06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪਿੰਡ ਬਾਜ਼ੀਦਪੁਰ ’ਚ ਲਗਾਇਆ ਮੁਫ਼ਤ ਦੰਦਾਂ ਦਾ ਜਾਂਚ ਕੈਂਪ ਲੋਕਾਂ ਨੂੰ ਮੂੰਹ ਦੀ ਸਿਹਤ ਪ੍ਰਤੀ ਕੀਤਾ ਜਾਗਰੂਕ

ਫਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ)-ਜੈਨੇਸਿਸ ਡੈਂਟਲ ਕਾਲਜ ਐਂਡ ਹਸਪਤਾਲ ਫਿਰੋਜ਼ਪੁਰ ਵਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਅਤੇ ਲੋਕਾਂ ਨੂੰ ਮੂੰਹ ਅਤੇ ਦੰਦਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪਿੰਡ ਬਾਜ਼ੀਦਪੁਰ ਸਥਿਤ ਗੁਰਦੁਆਰਾ ਮਾਤਾ ਗੁਜਰ ਕੌਰ ਵਿਖੇ ਮੁਫ਼ਤ ਦੰਦਾਂ ਦੀ ਜਾਂਚ ਅਤੇ ਸਲਾਹ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ.

Ad Position 21
No active advertisement
ਅਜੀਤ ਡੈਸਕ 06-08-2026
ਫਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ)-ਜੈਨੇਸਿਸ ਡੈਂਟਲ ਕਾਲਜ ਐਂਡ ਹਸਪਤਾਲ ਫਿਰੋਜ਼ਪੁਰ ਵਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਅਤੇ ਲੋਕਾਂ ਨੂੰ ਮੂੰਹ ਅਤੇ ਦੰਦਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪਿੰਡ ਬਾਜ਼ੀਦਪੁਰ ਸਥਿਤ ਗੁਰਦੁਆਰਾ ਮਾਤਾ ਗੁਜਰ ਕੌਰ ਵਿਖੇ ਮੁਫ਼ਤ ਦੰਦਾਂ ਦੀ ਜਾਂਚ ਅਤੇ ਸਲਾਹ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ. ਸੁਕਿਰਤ ਕੌਰ, ਡਾ.ਪੇ੍ਰਰਨਾ ਅਤੇ ਡਾ.ਜਤਿਨ ਨੇ ਵੱਡੀ ਗਿਣਤੀ ’ਚ ਪਹੁੰਚੇ ਮਰੀਜ਼ਾਂ ਦੇ ਦੰਦਾਂ ਅਤੇ ਮਸੂੜ੍ਹਿਆਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਦੰਦਾਂ ਨਾਲ ਸੰਬੰਧਿਤ ਬਿਮਾਰੀਆਂ ਤੋਂ ਬਚਾਅ ਅਤੇ ਸਹੀ ਦੇਖਭਾਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾਕਟਰਾਂ ਨੇ ਕਿਹਾ ਕਿ ਦਿਨ ਵਿਚ ਦੋ ਵਾਰ ਬਰਸ਼ ਕਰਨਾ, ਸੰਤੁਲਿਤ ਅਤੇ ਪੌਸ਼ਟਿਕ ਖ਼ੁਰਾਕ ਲੈਣਾ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਤੋਂ ਪਰਹੇਜ਼ ਕਰਨਾ ਅਤੇ ਹਰ ਛੇ ਮਹੀਨੇ ਬਾਅਦ ਦੰਦਾਂ ਦੀ ਨਿਯਮਤ ਜਾਂਚ ਕਰਵਾਉਣਾ ਚੰਗੀ ਮੂੰਹ ਦੀ ਸਿਹਤ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਦੰਦਾਂ ਦੀਆਂ ਬਹੁਤੀਆਂ ਸਮੱਸਿਆਵਾਂ ਨੂੰ ਗੰਭੀਰ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕਦਾ ਹੈ। ਪਿੰਡ ਵਾਸੀਆਂ ਨੇ ਕੈਂਪ ਦਾ ਭਰਪੂਰ ਲਾਭ ਉਠਾਉਂਦਿਆਂ ਜੈਨੇਸਿਸ ਡੈਂਟਲ ਕਾਲਜ ਵਲੋਂ ਕੀਤੇ ਇਸ ਲੋਕ-ਭਲਾਈ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਕੈਂਪ ਦੇ ਸਮਾਪਨ ਮੌਕੇ ਕਾਲਜ ਦੇ ਪੀ.ਆਰ.ਓ. ਰਣਜੀਤ ਸਿੰਘ ਅਤੇ ਮਨਜੀਤ ਸਿੰਘ ਵਲੋਂ ਮਰੀਜ਼ਾਂ ਨੂੰ ਮੁਫ਼ਤ ਟੁਥਬਰਸ਼ ਅਤੇ ਟੁਥਪੇਸਟ ਵੰਡੇ ਗਏ। ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਭਵਿੱਖ ਵਿਚ ਵੀ ਪੇਂਡੂ ਖੇਤਰਾਂ ਵਿਚ ਅਜਿਹੇ ਸਿਹਤ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਬਿਹਤਰ ਦੰਦਾਂ ਦੀ ਸਿਹਤ ਸੇਵਾਵਾਂ ਨਾਲ ਜੋੜਿਆ ਜਾਂਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੀਆਂ ਜਥੇਬੰਦੀਆਂ ਵਲੋਂ ਡੀ.ਸੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਮੰਗਾਂ ਸੰਬੰਧੀ ਪ੍ਰ... ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏ ਵਾਲਾ ਵਿਖੇ ਵਿਸ਼ਵ ਸਕਾਊਟ ਸਕਾਰਫ ਦਿਵਸ ਮਨਾਇਆ
Ad Position 24
No active advertisement