06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਐਸ.ਡੀ.ਐਮ. ਹਰਦੀਪ ਸਿੰਘ ਨੇ ਕੀਤੀ ਸਮੀਖਿਆ ਮੀਟਿੰਗ

ਗੁਰੂਹਰਸਹਾਏ, 5 ਅਗਸਤ (ਕਪਿਲ ਕੰਧਾਰੀ)-15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਦੇ ਉਪ-ਮੰਡਲ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਐਸ. ਡੀ.

Ad Position 21
No active advertisement
ਅਜੀਤ ਡੈਸਕ 06-08-2026
ਗੁਰੂਹਰਸਹਾਏ, 5 ਅਗਸਤ (ਕਪਿਲ ਕੰਧਾਰੀ)-15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਦੇ ਉਪ-ਮੰਡਲ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਐਸ.ਡੀ.ਐਮ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਮਾਗਮ ਦੀਆਂ ਤਿਆਰੀਆਂ, ਸੁਰੱਖਿਆ ਪ੍ਰਬੰਧਾਂ, ਸਫ਼ਾਈ, ਟ੍ਰਰੈਫਿਕ ਵਿਵਸਥਾ, ਬਿਜਲੀ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਐਸ.ਡੀ.ਐਮ ਹਰਦੀਪ ਸਿੰਘ ਨੇ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਭਾਗ ਨਾਲ ਸਬੰਧਿਤ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮੇਂ ਸਿਰ ਨਿਭਾਉਣ, ਤਾਂ ਜੋ ਆਜ਼ਾਦੀ ਦਿਵਸ ਦਾ ਸਮਾਗਮ ਸ਼ਾਨਦਾਰ, ਸੁਚਾਰੂ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਨੂੰ ਯਕੀਨੀ ਬਣਾਉਣ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਨੂੰ ਉਨ੍ਹਾਂ ਦੀਆਂ ਡਿਊਟੀਆਂ ਅਤੇ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਇਆ ਗਿਆ। ਨਾਲ ਹੀ ਸਮਾਗਮ ਵਾਲੇ ਸਥਾਨ ’ਤੇ ਸੁਰੱਖਿਆ, ਟ੍ਰਰੈਫਿਕ ਪ੍ਰਬੰਧ, ਸਫ਼ਾਈ, ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਤਹਿਸੀਲਦਾਰ ਸੁਖਬੀਰ ਕੌਰ, ਨਾਇਬ ਤਹਿਸੀਲਦਾਰ ਰਮੇਸ਼ ਧਿੰਗੜਾ, ਡੀ.ਐਸ.ਪੀ ਤਜਿੰਦਰ ਪਾਲ ਸਿੰਘ, ਸੁਪਰਡੈਂਟ ਕੇਵਲ ਕ੍ਰਿਸ਼ਨ, ਜਗਸੀਰ ਸਿੰਘ, ਹੈਪੀ ਸ਼ਰਮਾ, ਜਸਵਿੰਦਰ ਸਿੰਘ (ਜੇ.ਈ., ਬਿਜਲੀ ਬੋਰਡ), ਬੀ.ਡੀ.ਪੀ.ਓ ਗੁਰੂਹਰਸਹਾਏ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 5 ਗ੍ਰਾਮ ਹੈਰੋਇਨ ਅਤੇ ਕੰਪਿਊਟਰ ਕੰਢੇ ਸਮੇਤ 2 ਮੁਲਜ਼ਮ ਕਾਬੂ ਅਗਲੀ ਖ਼ਬਰ ਧੜੇਬਾਜ਼ੀ ਖ਼ਤਮ ਕਰੋ, ਨਹੀਂ ਤਾਂ ਮੀਟਿੰਗਾਂ ਹੀ ਰੱਦ ਕਰ ਦਿਓ–ਭੁਪੇਸ਼ ਬਘੇਲ ਅੱਗੇ ਰਿੰਕੂ ਗਰੋਵਰ ਦੀ ਅਪੀਲ
Ad Position 24
No active advertisement