ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏ ਵਾਲਾ ਵਿਖੇ ਵਿਸ਼ਵ ਸਕਾਊਟ ਸਕਾਰਫ ਦਿਵਸ ਮਨਾਇਆ
ਤਲਵੰਡੀ ਭਾਈ, 5 ਅਗਸਤ (ਰਵਿੰਦਰ ਸਿੰਘ ਬਜਾਜ)- ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਦੀ ਇਕਾਈ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏ ਵਾਲਾ ਬਲਾਕ ਘੱਲ ਖੁਰਦ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਵਿਸ਼ਵ ਸਕਾਊਟ ਸਕਾਰਫ ਦਿਵਸ ਮਨਾਇਆ ਗਿਆ। ਇਸ ਸੰਬੰਧੀ ਕੱਬ ਮਾਸਟਰ ਜਸਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 1 ਅਗਸਤ ਨੂੰ ਸਕੂਲ ’ਚ ਵਿਸ਼ਵ ਸਕਾਊਟ ਸਕਾਰਫ ਦਿਵਸ ਮਨਾਇਆ ਗਿਆ।
ਤਲਵੰਡੀ ਭਾਈ, 5 ਅਗਸਤ (ਰਵਿੰਦਰ ਸਿੰਘ ਬਜਾਜ)- ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਦੀ ਇਕਾਈ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏ ਵਾਲਾ ਬਲਾਕ ਘੱਲ ਖੁਰਦ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਵਿਸ਼ਵ ਸਕਾਊਟ ਸਕਾਰਫ ਦਿਵਸ ਮਨਾਇਆ ਗਿਆ। ਇਸ ਸੰਬੰਧੀ ਕੱਬ ਮਾਸਟਰ ਜਸਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 1 ਅਗਸਤ ਨੂੰ ਸਕੂਲ ’ਚ ਵਿਸ਼ਵ ਸਕਾਊਟ ਸਕਾਰਫ ਦਿਵਸ ਮਨਾਇਆ ਗਿਆ। ਸਾਲ 2026 ਦੇ ਵਿਸ਼ਵ ਸਕਾਰਫ ਦਿਵਸ ਦਾ ਥੀਮ ਇਕ ਸਕਾਰਫ਼, ਇਕ ਵਾਅਦਾ, ਇਕ ਲਹਿਰ, ਜਿਸ ਤਹਿਤ ਸਕਾਊਟਿੰਗ ਲਹਿਰ ’ਚ ਨਵੇਂ ਸ਼ਾਮਿਲ ਹੋਏ ਵਿਦਿਆਰਥੀਆਂ ਨੂੰ ਸਕਾਰਫ ਪਹਿਨਾਉਣ ਦੀ ਰਸਮ ਅਦਾ ਕਰਕੇ ਸਕਾਊਟਿੰਗ ਲਹਿਰ ’ਚ ਸ਼ਾਮਿਲ ਕੀਤਾ ਗਿਆ। ਵਿਦਿਆਰਥੀਆਂ ਨੂੰ ਵਿਸ਼ਵ ਸਕਾਰਫ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਵਿਸ਼ਵ ਸਕਾਊਟ ਸਕਾਰਫ਼ ਦਿਵਸ ਵਿਸ਼ਵ ਪੱਧਰ ’ਤੇ ਮਨਾਇਆ ਜਾਂਦਾ ਹੈ। ਜਿਸ ਵਿਚ ਮੌਜੂਦਾ ਅਤੇ ਸਾਬਕਾ ਸਕਾਊਟ ਦੋਵੇਂ ਆਪਣੇ ਸਕਾਰਫ਼ ਪਹਿਨ ਕੇ ਹਿੱਸਾ ਲੈਂਦੇ ਹਨ। ਇਸ ਮੌਕੇ ਸਕੂਲ ਸਟਾਫ਼ ਅਤੇ ਕੱਬ-ਬੁਲਬੁਲ ਵਿਦਿਆਰਥੀਆਂ ਵਲੋਂ ਧਰਤੀ ਨੂੰ ਹਰਾ ਭਰਾ ਰੱਖਣ ਅਤੇ ਵਾਤਾਵਰਨ ਦੀ ਸੰਭਾਲ ਕਰਨ ਦਾ ਪ੍ਰਣ ਲਿਆ ਗਿਆ। ਇਸ ਮੌਕੇ ਸਕੂਲ ਮੁਖੀ ਪਰਮਜੀਤ ਕੌਰ, ਕੰਚਨ ਬਾਲਾ, ਸੁਖਮੰਦਰ ਸਿੰਘ, ਨਿਰਮਲ ਕੌਰ, ਮੀਨਾ, ਗੁਰਦੇਵ ਕੌਰ, ਸਰਵਜੀਤ ਕੌਰ ਹਾਜ਼ਰ ਸਨ।