05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਿਹਤ ਵਿਭਾਗ ਨੇ ਸੁਰ ਸਿੰਘ ਵਾਲਾ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਕੈਂਪ ਲਗਾਇਆ

ਕੁੱਲਗੜ੍ਹੀ, 5 ਅਗਸਤ (ਸੁਖਜਿੰਦਰ ਸਿੰਘ ਸੰਧੂ)-ਸਿਹਤ ਵਿਭਾਗ ਪੰਜਾਬ ਵਲੋਂ ਸੂਬੇ ਭਰ ਦੇ ਹਸਪਤਾਲਾਂ ਵਿਚ ਮਨਾਏ ਜਾ ਰਹੇ ਵਿਸ਼ਵ ਸਤਨਪਾਨ ਹਫ਼ਤੇ ਦੀ ਲੜੀ ਤਹਿਤ ਕਮਿਊਨਿਟੀ ਹੈਲਥ ਸੈਂਟਰ ਸੁਰ ਸਿੰਘ ਵਾਲਾ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 06-08-2026
ਕੁੱਲਗੜ੍ਹੀ, 5 ਅਗਸਤ (ਸੁਖਜਿੰਦਰ ਸਿੰਘ ਸੰਧੂ)-ਸਿਹਤ ਵਿਭਾਗ ਪੰਜਾਬ ਵਲੋਂ ਸੂਬੇ ਭਰ ਦੇ ਹਸਪਤਾਲਾਂ ਵਿਚ ਮਨਾਏ ਜਾ ਰਹੇ ਵਿਸ਼ਵ ਸਤਨਪਾਨ ਹਫ਼ਤੇ ਦੀ ਲੜੀ ਤਹਿਤ ਕਮਿਊਨਿਟੀ ਹੈਲਥ ਸੈਂਟਰ ਸੁਰ ਸਿੰਘ ਵਾਲਾ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ.ਰਜਨੀਸ਼ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੱਗੇ ਇਸ ਕੈਂਪ ਵਿਚ ਔਰਤਾਂ ਨੂੰ ਬੱਚਿਆਂ ਦੀ ਚੰਗੇਰੀ ਸਿਹਤ ਲਈ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਰਾਜਵਿੰਦਰ ਕੌਰ ਐਮ.ਪੀ.ਐਚ.ਡਬਲਯੂ , ਭਰਪੂਰ ਕੌਰ ਆਂਗਣਵਾੜੀ ਵਰਕਰ , ਗੁਰਚਰਨ ਸਿੰਘ ਐਮ ਪੀ ਐਚ ਡਬਲਿਊ , ਜਸਵਿੰਦਰ ਕੌਰ ਅਤੇ ਅਮਰਜੀਤ ਕੌਰ ਆਦਿ ਨੇ ਹਾਜ਼ਰ ਲੋਕਾਂ ਨੂੰ ਸਤਨਪਾਨ ਦੇ ਫ਼ਾਇਦਿਆਂ ਬਾਰੇ ਜਾਗਰੂਕ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਅੰਦਰ ਗਨੀਵ ਕੌਰ ਮਜੀਠੀਆ ਨਾਲ ਕਥਿਤ ਦੁਰਵਿਵਹਾਰ ਦੀ ਅਕਾਲੀ ਆਗੂਆਂ ਵਲੋਂ ਨਿੰਦਾ ਅਗਲੀ ਖ਼ਬਰ ਇਕ ਪੇੜ ਮਾਂ ਦੇ ਨਾਂਅ ਮੁਹਿੰਮ ਤਹਿਤ ਪੈਰਾਡਾਈਜ਼ ਸਕੂਲ ਦੇ ਬੱਚਿਆਂ ਨੇ ਬੂਟੇ ਲਗਾਏ
Ad Position 24
No active advertisement