05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਦੇਸ਼ ਭਗਤੀ ਦੇ ਰੰਗਾਂ ’ਚ ਜ਼ੀਰਾ ਵਿਖੇ ਸੁਤੰਤਰਤਾ ਦਿਵਸ ਮਨਾਇਆ ਜਾਵੇਗਾ

ਜ਼ੀਰਾ, 4 ਅਗਸਤ (ਹਰਜੀਤ ਸਿੰਘ ਗਿੱਲ)-ਆਜ਼ਾਦੀ ਦੇ 79ਵੇਂ ਸੁਤੰਤਰਤਾ ਦਿਵਸ ਸਮਾਗਮ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਉਣ ਲਈ ਸਬ-ਡਵੀਜ਼ਨ ਜ਼ੀਰਾ ਵਿਖੇ ਤਿਆਰੀਆਂ ਪੂਰੇ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਐਸ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਸੁਪਰਡੈਂਟ ਪ੍ਰਦੀਪ ਕੁਮਾਰ। ਅਜੀਤ ਤਸਵੀਰ 05-08-2026
ਜ਼ੀਰਾ, 4 ਅਗਸਤ (ਹਰਜੀਤ ਸਿੰਘ ਗਿੱਲ)-ਆਜ਼ਾਦੀ ਦੇ 79ਵੇਂ ਸੁਤੰਤਰਤਾ ਦਿਵਸ ਸਮਾਗਮ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਉਣ ਲਈ ਸਬ-ਡਵੀਜ਼ਨ ਜ਼ੀਰਾ ਵਿਖੇ ਤਿਆਰੀਆਂ ਪੂਰੇ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਦਫ਼ਤਰ ਜ਼ੀਰਾ ਦੇ ਸੁਪਰਡੈਂਟ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਐਸ.ਡੀ . ਐਮ ਜ਼ੀਰਾ ਸੂਰਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ 15 ਅਗਸਤ ਨੂੰ ਹੋਣ ਵਾਲੇ ਉਪ-ਮੰਡਲ ਪੱਧਰੀ ਸਮਾਗਮ ਦੀ ਪਹਿਲੀ ਰਿਹਰਸਲ 6 ਅਗਸਤ ਨੂੰ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜ਼ੀਰਾ ਦੇ ਖੇਡ ਮੈਦਾਨ ਵਿਚ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਬ-ਡਵੀਜ਼ਨ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਦੇਸ਼-ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਅਤੇ ਪਰੇਡ ਦੀਆਂ ਪੇਸ਼ਕਾਰੀਆਂ ਤਿਆਰ ਕਰਕੇ ਪਹਿਲੀ ਰਿਹਰਸਲ ਵਿਚ ਲਾਜ਼ਮੀ ਤੌਰ ’ਤੇ ਸ਼ਾਮਲ ਹੋਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ 10 ਅਗਸਤ ਅਤੇ 13 ਅਗਸਤ ਨੂੰ ਵੀ ਰਿਹਰਸਲਾਂ ਕਰਵਾਈਆਂ ਜਾਣਗੀਆਂ, ਤਾਂ ਜੋ ਸਮਾਗਮ ਨੂੰ ਸੁਚੱਜੇ, ਅਨੁਸ਼ਾਸਿਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। ਇਸ ਦੌਰਾਨ ਐਸ.ਡੀ.ਐਮ ਸੂਰਜ ਕੁਮਾਰ ਨੇ ਸਮੂਹ ਵਿਭਾਗਾਂ, ਸਕੂਲ ਪ੍ਰਬੰਧਕਾਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਨਿਰਧਾਰਿਤ ਸਮੇਂ ’ਤੇ ਰਿਹਰਸਲ ਵਿਚ ਹਾਜ਼ਰ ਹੋਣ ਅਤੇ ਆਪਣੀਆਂ ਪੇਸ਼ਕਾਰੀਆਂ ਨੂੰ ਉੱਚ ਪੱਧਰ ਦਾ ਬਣਾਉਣ ਲਈ ਪੂਰੀ ਲਗਨ ਨਾਲ ਤਿਆਰੀ ਕਰਨ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਫੁੱਲਾਂ ਦੇ ਗੁਲਦਸਤੇ ਨਾਲ ਰਾਜਾ ਵੜਿੰਗ ਅਤੇ ਭੁਪੇਸ਼ ਬਘੇਲ ਦਾ ਨਿੱਘਾ ਸਵਾਗਤ ਮਹਿਲਾ ਵਿੰਗ ਨੇ ਦਿਖਾਇਆ ਉਤਸ਼ਾਹ ਅਗਲੀ ਖ਼ਬਰ ਪੀ.ਏ.ਯੂ-ਕੇ.ਵੀ.ਕੇ, ਫ਼ਿਰੋਜ਼ਪੁਰ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਤਹਿਤ ਲਗਾਇਆ ਪੰਜ ਦਿਨਾਂ ਸਿਖਲਾਈ ਕੋਰਸ ਮੁਕੰਮ...
Ad Position 24
No active advertisement