05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਹਲਕਾ ਰਾਮਪੁਰਾ ਫੂਲ ’ਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਾਰ ਬਲਾਕ ਪ੍ਰਧਾਨ ਨਿਯੁਕਤ

ਰਾਮਪੁਰਾ ਫੂਲ, 5 ਅਗਸਤ ( ਹੇਮੰਤ ਕੁਮਾਰ ਸ਼ਰਮਾ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿਚ ਆਮ ਆਦਮੀ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਾਰਟੀ ਹਾਈਕਮਾਂਡ ਨੇ ਚਾਰ ਪੁਰਾਣੇ ਬਲਾਕ ਪ੍ਰਧਾਨਾਂ ਨੂੰ ਅਹੁੱਦੇ ਤੋਂ ਫਾਰਗ ਕਰਕੇ ਉਨ੍ਹਾਂ ਦੀ ਥਾਂ ਚਾਰ ਨਵੇਂ ਬਲਾਕ ਪ੍ਰਧਾਨ ਨਿਯੱਕਤ ਕੀਤੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਵ ਨਿਯੁਕਤ ਬਲਾਕ ਪ੍ਰਧਾਨ ਇੰਦਰ ਗੋਰਾ ਬਾਵਾ ਨੇ ਦੱਸਿਆ ਕਿ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਹਲਕਾ ਵਿਧਾਇਕ ਬਲਕਾਰ ਸਿੱਧੂ ਵਲੋਂ ਆਮ ਆਦਮੀ ਪਾਰਟੀ ਦੇ ਪੁਰਾਣੇ ਅਤੇ ਟਕਸਾਲੀ ਆਪ ਵਰਕਰਾਂ ਨੂੰ ਖੂੰਜੇ ਲਾਇਆ ਹੋਇਆ ਸੀ ਪ੍ਰੰਤੂ ਹੁਣ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਬਹੁਤ ਵਧੀਆ ਫੈਸਲਾ ਕਰਦਿਆਂ ਪੁਰਾਣੇ ਆਪ ਵਰਕਰਾਂ ਦਾ ਖੁੱਸਿਆ ਹੋਇਆ ਮਾਣ ਸਨਮਾਨ ਬਹਾਲ ਕਰਦਿਆਂ ਨਵੀਂਆਂ ਨਿਯੁੱਕਤੀਆਂ ਕੀਤੀਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 06-08-2026
ਰਾਮਪੁਰਾ ਫੂਲ, 5 ਅਗਸਤ ( ਹੇਮੰਤ ਕੁਮਾਰ ਸ਼ਰਮਾ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿਚ ਆਮ ਆਦਮੀ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਾਰਟੀ ਹਾਈਕਮਾਂਡ ਨੇ ਚਾਰ ਪੁਰਾਣੇ ਬਲਾਕ ਪ੍ਰਧਾਨਾਂ ਨੂੰ ਅਹੁੱਦੇ ਤੋਂ ਫਾਰਗ ਕਰਕੇ ਉਨ੍ਹਾਂ ਦੀ ਥਾਂ ਚਾਰ ਨਵੇਂ ਬਲਾਕ ਪ੍ਰਧਾਨ ਨਿਯੱਕਤ ਕੀਤੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਵ ਨਿਯੁਕਤ ਬਲਾਕ ਪ੍ਰਧਾਨ ਇੰਦਰ ਗੋਰਾ ਬਾਵਾ ਨੇ ਦੱਸਿਆ ਕਿ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਹਲਕਾ ਵਿਧਾਇਕ ਬਲਕਾਰ ਸਿੱਧੂ ਵਲੋਂ ਆਮ ਆਦਮੀ ਪਾਰਟੀ ਦੇ ਪੁਰਾਣੇ ਅਤੇ ਟਕਸਾਲੀ ਆਪ ਵਰਕਰਾਂ ਨੂੰ ਖੂੰਜੇ ਲਾਇਆ ਹੋਇਆ ਸੀ ਪ੍ਰੰਤੂ ਹੁਣ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਬਹੁਤ ਵਧੀਆ ਫੈਸਲਾ ਕਰਦਿਆਂ ਪੁਰਾਣੇ ਆਪ ਵਰਕਰਾਂ ਦਾ ਖੁੱਸਿਆ ਹੋਇਆ ਮਾਣ ਸਨਮਾਨ ਬਹਾਲ ਕਰਦਿਆਂ ਨਵੀਂਆਂ ਨਿਯੁੱਕਤੀਆਂ ਕੀਤੀਆਂ ਗਈਆਂ ਹਨ। ਇਥੇ ਜ਼ਿਕਰਯੋਗ ਹੈ ਕਿ ਨਵੀਂਆਂ ਨਿਯੁਕਤੀਆਂ ਵਿਚ ਚਾਰ ਬਲਾਕ ਪ੍ਰਧਾਨ ਰਾਮ ਸਿੰਘ ਰਾਈਆਂ, ਟੇਕ ਸਿੰਘ ਸਿਰੀਏਵਾਲਾ, ਰਾਜਵਿੰਦਰ ਸਿੰਘ ਭਗਤਾ ਭਾਈਕਾ ਅਤੇ ਰਾਮਪੁਰਾ ਸ਼ਹਿਰ ਦੇ ਇੰਦਰ ਗੋਰਾ ਬਾਵਾ ਨੂੰ ਲਾਇਆ ਗਿਆ ਹੈ। ਇਸ ਮੌਕੇ ਨਵ ਨਿਯੁੱਕਤ ਬਲਾਕ ਪ੍ਰਧਾਨਾਂ ਨੂੰ ਮੁਬਾਰਕਬਾਦ ਕਹਿੰਦਿਆਂ ਮਾਰਕਫੈਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਮਾਣ ਸਨਮਾਨ ਅਤੇ ਅਹੁੱਦੇ ਦਿੰਦੀ ਹੈ। ਉਨ੍ਹਾਂ ਕਿਹਾ ਕਿਹਾ ਇਹ ਚਾਰੇ ਬਲਾਕ ਪ੍ਰਧਾਨ ਪਾਰਟੀ ਅਤੇ ਸਮਾਜ ਦੀ ਸੇਵਾ ਭਾਵਨਾ ਨਾਲ ਕੰਮ ਕਰਨ ਵਾਲੇ ਹਨ ਇਨ੍ਹਾਂ ਦੀਆਂ ਨਿਯੁੱਕਤੀਆਂ ਨਾਲ ਹਲਕੇ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਖ਼ੀਰ ਤੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਪਿੰਡ ਹਰਰਾਏਪੁਰ ਵਿਖੇ 25 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਬਿਜ਼ਨਸ ਬਲਾਸਟਰ ਤਹਿਤ ਅਧਿਆਪਕਾਂ ਨੂੰ ਦਿੱਤੀ ਸਿਖਲਾਈ, ਵਿਦਿਆਰਥੀਆਂ ਨੂੰ ਉੱਦਮੀ ਬਣਾਉਣ ’ਤੇ ਜ਼ੋਰ
Ad Position 24
No active advertisement