06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ

ਗੁਰੂਹਰਸਹਾਏ, 5 ਅਗਸਤ (ਕਪਿਲ ਕੰਧਾਰੀ)-ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸਿੀਏਸ਼ਨ, ਬਲਾਕ ਗੁਰੂਹਰਸਹਾਏ ਦੀ ਮੀਟਿੰਗ ਸਥਾਨਕ ਰੇਲਵੇ ਪਾਰਕ ਵਿਖੇ ਪ੍ਰਧਾਨ ਰਵਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ।

Ad Position 21
No active advertisement
ਅਜੀਤ ਡੈਸਕ 06-08-2026
ਗੁਰੂਹਰਸਹਾਏ, 5 ਅਗਸਤ (ਕਪਿਲ ਕੰਧਾਰੀ)-ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸਿੀਏਸ਼ਨ, ਬਲਾਕ ਗੁਰੂਹਰਸਹਾਏ ਦੀ ਮੀਟਿੰਗ ਸਥਾਨਕ ਰੇਲਵੇ ਪਾਰਕ ਵਿਖੇ ਪ੍ਰਧਾਨ ਰਵਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ । ਮੀਟਿੰਗ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਡੀ.ਏ. ਸਬੰਧੀ ਦਿੱਤੇ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਤੋਂ ਇਸ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਜਥੇਬੰਦੀ ਵਲੋਂ 7 ਅਗਸਤ ਨੂੰ ਚੰਡੀਗੜ੍ਹ ਦੇ ਸੈਕਟਰ-39 ਵਿਖੇ ਦਿੱਤੇ ਜਾਣ ਵਾਲੇ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਵੀ ਕੀਤਾ ਗਿਆ। ਇਸ ਮੌਕੇ ਜਨਰਲ ਸਕੱਤਰ ਸ਼ੇਰਾਂ ਰਾਮ ਜੋਸਨ, ਮਹਿੰਦਰ ਪਾਲ, ਬਲਵੀਰ ਸਿੰਘ, ਪ੍ਰੀਤਮ ਸਿੰਘ, ਹਰਪ੍ਰੀਤ ਸਿੰਘ ਸੋਢੀ ਅਤੇ ਕੈਸ਼ੀਅਰ ਸਿੰਦਰਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਪ੍ਰਤੀ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸ ਕਾਰਨ ਪੈਨਸ਼ਨਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ’ਤੇ ਸਕਾਰਾਤਮਿਕ ਫ਼ੈਸਲਾ ਨਾ ਲਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮੀਟਿੰਗ ਦੇ ਅੰਤ ਵਿਚ ਪੈਨਸ਼ਨਰ ਜਥੇਬੰਦੀ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਗਟ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਇੰਡਕਸ਼ਨ ਪ੍ਰੋਗਰਾਮ-2026 ਤਹਿਤ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ’ਚ ਫਲਦਾਰ ਬੂਟੇ ਲਗਾਏ ਅਗਲੀ ਖ਼ਬਰ 59 ਵਾਂ ਸਾਲਾਨਾ ਝੰਡਾ ਸ਼ੋਭਾ ਯਾਤਰਾ ਭਲਕੇ ਅਤੇ ਵਿਸ਼ਾਲ ਭਗਵਤੀ ਜਾਗਰਣ 8 ਨੂੰ
Ad Position 24
No active advertisement