7 ਦੀ ਚੰਡੀਗੜ੍ਹ ਰੈਲੀ ਦੀਆਂ ਤਿਆਰੀਆਂ ਸੰਬੰਧੀ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ
ਫਿਰੋਜ਼ਪੁਰ, 4 ਅਗਸਤ (ਗੁਰਿੰਦਰ ਸਿੰਘ)-ਜੁਆਇੰਟ ਕੋਆਰਡੀਨੇਸ਼ਨ ਕਮੇਟੀ ਵਲੋਂ 7 ਅਗਸਤ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਲਈ ਚੰਡੀਗੜ੍ਹ ਦੇ ਸੈਕਟਰ 39 ਵਿਚ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਵਾਸਤੇ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਬ੍ਰਾਂਚ ਫਿਰੋਜ਼ਪੁਰ ਵਲੋਂ ਮੀਟਿੰਗ ਕੀਤੀ। ਬ੍ਰਾਂਚ ਪ੍ਰਧਾਨ ਗੁਰਨਾਮ ਸਿੰਘ ਸੁਧਾਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਵੱਖ -ਵੱਖ ਵਿਭਾਗਾਂ ਤੋਂ ਸੇਵਾ ਮੁਕਤ ਹੋਏ ਪੈਨਸ਼ਨਰ ਸ਼ਾਮਿਲ ਹੋਏ।
ਫਿਰੋਜ਼ਪੁਰ, 4 ਅਗਸਤ (ਗੁਰਿੰਦਰ ਸਿੰਘ)-ਜੁਆਇੰਟ ਕੋਆਰਡੀਨੇਸ਼ਨ ਕਮੇਟੀ ਵਲੋਂ 7 ਅਗਸਤ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਲਈ ਚੰਡੀਗੜ੍ਹ ਦੇ ਸੈਕਟਰ 39 ਵਿਚ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਵਾਸਤੇ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਬ੍ਰਾਂਚ ਫਿਰੋਜ਼ਪੁਰ ਵਲੋਂ ਮੀਟਿੰਗ ਕੀਤੀ। ਬ੍ਰਾਂਚ ਪ੍ਰਧਾਨ ਗੁਰਨਾਮ ਸਿੰਘ ਸੁਧਾਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਵੱਖ -ਵੱਖ ਵਿਭਾਗਾਂ ਤੋਂ ਸੇਵਾ ਮੁਕਤ ਹੋਏ ਪੈਨਸ਼ਨਰ ਸ਼ਾਮਿਲ ਹੋਏ। ਇਸ ਸਮੇਂ ਪੰਜਾਬ ਸਟੇਟ ਪੈਨਸ਼ਨਰ ਕਨਫੈਰੇਸ਼ਨ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ ਅਤੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਤਾਪ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਵਿਚ ਬੁਲਾਰਿਆਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਅਲੋਚਨਾ ਕਰਦਿਆਂ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਲਈ ਸਾਂਝੀ ਕੋਆਰਡੀਨੇਸ਼ਨ ਕਮੇਟੀ ਪੰਜਾਬ ਵਲੋਂ 7 ਅਗਸਤ ਨੂੰ ਚੰਡੀਗੜ੍ਹ ਦੇ 39 ਸੈਕਟਰ ਦੀ ਦਾਣਾ ਮੰਡੀ ਵਿਚ ਵਿਸ਼ਾਲ ਰੈਲੀ ਕੀਤੀ ਜਾਵੇਗੀ ਅਤੇ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਰੈਲੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਮੀਟਿੰਗ ਵਿਚ ਤਰਸੇਮ ਬੇਦੀ, ਅਮਰਜੀਤ ਸਿੰਘ, ਗਿਆਨ ਸਿੰਘ, ਰਾਜੇਸ਼ ਕੁਮਾਰ, ਤਰਲੋਕ ਸਿੰਘ, ਪ੍ਰਮੋਦ ਗੋਗਾ, ਬਲਬੀਰ ਸਿੰਘ ਗੋਖੀਵਾਲਾ, ਤਰਲੋਕ ਸਿੰਘ, ਬੱਗਾ ਸਿੰਘ, ਪਵਿੱਤਰ ਸਿੰਘ, ਰਮੇਸ਼ ਸਿੰਘ ਭੱਟੀ, ਚੰਨਣ ਸਿੰਘ, ਚੰਦਰ ਮੋਹਨ, ਰਣਬੀਰ ਸਿੰਘ ਕੁੱਕੂ, ਸੁਖਵਿੰਦਰ ਸਿੰਘ ਆਦਿ ਸ਼ਾਮਿਲ ਹੋਏ।