06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸ਼ਹਿਰ ਅੰਦਰ ਟਾਹਲੀ ਮੁਹੱਲਾ, ਡਾ.ਮਦਨ ਮੋਹਨ ਚੌਕ ਅਤੇ ਆਸ-ਪਾਸ ਦੇ ਇਲਾਕਿਆਂ ’ਚ ਗੰਦੇ ਪਾਣੀ ਦੀ ਨਿਕਾਸੀ ਹੋਈ ਠੱਪ ਡੇਂਗੂ ਮੱਛਰਾਂ ਦਾ ਵਧਿਆ ਪ੍ਰਕੋਪ ਅਤੇ ਬਿਮਾਰੀਆਂ ਫੈਲਣ ਦਾ ਵਧਿਆ ਖ਼ਤਰਾ

ਫ਼ਿਰੋਜ਼ਪੁਰ, 5 ਅਗਸਤ (ਕੁਲਬੀਰ ਸਿੰਘ ਸੋਢੀ)-ਸ਼ਹਿਰ ਦੇ ਵਾਰਡ ਨੰਬਰ 17 ਅਧੀਨ ਟਾਹਲੀ ਮੁਹੱਲਾ, ਡਾ. ਮਦਨ ਮੋਹਨ ਚੌਂਕ ਅਤੇ ਇਸ ਨਾਲ ਲੱਗਦੇ ਇਲਾਕਿਆਂ ’ਚ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਪ੍ਰਣਾਲੀ ਠੱਪ ਹੋਣ ਕਾਰਨ ਲੋਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।

Ad Position 21
No active advertisement
ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਖੜ੍ਹੇ ਪਾਣੀ ਵਿਚ ਪੈਦਾ ਹੋ ਰਿਹਾ ਮੱਛਰ ਅਤੇ ਲੱਗੇ ਗੰਦਗੀ ਦੇ ਢੇਰਾਂ ਦੀ ਫੋਟੋ। ਅਜੀਤ ਤਸਵੀਰ 06-08-2026
ਫ਼ਿਰੋਜ਼ਪੁਰ, 5 ਅਗਸਤ (ਕੁਲਬੀਰ ਸਿੰਘ ਸੋਢੀ)-ਸ਼ਹਿਰ ਦੇ ਵਾਰਡ ਨੰਬਰ 17 ਅਧੀਨ ਟਾਹਲੀ ਮੁਹੱਲਾ, ਡਾ.ਮਦਨ ਮੋਹਨ ਚੌਂਕ ਅਤੇ ਇਸ ਨਾਲ ਲੱਗਦੇ ਇਲਾਕਿਆਂ ’ਚ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਪ੍ਰਣਾਲੀ ਠੱਪ ਹੋਣ ਕਾਰਨ ਲੋਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਸਥਾਨਕ ਵਸਨੀਕਾਂ ਦਾ ਦੋਸ਼ ਹੈ ਕਿ ਡਰੇਨੇਜ ਸਿਸਟਮ ਜਾਮ ਹੋਣ ਕਰਕੇ ਬਰਸਾਤ ਦਾ ਪਾਣੀ ਕਈ ਦਿਨਾਂ ਤੱਕ ਸੜਕਾਂ ਅਤੇ ਚੌਕ ’ਚ ਖੜ੍ਹਾ ਰਹਿੰਦਾ ਹੈ, ਜਿਸ ਨਾਲ ਇਲਾਕੇ ਵਿਚ ਬਦਬੂ ਫੈਲ ਰਹੀ ਹੈ ਅਤੇ ਮੱਛਰਾਂ ਦੀ ਗਿਣਤੀ ’ਚ ਭਾਰੀ ਵਾਧਾ ਹੋ ਗਿਆ ਹੈ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਪ੍ਰਭਾਵਿਤ ਸਥਾਨ ਦੇ ਆਲੇ-ਦੁਆਲੇ ਦੁਕਾਨਾਂ ਅਤੇ ਰਿਹਾਇਸ਼ੀ ਮਕਾਨ ਹਨ, ਜਿਸ ਕਾਰਨ ਹਰ ਰੋਜ਼ ਸੈਂਕੜੇ ਲੋਕਾਂ ਨੂੰ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਡਾ.ਮਦਨ ਮੋਹਨ ਚੌਂਕ, ਪੋਸਟ ਆਫ਼ਿਸ ਰੋਡ, ਦਿੱਲੀ ਗੇਟ, ਮੋਰੀ ਗੇਟ ਅਤੇ ਲੋਹਾਰਾ ਬਾਜ਼ਾਰ ਨੂੰ ਜੋੜਨ ਵਾਲੇ ਇਸ ਮੁੱਖ ਰਸਤੇ ’ਤੇ ਪਾਣੀ ਖੜ੍ਹਾ ਰਹਿਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਇਲਾਕਾ ਵਾਸੀਆਂ ਨੇ ਚਿੰਤਾ ਜ਼ਾਹਿਰ ਕੀਤੀ ਕਿ ਜੇਕਰ ਸਮੇਂ ਸਿਰ ਸਫ਼ਾਈ ਅਤੇ ਫੌਗਿੰਗ ਨਾ ਕਰਵਾਈ ਗਈ ਤਾਂ ਡੇਂਗੂ, ਮਲੇਰੀਆ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਫੈਲਣ ਦਾ ਗੰਭੀਰ ਖ਼ਤਰਾ ਬਣ ਸਕਦਾ ਹੈ। ਨਿਵਾਸੀਆਂ ਨੇ ਦੋਸ਼ ਲਾਇਆ ਕਿ ਕਈ ਵਾਰ ਸ਼ਿਕਾਇਤਾਂ ਦੇਣ ਦੇ ਬਾਵਜੂਦ ਸਮੱਸਿਆ ਦਾ ਪੱਕਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਵਾਰਡ ਨੰਬਰ 17 ਦੀ ਮਹਿਲਾ ਕੌਂਸਲਰ ਅਤੇ ਨਗਰ ਕੌਂਸਲ ਦੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਾਮ ਡਰੇਨੇਜ ਸਿਸਟਮ ਨੂੰ ਤੁਰੰਤ ਸਾਫ਼ ਕਰਵਾਇਆ ਜਾਵੇ, ਖੜ੍ਹੇ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਜਾਵੇ ਅਤੇ ਇਲਾਕੇ ਵਿਚ ਫੌਗਿੰਗ ਅਤੇ ਸਫ਼ਾਈ ਮੁਹਿੰਮ ਚਲਾ ਕੇ ਲੋਕਾਂ ਨੂੰ ਸੰਭਾਵਿਤ ਬਿਮਾਰੀਆਂ ਤੋਂ ਬਚਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਖੇਤਰਪਾਲ ਮੰਦਰ ’ਚ ਕਰਵਾਇਆ ਮਹਾਂਮਾਈ ਦਾ ਸਾਲਾਨਾ ਜਾਗਰਣ ਅਗਲੀ ਖ਼ਬਰ ਫ਼ਿਰੋਜ਼ਪੁਰ ’ਚ ਕਾਂਗਰਸ ਦੇ ਸ਼ਕਤੀ ਪ੍ਰਦਰਸ਼ਨ ਨੇ ਵਰਕਰਾਂ ’ਚ ਭਰਿਆ ਨਵਾਂ ਜੋਸ਼-ਗੁਰਭੇਜ ਸਿੰਘ ਟਿੱਬੀ
Ad Position 24
No active advertisement