05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਤੈਰਾਕੀ ਚੈਂਪੀਅਨਸ਼ਿਪ ’ਚ ਡੀ.ਸੀ.ਐਮ ਅਤੇ ਦਾਸ ਐਂਡ ਬਰਾਊਨ ਵਰਲਡ ਸਕੂਲ ਦੇ ਤੈਰਾਕਾਂ ਨੇ ਮਾਰੀਆਂ ਵੱਡੀਆਂ ਮੱਲਾਂ ਕੁੱਲ 19 ਤਗਮੇ ਜਿੱਤ ਕੇ ਜ਼ਿਲ੍ਹੇ ਦਾ ਨਾਮ ਕੀਤਾ ਰੌਸ਼ਨ

ਫ਼ਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਦੇ ਨੌਜਵਾਨ ਤੈਰਾਕਾਂ ਨੇ ਪੰਜਾਬ ਪੱਧਰੀ ਤੈਰਾਕੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਡੀ.

Ad Position 21
No active advertisement
ਪੰਜਾਬ ਪੱਧਰੀ ਸਵੀਮਿੰਗ ਚੈਂਪੀਅਨਸ਼ਿਪ ਵਿਚ ਤਗਮੇ ਜੇਤੂ ਦਾਸ ਐਂਡ ਬਰਾਊਨ ਵਰਲਡ ਸਕੂਲ ਦੀ ਤੈਰਾਕ ਹਰਸ਼ਿਤਾ ਅਤੇ ਡੀ.ਸੀ.ਐੱਮ ਸਕੂਲ ਦੇ ਖਿਡਾਰੀ ਪ੍ਰਿੰਸੀਪਲ ਅਤੇ ਸਟਾਫ ਨਾਲ। ਅਜੀਤ ਤਸਵੀਰ 06-08-2026
ਫ਼ਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਦੇ ਨੌਜਵਾਨ ਤੈਰਾਕਾਂ ਨੇ ਪੰਜਾਬ ਪੱਧਰੀ ਤੈਰਾਕੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਡੀ.ਸੀ.ਐਮ ਗਰੁੱਪ ਆਫ਼ ਸਕੂਲਜ਼ ਅਤੇ ਦਾਸ ਐਂਡ ਬਰਾਊਨ ਵਰਲਡ ਸਕੂਲ ਦੇ ਖਿਡਾਰੀਆਂ ਨੇ ਸਬ-ਜੂਨੀਅਰ, ਜੂਨੀਅਰ ਅਤੇ ਸੀਨੀਅਰ ਵਰਗ ਦੀਆਂ ਰਾਜ ਪੱਧਰੀ ਤੈਰਾਕੀ ਚੈਂਪੀਅਨਸ਼ਿਪਾਂ ਵਿਚ ਕੁੱਲ 19 ਤਗਮੇ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਹੈੱਡ ਸਪੋਰਟਸ ਅਭਿਸ਼ੇਕ ਮਦਾਨ ਨੇ ਦੱਸਿਆ ਕਿ ਦਾਸ ਐਂਡ ਬਰਾਊਨ ਵਰਲਡ ਸਕੂਲ ਦੀ ਰਾਸ਼ਟਰੀ ਪੱਧਰ ਦੀ ਤੈਰਾਕ ਹਰਸ਼ਿਤਾ ਨੇ 49ਵੀਂ ਜੂਨੀਅਰ ਅਤੇ 47ਵੀਂ ਸੀਨੀਅਰ ਪੰਜਾਬ ਰਾਜ ਤੈਰਾਕੀ ਚੈਂਪੀਅਨਸ਼ਿਪ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ, ਦੋ ਚਾਂਦੀ ਅਤੇ ਤਿੰਨ ਕਾਂਸੀ ਸਮੇਤ ਕੁੱਲ ਸੱਤ ਤਗਮੇ ਆਪਣੇ ਨਾਮ ਕੀਤੇ। ਇਸੇ ਤਰ੍ਹਾਂ ਡੀ.ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਤਿੰਨ ਤੈਰਾਕਾਂ ਨੇ 37ਵੀਂ ਸਬ-ਜੂਨੀਅਰ ਪੰਜਾਬ ਸਵਿਮਿੰਗ ਚੈਂਪੀਅਨਸ਼ਿਪ-2026 ਵਿਚ ਕੁੱਲ 12 ਤਗਮੇ ਆਪਣੇ ਨਾਮ ਕੀਤੇ। ਉਨ੍ਹਾਂ ਦੱਸਿਆ ਕਿ ਅੱਠਵੀਂ ਜਮਾਤ ਦੇ ਵਿਦਿਆਰਥੀ ਮਨਸੀਮਰ ਸਿੰਘ ਨੇ ਅੰਡਰ-14 ਵਰਗ ਵਿਚ ਤਿੰਨ ਸੋਨ ਅਤੇ ਦੋ ਚਾਂਦੀ ਦੇ ਤਗਮੇ ਜਿੱਤੇ। ਸੱਤਵੀਂ ਜਮਾਤ ਦੇ ਦਿਲਸ਼ਨਪ੍ਰੀਤ ਸਿੰਘ ਨੇ ਚਾਰ ਸੋਨ ਅਤੇ ਇਕ ਕਾਂਸੀ ਦਾ ਤਗਮਾ ਜਿੱਤਿਆ, ਜਦਕਿ ਅਨਹਦ ਸਿੰਘ ਨੇ ਦੋ ਸੋਨ ਅਤੇ ਦੋ ਕਾਂਸੀ ਦੇ ਤਗਮੇ ਹਾਸਲ ਕਰਕੇ ਸਕੂਲ ਦੀ ਝੋਲੀ ਵਿਚ ਵੱਡੀ ਸਫਲਤਾ ਪਾਈ। ਇਸ ਮੌਕੇ ਸਕੂਲਾਂ ਦੀਆਂ ਪ੍ਰਿੰਸੀਪਲ ਯਾਚਨਾ ਚਾਵਲਾ ਅਤੇ ਰੂਚੀ ਪਾਂਡੇ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ।
Ad Position 22
No active advertisement
ਪਿਛਲੀ ਖ਼ਬਰ ਬਿਜ਼ਨਸ ਬਲਾਸਟਰ ਤਹਿਤ ਅਧਿਆਪਕਾਂ ਨੂੰ ਦਿੱਤੀ ਸਿਖਲਾਈ, ਵਿਦਿਆਰਥੀਆਂ ਨੂੰ ਉੱਦਮੀ ਬਣਾਉਣ ’ਤੇ ਜ਼ੋਰ ਅਗਲੀ ਖ਼ਬਰ ਗਾਰੰਟੀਆਂ ਤੇ ਵਾਅਦੇ ਪੂਰੇ ਕਰਨ ਦਾ ਝੂਠਾ ਦਾਅਵਾ ਕਰ ਕੇ ਸੱਤਾ ’ਚ ਆਈ ਸਰਕਾਰ ਕੋਲੋਂ ਜਵਾਬਦੇਹੀ ਮੰਗਣ ਲੋਕ- ਜਿੰਦੂ, ਬਰਾੜ
Ad Position 24
No active advertisement