06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਭੁਪੇਸ਼ ਬਘੇਲ ਤੋਂ ਕੁਲਬੀਰ ਸਿੰਘ ਜ਼ੀਰਾ ਨੇ ਦਿੱਗਜਾਂ ਦੇ ਮੁਕਾਬਲੇ ਦਿੱਗਜਾਂ ਨੂੰ ਟਿਕਟਾਂ ਦੇਣ ਦੀ ਕੀਤੀ ਮੰਗ ਚਰਨਜੀਤ ਸਿੰਘ ਚੰਨੀ ਨੂੰ ਭਗਵੰਤ ਮਾਨ ਦੇ ਮੁਕਾਬਲੇ ਚੋਣ ਮੈਦਾਨ ’ਚ ਉਤਾਰਿਆ ਜਾਵੇ-ਕੁਲਬੀਰ ਸਿੰਘ ਜ਼ੀਰਾ

ਜ਼ੀਰਾ,5 ਅਗਸਤ (ਰਜਨੀਸ਼ ਕਥੂਰੀਆ)-ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਪੰਜਾਬ ਕਾਂਗਰਸ ਦੇ ਚੱਲ ਰਹੇ ਆਪਸੀ ਕਾਟੋ-ਕਲੇਸ਼ ਦੇ ਵਿਚਾਲੇ ਪੰਜਾਬ ਇੰਚ. ਭੁਪੇਸ਼ ਬਘੇਲ ਤੋਂ ਪੰਜਾਬ ਵਿਧਾਨ ਸਭਾ ਦੀਆਂ ਆ ਰਹੀਆਂ ਚੋਣਾਂ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਦਿੱਗਜਾਂ ਦੇ ਮੁਕਾਬਲੇ ਕਾਂਗਰਸ ਪਾਰਟੀ ਦੇ ਦਿੱਗਜਾਂ ਨੂੰ ਟਿਕਟਾਂ ਦੇ ਕੇ ਚੋਣ ਮੈਦਾਨ ਵਿਚ ਉਤਾਰਨ ਦੀ ਮੰਗ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 06-08-2026
ਜ਼ੀਰਾ,5 ਅਗਸਤ (ਰਜਨੀਸ਼ ਕਥੂਰੀਆ)-ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਪੰਜਾਬ ਕਾਂਗਰਸ ਦੇ ਚੱਲ ਰਹੇ ਆਪਸੀ ਕਾਟੋ-ਕਲੇਸ਼ ਦੇ ਵਿਚਾਲੇ ਪੰਜਾਬ ਇੰਚ.ਭੁਪੇਸ਼ ਬਘੇਲ ਤੋਂ ਪੰਜਾਬ ਵਿਧਾਨ ਸਭਾ ਦੀਆਂ ਆ ਰਹੀਆਂ ਚੋਣਾਂ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਦਿੱਗਜਾਂ ਦੇ ਮੁਕਾਬਲੇ ਕਾਂਗਰਸ ਪਾਰਟੀ ਦੇ ਦਿੱਗਜਾਂ ਨੂੰ ਟਿਕਟਾਂ ਦੇ ਕੇ ਚੋਣ ਮੈਦਾਨ ਵਿਚ ਉਤਾਰਨ ਦੀ ਮੰਗ ਕੀਤੀ ਹੈ। ਕੁਲਬੀਰ ਸਿੰਘ ਜ਼ੀਰਾ ਨੇ ਕਾਂਗਰਸ ਹਾਈਕਮਾਂਡਨ ਤੋਂ ਮੰਗ ਕੀਤੀ ਕਿ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮੁਕਾਬਲੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਖਿਲਾਫ ਝੰਡਾ ਚੁੱਕ ਕੇ ਪ੍ਰਧਾਨਗੀ ਦੀ ਲੜਾਈ ਲੜ ਰਹੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦੇ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਦੇ ਮੁਕਾਬਲੇ ਚੋਣ ਲੜਾਉਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਕੁਲਬੀਰ ਸਿੰਘ ਜ਼ੀਰਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮੁਕਾਬਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਮੁਕਾਬਲੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਦੇ ਮੁਕਾਬਲੇ ਸਾਬਕਾ ਉਪ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੂੰ ਟਿਕਟਾਂ ਦੇ ਕੇ ਚੋਣ ਮੈਦਾਨ ਵਿਚ ਉਤਾਰਨ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ 40 ਸਾਲਾਂ ਤੋਂ ਵੱਸਦੇ ਦੁਕਾਨਦਾਰਾਂ ਨੂੰ ਨਾ ਉਜਾੜਿਆ ਜਾਵੇ-ਦੁਕਾਨਦਾਰ ਨਹਿਰ ’ਚ ਛਾਲ ਮਾਰਨ ਵਾਲੇ ਕਈ ਲੋਕਾਂ ਦੀਆਂ ਜਾਨਾਂ... ਅਗਲੀ ਖ਼ਬਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦਾ 7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ’ਚ ਦਿੱਤਾ ਜਾਵੇਗਾ ਕਰਾਰਾ ਜਵਾਬ-ਲੂਥਰਾ, ਅੱਤਰੀ ਫ਼ਿਰੋਜ਼...
Ad Position 24
No active advertisement