06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਇੰਡਕਸ਼ਨ ਪ੍ਰੋਗਰਾਮ-2026 ਤਹਿਤ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ’ਚ ਫਲਦਾਰ ਬੂਟੇ ਲਗਾਏ

ਫ਼ਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਲੋਂ ‘ਇੰਡਕਸ਼ਨ ਪ੍ਰੋਗਰਾਮ-2026’ ਤਹਿਤ ਵਾਤਾਵਰਨ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਰੁੱਖ ਲਗਾਉਣ ਮੁਹਿੰਮ ਚਲਾਈ ਗਈ। ਜ਼ਿਲ੍ਹਾ ਯੁਵਕ ਸੇਵਾਵਾਂ ਵਿਭਾਗ ਦੀ ਅਗਵਾਈ ਹੇਠ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬ ਅਤੇ ਈਕੋ-ਫਰੈਂਡਲੀ ਗਰੁੱਪ ਦੇ ਸਹਿਯੋਗ ਨਾਲ ਆਯੋਜਿਤ ਇਸ ਮੁਹਿੰਮ ਵਿਚ ਪਹਿਲੇ ਸਾਲ ਦੇ ਵਿਦਿਆਰਥੀਆਂ, ਅਧਿਆਪਕਾਂ, ਅਧਿਕਾਰੀਆਂ ਅਤੇ ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਇੰਡਕਸ਼ਨ ਪ੍ਰੋਗਰਾਮ ਤਹਿਤ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਫਲਦਾਰ ਬੂਟੇ ਲਗਾਉਂਦੇ ਉਪ ਕੁਲਪਤੀ ਡਾ.ਸੁਰੇਸ਼ ਕੁਮਾਰ ਸ਼ਰਮਾ, ਬੀਬੀ ਭੁਪਿੰਦਰ ਕੌਰ ਅਤੇ ਹੋਰ। ਅਜੀਤ ਤਸਵੀਰ 06-08-2026
ਫ਼ਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਲੋਂ ‘ਇੰਡਕਸ਼ਨ ਪ੍ਰੋਗਰਾਮ-2026’ ਤਹਿਤ ਵਾਤਾਵਰਨ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਰੁੱਖ ਲਗਾਉਣ ਮੁਹਿੰਮ ਚਲਾਈ ਗਈ। ਜ਼ਿਲ੍ਹਾ ਯੁਵਕ ਸੇਵਾਵਾਂ ਵਿਭਾਗ ਦੀ ਅਗਵਾਈ ਹੇਠ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬ ਅਤੇ ਈਕੋ-ਫਰੈਂਡਲੀ ਗਰੁੱਪ ਦੇ ਸਹਿਯੋਗ ਨਾਲ ਆਯੋਜਿਤ ਇਸ ਮੁਹਿੰਮ ਵਿਚ ਪਹਿਲੇ ਸਾਲ ਦੇ ਵਿਦਿਆਰਥੀਆਂ, ਅਧਿਆਪਕਾਂ, ਅਧਿਕਾਰੀਆਂ ਅਤੇ ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਹਿੰਮ ਦੌਰਾਨ ਯੂਨੀਵਰਸਿਟੀ ਕੈਂਪਸ ਵਿਚ 100 ਫਲਦਾਰ ਬੂਟੇ ਲਗਾਏ ਗਏ। ਇਹ ਬੂਟੇ ਲਾਇਨਜ਼ ਕਲੱਬ ਫ਼ਿਰੋਜ਼ਪੁਰ ਸਤਲੁਜ ਅਤੇ ਜੰਗਲਾਤ ਵਿਭਾਗ ਫ਼ਿਰੋਜ਼ਪੁਰ ਵਲੋਂ ਮੁਹੱਈਆ ਕਰਵਾਏ ਗਏ। ਇਸ ਮੌਕੇ ਲਾਇਨਜ਼ ਕਲੱਬ ਵਲੋਂ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ। ਲਗਾਏ ਗਏ ਬੂਟਿਆਂ ਦਾ ਉਦੇਸ਼ ਕੈਂਪਸ ਵਿਚ ਹਰਿਆਵਲ ਵਧਾਉਣ ਦੇ ਨਾਲ-ਨਾਲ ਜੈਵ ਵਿਭਿੰਨਤਾ ਅਤੇ ਵਾਤਾਵਰਣਕ ਸੰਤੁਲਨ ਨੂੰ ਮਜ਼ਬੂਤ ਕਰਨਾ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਉਪ-ਕੁਲਪਤੀ ਪ੍ਰੋ. ਸੁਰੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਰੁੱਖ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਹਰ ਵਿਦਿਆਰਥੀ ਨੂੰ ਵਾਤਾਵਰਨ ਸੁਰੱਖਿਆ ਲਈ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਵਾਤਾਵਰਨ ਸੰਭਾਲ ਨਾਲ ਜੁੜੀਆਂ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਆਪ ਦੀ ਪੰਜਾਬ ਮਹਿਲਾ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਕੌਰ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਯੂਨੀਵਰਸਿਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਨੌਜਵਾਨਾਂ ਨੂੰ ਕੁਦਰਤ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਰਜਿਸਟਰਾਰ ਪ੍ਰੋ. ਰਾਜੀਵ ਅਰੋੜਾ ਨੇ ਲਾਇਨਜ਼ ਕਲੱਬ ਫ਼ਿਰੋਜ਼ਪੁਰ ਸਤਲੁਜ, ਜੰਗਲਾਤ ਵਿਭਾਗ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਾਲੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਗੁਰਜੀਵਨ ਸਿੰਘ, ਗੁਰਪ੍ਰੀਤ ਸਿੰਘ ਅਤੇ ਈਕੋ-ਫਰੈਂਡਲੀ ਗਰੁੱਪ ਦੇ ਇੰਚਾਰਜ ਜਗਮੀਤ ਸਿੰਘ ਦੇ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਭਵਿੱਖ ਵਿਚ ਵੀ ਵਾਤਾਵਰਨ ਸੁਰੱਖਿਆ ਲਈ ਅਜਿਹੇ ਉਪਰਾਲੇ ਜਾਰੀ ਰੱਖੇਗੀ।
Ad Position 22
No active advertisement
ਪਿਛਲੀ ਖ਼ਬਰ ਨਿਊ ਸੋਡੀ ਟੈਂਟ ਹਾਊਸ ਵਲੋਂ 21 ਲੋੜਵੰਦ ਲੜਕੀਆਂ ਦੇ ਕੰਨਿਆਦਾਨ ਸਮਾਗਮਾਂ ਦੀ ਸ਼ੁਰੂਆਤ, 51 ਪ੍ਰਕਾਰ ਦੇ ਲੰਗਰ ਦੀ ਸੇਵਾ ਅਗਲੀ ਖ਼ਬਰ ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ
Ad Position 24
No active advertisement