ ਰਿਹਾ ਹੈ। ਜਿਸ ਵਿਚ ਵੱਡੀ ਪੱਧਰ ’ਤੇ ਟਰੈਕਟਰ ਟਰਾਲੀਆਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ 10 ਅਗਸਤ ਦੇ ਤਹਿਸੀਲ ਪੱਧਰੇ ਪ੍ਰੋਗਰਾਮ ਵਿਚ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਅਤੇ ਨੌਜਵਾਨਾਂ ਨੂੰ ਵੱਡੀ ਪੱਧਰ ’ਤੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਭੇਜ ਸਿੰਘ ਲੋਹੜਾ ਨਵਾਬ, ਓਮ ਪ੍ਰਕਾਸ਼ ਲੱਖਾ ਹਾਜੀ, ਗੁਰਜੱਜ ਸਿੰਘ ਸਾਂਦੇ ਹਾਸ਼ਮ, ਗੁਰਚਰਨ ਸਿੰਘ ਅਜੀਜਵਾਲੀ, ਜਸਵੀਰ ਸਿੰਘ ਮੱਲਵਾਲ, ਬਲਵੰਤ ਸਿੰਘ ਮੱਲਾਂਵਾਲਾ, ਗੁਰਸਿਮਰਨ ਸਿੰਘ ਝੋਕ, ਗੁਰਸੇਵਕ ਸਿੰਘ ਸੁਰਸਿੰਘ ਵਾਲਾ ਆਦਿ ਸਮੇਤ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।