ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਕਰਮਚਾਰੀਆਂ ਦੇ ਬਕਾਇਆ ਮਹਿੰਗਾਈ ਭੱਤੇ ਸੰਬੰਧੀ ਦਿੱਤਾ ਫ਼ੈਸਲਾ ਇਤਿਹਾਸਕ- ਸੁਰਿੰਦਰ ਬੱਬੂ
ਮੁੱਦਕੀ, 5 ਅਗਸਤ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਰਮਚਾਰੀਆਂ ਦੇ ਬਕਾਇਆ ਮਹਿੰਗਾਈ ਭੱਤੇ (ਡੀ. ਏ.)
ਮੁੱਦਕੀ, 5 ਅਗਸਤ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਰਮਚਾਰੀਆਂ ਦੇ ਬਕਾਇਆ ਮਹਿੰਗਾਈ ਭੱਤੇ (ਡੀ.ਏ.) ਸਬੰਧੀ ਦਿੱਤਾ ਗਿਆ ਫ਼ੈਸਲਾ ਇਤਿਹਾਸਕ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀ ਰਾਖੀ ਕਰਨ ’ਚ ਅਸਫਲ ਰਹੀ ਹੈ ਅਤੇ ਹੁਣ ਉਸ ਨੂੰ ਅਦਾਲਤੀ ਨਿਰਦੇਸ਼ਾਂ ਦੀ ਪਾਲਣਾ ਕਰਨੀ ਹੀ ਪਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਹੜੀ ਕਿ ਆਪਣੀਆਂ ਮੁੱਢਲੀਆਂ ਜ਼ਿੰਮੇਵਾਰੀਆਂ ਤੋਂ ਵੀ ਭੱਜ ਰਹੀ ਹੈ। ਸੁਰਿੰਦਰ ਸਿੰਘ ਬੱਬੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਹਰ ਮੁਸ਼ਕਿਲ ਵੇਲੇ ਮੁਲਾਜ਼ਮ ਵਰਗ ਦੀ ਬਾਂਹ ਫੜੀ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਮੋਹਰੀ ਹੋ ਕੇ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ‘ਬਦਲਾਅ’ ਦਾ ਦਾਅਵਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹਰ ਵਰਗ ਖ਼ਾਸ ਕਰਕੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨਾਲ ਧੋਖਾ ਕੀਤਾ ਹੈ। ਸੁਰਿੰਦਰ ਬੱਬੂ ਨੇ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੀਆਂ ਠੋਥੀਆਂ ਅਤੇ ਖੋਖਲੀਆਂ ਗਰੰਟੀਆਂ ਦਾ ਸੱਚ ਪਛਾਣਨ ਅਤੇ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਦਾ ਸਾਥ ਦੇਣ ਤਾਂ ਜੋ ਸੂਬੇ ਵਿਚ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਬਣਦੇ ਹੱਕ ਸਮੇਂ ਸਿਰ ਮਿਲ ਸਕਣ।