05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਕਾਂਗਰਸ ਵਰਕਰ ਇਕਜੁੱਟ ਹੋਣ-ਪਰਮਿੰਦਰ ਸਿੰਘ ਪਿੰਕੀ

ਫਿਰੋਜ਼ਪੁਰ,4 ਅਗਸਤ (ਸੁਖਵਿੰਦਰ ਸਿੰਘ)-ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਹਰ ਬੂਥ ਕਾਂਗਰਸ ਮਜਬੂਤ ਮੁਹਿਮ ਦੀ ਮਹਾਂ ਰੈਲੀ ਵਿਚ ਪਹੁੰਚੇ ਕਾਂਗਰਸ ਦੇ ਪੰਜਾਬ ਪ੍ਰਦੇਸ਼ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਰਮਿੰਦਰ ਸਿੰਘ ਰਾਜਾ ਵੜਿੰਗ ਦਾ ਨਿੱਘਾ ਸਵਾਗਤ ਕੀਤਾ ਅਤੇ ਪਰਮਿੰਦਰ ਸਿੰਘ ਪਿੰਕੀ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਪੰਜਾਬ ਵਿਚ ਕਾਂਗਰਸ ਦੇ ਵਰਕਰਾਂ ਵਿਚ ਬਹੁਤ ਉਤਸ਼ਾਹ ਹੈ ਅਤੇ ਲੋਕ ਸੂਬੇ ਵਿਚ ਬਦਲਾਅ ਚਾਹੁੰਦੇ ਉਨ੍ਹਾਂ ਦਾ ਦਾਅਵਾ ਕੀਤਾ ਹੈ ਕਿ ਮੌਜੂਦਾ ਸਰਕਾਰ ਲੋਕਾਂ ਦੀ ਉਮੀਦਾਂ ’ਤੇ ਖਰੀ ਨਹੀਂ ਉਤਰੀ ਅਤੇ ਵਿਕਾਸ ਦੇ ਕਈ ਕੰਮ ਪ੍ਰਭਾਵਿਤ ਹੋਏ ਹਨ। ਪਿੰਕੀ ਨੇ ਕਿਸਾਨ ਅੰਦੋਲਨ ਨੌਜਵਾਨਾਂ ਅਤੇ ਹੋਰ ਜਨਤਕ ਮੁੱਦਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਨੂੰ ਹੋਰ ਮਜਬੂਤ ਬਣਾਉਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 05-08-2026
ਫਿਰੋਜ਼ਪੁਰ,4 ਅਗਸਤ (ਸੁਖਵਿੰਦਰ ਸਿੰਘ)-ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਹਰ ਬੂਥ ਕਾਂਗਰਸ ਮਜਬੂਤ ਮੁਹਿਮ ਦੀ ਮਹਾਂ ਰੈਲੀ ਵਿਚ ਪਹੁੰਚੇ ਕਾਂਗਰਸ ਦੇ ਪੰਜਾਬ ਪ੍ਰਦੇਸ਼ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਰਮਿੰਦਰ ਸਿੰਘ ਰਾਜਾ ਵੜਿੰਗ ਦਾ ਨਿੱਘਾ ਸਵਾਗਤ ਕੀਤਾ ਅਤੇ ਪਰਮਿੰਦਰ ਸਿੰਘ ਪਿੰਕੀ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਪੰਜਾਬ ਵਿਚ ਕਾਂਗਰਸ ਦੇ ਵਰਕਰਾਂ ਵਿਚ ਬਹੁਤ ਉਤਸ਼ਾਹ ਹੈ ਅਤੇ ਲੋਕ ਸੂਬੇ ਵਿਚ ਬਦਲਾਅ ਚਾਹੁੰਦੇ ਉਨ੍ਹਾਂ ਦਾ ਦਾਅਵਾ ਕੀਤਾ ਹੈ ਕਿ ਮੌਜੂਦਾ ਸਰਕਾਰ ਲੋਕਾਂ ਦੀ ਉਮੀਦਾਂ ’ਤੇ ਖਰੀ ਨਹੀਂ ਉਤਰੀ ਅਤੇ ਵਿਕਾਸ ਦੇ ਕਈ ਕੰਮ ਪ੍ਰਭਾਵਿਤ ਹੋਏ ਹਨ। ਪਿੰਕੀ ਨੇ ਕਿਸਾਨ ਅੰਦੋਲਨ ਨੌਜਵਾਨਾਂ ਅਤੇ ਹੋਰ ਜਨਤਕ ਮੁੱਦਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਨੂੰ ਹੋਰ ਮਜਬੂਤ ਬਣਾਉਣਾ ਚਾਹੀਦਾ ਹੈ। ਉਨ੍ਹਾਂ ਬਿਹਾਰ ਅਤੇ ਹੋਰ ਰਾਜਾਂ ਦੀ ਰਾਜਨੀਤੀ ਦਾ ਹਵਾਲਾ ਦਿੰਦਿਆਂ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਦੀ ਬਿਹਤਰ ਕਾਰਗੁਜ਼ਾਰੀ ਦੀ ਉਮੀਦ ਜਤਾਈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਹਰ ਹਲਕੇ ਅਤੇ ਹਰ ਬੂਥ ਪੱਧਰ ’ਤੇ ਸੰਗਠਨ ਨੂੰ ਮਜਬੂਤ ਕਰਨਾ ਸਮੇਂ ਦੀ ਲੋੜ ਹੈ ਆਪਣੇ ਸੰਬੋਧਨ ਦੇ ਅੰਤ ਵਿਚ ਉਨ੍ਹਾਂ ਸਾਰੇ ਵਰਕਰਾਂ ਨੂੰ ਇਕੱਠੇ ਹੋ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਪੀ. ਏ. ਯੂ.-ਕੇ.ਵੀ.ਕੇ. ਫ਼ਿਰੋਜ਼ਪੁਰ ਵਿਖੇ ਸਾਬਣ ਅਤੇ ਸਫ਼ਾਈ ਪਦਾਰਥ ਬਣਾਉਣ ਸੰਬੰਧੀ ਕਿੱਤਾ ਮੁਖੀ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਾਜ਼ੀਦਪੁਰ ਵਿਖੇ ਸਾਇੰਸ ਪ੍ਰਦਰਸ਼ਨੀ ਨੇ ਖਿੱਚਿਆ ਸਭ ਦਾ ਧਿਆਨ ਵਿਦਿਆਰਥੀਆਂ ਨੇ ਵਿਗਿ...
Ad Position 24
No active advertisement