06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਵਿਧਾਨ ਸਭਾ ਅੰਦਰ ਗਨੀਵ ਕੌਰ ਮਜੀਠੀਆ ਨਾਲ ਕਥਿਤ ਦੁਰਵਿਵਹਾਰ ਦੀ ਅਕਾਲੀ ਆਗੂਆਂ ਵਲੋਂ ਨਿੰਦਾ

ਫ਼ਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ, ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਇੰਚਾਰਜ ਸੁਖਪਾਲ ਸਿੰਘ ਨੰਨੂ, ਪਾਰਟੀ ਦੇ ਬੁਲਾਰੇ ਦਿਲਬਾਗ ਸਿੰਘ ਵਿਰਕ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਨੇ ਇਕ ਸਾਂਝੇ ਬਿਆਨ ਰਾਹੀਂ ਪੰਜਾਬ ਵਿਧਾਨ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਨਾਲ ਹੋਏ ਕਥਿਤ ਦੁਰਵਿਵਹਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਲੋਕਤੰਤਰੀ ਮਰਿਆਦਾਵਾਂ ਅਤੇ ਨਾਰੀ ਸਨਮਾਨ ਦੇ ਵਿਰੁੱਧ ਕਰਾਰ ਦਿੱਤਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਗਨੀਵ ਕੌਰ ਮਜੀਠੀਆ ਨੇ ਸਿਰਫ਼ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਦਿੱਤੇ ਗਏ ਕਥਿਤ ਬਿਆਨ ਦਾ ਵਿਰੋਧ ਕੀਤਾ ਸੀ।

Ad Position 21
No active advertisement
ਅਜੀਤ ਡੈਸਕ 06-08-2026
ਫ਼ਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ, ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਇੰਚਾਰਜ ਸੁਖਪਾਲ ਸਿੰਘ ਨੰਨੂ, ਪਾਰਟੀ ਦੇ ਬੁਲਾਰੇ ਦਿਲਬਾਗ ਸਿੰਘ ਵਿਰਕ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਨੇ ਇਕ ਸਾਂਝੇ ਬਿਆਨ ਰਾਹੀਂ ਪੰਜਾਬ ਵਿਧਾਨ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਨਾਲ ਹੋਏ ਕਥਿਤ ਦੁਰਵਿਵਹਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਲੋਕਤੰਤਰੀ ਮਰਿਆਦਾਵਾਂ ਅਤੇ ਨਾਰੀ ਸਨਮਾਨ ਦੇ ਵਿਰੁੱਧ ਕਰਾਰ ਦਿੱਤਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਗਨੀਵ ਕੌਰ ਮਜੀਠੀਆ ਨੇ ਸਿਰਫ਼ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਦਿੱਤੇ ਗਏ ਕਥਿਤ ਬਿਆਨ ਦਾ ਵਿਰੋਧ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਦੇ ਜਵਾਬ ਵਿਚ ’ਆਪ’ ਦੇ ਕੁਝ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਉਨ੍ਹਾਂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਅਤੇ ਧਮਕੀ ਭਰਿਆ ਵਿਵਹਾਰ ਕੀਤਾ ਗਿਆ। ਜੋ ਕਿਸੇ ਵੀ ਲੋਕਤੰਤਰੀ ਪ੍ਰਣਾਲੀ ਵਿਚ ਸਵੀਕਾਰਯੋਗ ਨਹੀਂ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਵਾਸੀ ਲੱਖਾਂ ਰੁਪਏ ਦੀ ਸਾਈਬਰ ਠੱਗੀ ਦਾ ਸ਼ਿਕਾਰ ਪੰਜ ਟਰਾਂਜ਼ੈਕਸ਼ਨਾਂ ਰਾਹੀਂ ਬੈਂਕ ਖਾਤੇ ’ਚੋਂ 7.16 ਲੱਖ ਰੁਪਏ... ਅਗਲੀ ਖ਼ਬਰ ਸਿਹਤ ਵਿਭਾਗ ਨੇ ਸੁਰ ਸਿੰਘ ਵਾਲਾ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਕੈਂਪ ਲਗਾਇਆ
Ad Position 24
No active advertisement