06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੀਆਂ ਜਥੇਬੰਦੀਆਂ ਵਲੋਂ ਡੀ.ਸੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਮੰਗਾਂ ਸੰਬੰਧੀ ਪ੍ਰਸ਼ਾਸਨਿਕ ਅਧਿਕਾਰੀ ਨੂੰ ਸੌਂਪਿਆ ਮੰਗ ਪੱਤਰ

ਫ਼ਿਰੋਜਪੁਰ, 5 ਅਗਸਤ (ਕੁਲਬੀਰ ਸਿੰਘ ਸੋਢੀ)-ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਪੰਜਾਬ ਵਲੋਂ ਸੂਬੇ ਭਰ ਵਿਚ ਡੀ. ਸੀ ਦਫਤਰਾਂ ਬਾਹਰ ਰੋਸ ਕਰਕੇ ਪੰਜਾਬ ਸਰਕਾਰ ਨੂੰ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਕਿਸਾਨਾਂ ਦੇ ਵੱਖ-ਵੱਖ ਮਸਲਿਆਂ ਸਬੰਧੀ 13 ਨੁਕਤਿਆਂ ਵਾਲਾ ਵਿਸਥਾਰਪੂਰਵਕ ਮੰਗ ਪੱਤਰ ਭੇਜਿਆ ਗਿਆ ਹੈ।

Ad Position 21
No active advertisement
ਡੀ.ਸੀ ਦਫ਼ਤਰ ਬਾਹਰ ਧਰਨਾ ਦੇਣ ਸਮੇਂ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੀਆਂ ਜਥੇਬੰਦੀਆਂ ਦੇ ਆਗੂ ਤੇ ਮੈਂਬਰ। ਅਜੀਤ ਤਸਵੀਰ 06-08-2026
ਫ਼ਿਰੋਜਪੁਰ, 5 ਅਗਸਤ (ਕੁਲਬੀਰ ਸਿੰਘ ਸੋਢੀ)-ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਪੰਜਾਬ ਵਲੋਂ ਸੂਬੇ ਭਰ ਵਿਚ ਡੀ.ਸੀ ਦਫਤਰਾਂ ਬਾਹਰ ਰੋਸ ਕਰਕੇ ਪੰਜਾਬ ਸਰਕਾਰ ਨੂੰ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਕਿਸਾਨਾਂ ਦੇ ਵੱਖ-ਵੱਖ ਮਸਲਿਆਂ ਸਬੰਧੀ 13 ਨੁਕਤਿਆਂ ਵਾਲਾ ਵਿਸਥਾਰਪੂਰਵਕ ਮੰਗ ਪੱਤਰ ਭੇਜਿਆ ਗਿਆ ਹੈ। ਇਸ ਵਿਚ ਸਰਕਾਰ ਤੋਂ ਲੈਂਡ ਪੁਲਿੰਗ, ਖੇਤੀਬਾੜੀ, ਕਿਸਾਨ ਭਲਾਈ, ਬਿਜਲੀ, ਕਰਜਾ ਮੁਆਫ਼ੀ, ਫ਼ਸਲਾਂ ਦੇ ਭਾਅ, ਜ਼ਮੀਨਾਂ ਅਤੇ ਹੋਰ ਕਿਸਾਨੀ ਮੁੱਦਿਆਂ ’ਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸੇ ਲੜੀ ਦੇ ਚੱਲਦੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਵੀ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਪੰਜਾਬ ਦੀਆਂ ਜਥੇਬੰਦੀਆਂ ਦੇ ਆਗੂਆਂ ਵਲੋਂ ਡੀ.ਸੀ. ਦਫਤਰ ਬਾਹਰ ਰੋਸ ਪ੍ਰਦਰਸ਼ਨ ਕਰਨ ਪਿਛੋਂ ਜ਼ਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ। ਆਗੂਆਂ ਨੇ ਕਿਹਾ ਕਿ ਜੇਕਰ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਮੰਗ ਪੱਤਰ ਵਿਚਲੀ ਜਾਣਕਾਰੀ ਸਾਂਝੀ ਕਰਦੇ ਹੋਏ ਆਗੂਆਂ ਨੇ ਦੱਸਿਆ ਕਿ ਸੂਬਾ ਸਰਕਾਰ ਵਲੋ ਪਹਿਲਾ ਲੈਂਡ ਪੁਲਿੰਗ ਨੀਤੀ ਲਿਆਂਦੀ ਸੀ ,ਜਿਸਨੂੰ ਕਿਸਾਨਾਂ ਦੇ ਰੋਸ ਕਰਕੇ ਰੱਦ ਕਰ ਦਿੱਤਾ ਸੀ, ਪਰ ਹੁਣ ਪੰਜਾਬ ਸਰਕਾਰ ਮੁੜ ਲੈਂਡ ਪੁਲਿੰਗ ਨੀਤੀ ਵਿਚ ਸੋਧ ਕਰਕੇ ਪੇਸ਼ ਕਰ ਰਹੀ ਹੈ, ਜਿਸ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਆਗੂਆਂ ਨੇ ਅੱਗੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਕੀਤੇ ਕਈ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ ਮਝੈਲ ਦਵਿੰਦਰ ਸਿੰਘ ਫੁੱਲਰਵਨ, ਗੁਰਮੁੱਖ ਸਿੰਘ ਭੁੱਲਰ ਬਲਾਕ ਪ੍ਰਧਾਨ ਮਝੈਲ, ਗੁਰਭੇਜ ਸਿੰਘ ਚੱਠਾ ਬਲਾਕ ਪ੍ਰਧਾਨ ਬੀ.ਕੇ.ਯੂ ਮਝੈਲ, ਰਣਜੀਤ ਸਿੰਘ ਬਲਾਕ ਪ੍ਰਧਾਨ ਮਝੈਲ, ਸੁਖਦੇਵ ਸਿੰਘ ਮੰਡ ਜ਼ਿਲ੍ਹਾ ਪ੍ਰਧਾਨ ਕੋਟ ਬੁੱਢਾ ਸੰਘਰਸ਼ ਕਮੇਟੀ, ਕਰਨੈਲ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਕੋਟ ਬੁੱਢਾ, ਬਲਵਿੰਦਰ ਸਿੰਘ ਲੌਹੁਕਾ ਜ਼ਿਲਾ ਆਗੂ ਕੋਟ ਬੁੱਢਾ, ਪਰਮਜੀਤ ਕੌਰ ਸਾਈਆਂ ਵਾਲਾ ਬੀ.ਕੇ.ਯੂ ਮਾਨਸਾ, ਸਾਹਿਬ ਸਿੰਘ ਮੱਲੀ ਬੀ.ਕੇ.ਯੂ ਮਾਨਸਾ, ਗੁਰਮੀਤ ਸਿੰਘ ਵਕੀਲ ਬੀ.ਕੇ.ਯੂ ਮਾਨਸਾ, ਮਨਪ੍ਰੀਤ ਸਿੰਘ ਗਿੱਲ ਸੂਬਾ ਮੀਤ ਪ੍ਰਧਾਨ ਸ਼ੇਰੇ ਪੰਜਾਬ, ਮੰਗਲ ਸਿੰਘ ਸੂਬਾ ਪ੍ਰੈੱਸ ਸਕੱਤਰ ਪੰਜਾਬ, ਰੁਪਿੰਦਰ ਸਿੰਘ ਜ਼ਿਲ੍ਹਾ ਖਜ਼ਾਨਚੀ ਸ਼ੇਰੇ ਪੰਜਾਬ, ਬਲਵਿੰਦਰ ਸਿੰਘ ਬਲਾਕ ਪ੍ਰਧਾਨ ਸ਼ੇਰੇ ਪੰਜਾਬ, ਜੀਵਨ ਸਿੰਘ ਸੋਢੀ ਸੂਬਾ ਖਜ਼ਾਨਚੀ ਮਝੈਲ, ਮਲਕੀਤ ਸਿੰਘ ਬਲਾਕ ਪ੍ਰਧਾਨ, ਬਲਵਿੰਦਰ ਸਿੰਘ ਬਲਾਕ ਪ੍ਰਧਾਨ, ਨਿਸ਼ਾਨ ਸਿੰਘ ਚੰਗਾਲੀ ਜ਼ਿਲ੍ਹਾ ਆਗੂ, ਜੁਗਰਾਜ ਸਿੰਘ ਬਲਾਕ ਪ੍ਰਧਾਨ ਤੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ ਮਾਤਾ ਨਹਿਰਾਂ ਵਾਲੀ ਦਾ ਮੇਲਾ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ’ਤੇ ਉਠੇ ਰਹੇ ਸਵਾਲ ਅਗਲੀ ਖ਼ਬਰ ਪਿੰਡ ਬਾਜ਼ੀਦਪੁਰ ’ਚ ਲਗਾਇਆ ਮੁਫ਼ਤ ਦੰਦਾਂ ਦਾ ਜਾਂਚ ਕੈਂਪ ਲੋਕਾਂ ਨੂੰ ਮੂੰਹ ਦੀ ਸਿਹਤ ਪ੍ਰਤੀ ਕੀਤਾ ਜਾਗਰੂਕ
Ad Position 24
No active advertisement