05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

‘ ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਅਕਾਲੀ ਵਰਕਰਾਂ ਦੀ ਮੀਟਿੰਗ

ਗੁਰੂਹਰਸਹਾਏ, 4 ਅਗਸਤ (ਕਪਿਲ ਕੰਧਾਰੀ)-ਸ਼੍ਰੋਮਣੀ ਅਕਾਲੀ ਦਲ ਵਲੋਂ 16 ਅਗਸਤ ਨੂੰ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਪਿੰਡ ਟਾਹਲੀ ਵਾਲਾ ਵਿਖੇ ਜਰਨੈਲ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ, ਵਰਕਰਾਂ ਦੀਆਂ ਜ਼ਿੰਮੇਵਾਰੀਆਂ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 05-08-2026
ਗੁਰੂਹਰਸਹਾਏ, 4 ਅਗਸਤ (ਕਪਿਲ ਕੰਧਾਰੀ)-ਸ਼੍ਰੋਮਣੀ ਅਕਾਲੀ ਦਲ ਵਲੋਂ 16 ਅਗਸਤ ਨੂੰ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਪਿੰਡ ਟਾਹਲੀ ਵਾਲਾ ਵਿਖੇ ਜਰਨੈਲ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ, ਵਰਕਰਾਂ ਦੀਆਂ ਜ਼ਿੰਮੇਵਾਰੀਆਂ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ 16 ਅਗਸਤ ਨੂੰ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਪੰਜਾਬ ਦੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਉਜਾਗਰ ਕਰਨ ਲਈ ਇਕ ਮਹੱਤਵਪੂਰਨ ਇਕੱਠ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਅਤੇ ਵੱਧ ਤੋਂ ਵੱਧ ਗਿਣਤੀ ਵਿਚ ਰੈਲੀ ਵਿਚ ਸ਼ਮੂਲੀਅਤ ਯਕੀਨੀ ਬਣਾਉਣ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਰੈਲੀ ਵਿਚ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ ਅਤੇ ਪਾਰਟੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਰੈਲੀ ਦੀ ਸਫਲਤਾ ਲਈ ਹਰ ਵਰਕਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਏ ਅਤੇ ਪਿੰਡ-ਪਿੰਡ ਲੋਕਾਂ ਨੂੰ ਰੈਲੀ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕਰੇ। ਇਸ ਮੌਕੇ ਗੁਰਸੇਵਕ ਸਿੰਘ ਸਰਕਲ ਪ੍ਰਧਾਨ, ਗੁਰਵਿੰਦਰ ਸਿੰਘ ਬਰਾੜ ਚੁੱਘਾ, ਜਸਵਿੰਦਰ ਸਿੰਘ ਮੈਂਬਰ ਬਲਾਕ ਸੰਮਤੀ, ਲਖਵੀਰ ਸਿੰਘ, ਬੂਟਾ ਸਿੰਘ, ਨੀਰਜ ਸਹਿਗਲ, ਹੋਰ ਅਕਾਲੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਵਣ ਦੇ ਮਹੀਨੇ ਤੀਆਂ ਦੇ ਰੰਗਾਂ ’ਚ ਰੰਗੀ ਕੇ.ਵੀ.ਐਮ ਕਾਲੋਨੀ ਗਿੱਧਾ, ਬੋਲੀਆਂ ਅਤੇ ਪੀਂਘਾਂ ਨਾਲ ਗੂੰਜਿਆ ਮਾਹੌਲ ਅਗਲੀ ਖ਼ਬਰ ਚਿੱਟਾ ਤੇ ਨਸ਼ੀਲੇ ਕੈਪਸੂਲ ਬਰਾਮਦ
Ad Position 24
No active advertisement